Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ‘ਚ ਕੋਵਿਡ ਐਂਬੂਲੈਂਸ ਅਤੇ ਘਰ-ਘਰ ਜਾਗਰੂਕਤਾ ਮੁਹਿੰਮ ਦੀ ਕੀਤੀ ਸ਼ੁਰੂਆਤ

Web Admin

Web Admin

5 Dariya News

ਸੰਗਰੂਰ , 30 May 2021

Last updated on: May 30, 2021, 00:00 IST

ਪੰਜਾਬ ਸਕੂਲ ਸਿੱਖਿਆ ਮੰਤਰੀ  ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿੱਚ ਕੋਵਿਡ ਐਂਬੂਲੈਂਸ ਸੇਵਾ ਅਤੇ ਘਰ-ਘਰ ਕੋਵਿਡ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਅੱਜ ਸ਼ੁਰੂ ਕੀਤੀ ਗਈ ਐਂਬੂਲੈਂਸ ਸੇਵਾ ਤਹਿਤ ਦੋ ਆਕਸੀਜਨ ਕੰਸਟ੍ਰੇਟਰਜ਼ ਵਾਲੇ ਵਾਹਨ ਚਲਾਏ ਜਾਣਗੇ।ਸਿੰਗਲਾ ਨੇ ਸੰਗਰੂਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ‘’ਵਲੰਟੀਅਰਾਂ ਦੀ ਇੱਕ ਸਮਰਪਿਤ ਟੀਮ, ਲੋਕਾਂ ਨੂੰ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਮਹਾਂਮਾਰੀ ਬਾਰੇ ਉਨ੍ਹਾਂ ਦੇ ਭੁਲੇਖੇ ਦੂਰ ਕਰਨ ਲਈ ਜਾਗਰੂਕ ਕਰੇਗੀ। ਸਾਡੀ ਟੀਮ ਲੋਕਾਂ ਨੂੰ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਕੋਵਿਡ ਜ਼ਰੂਰੀ ਵਸਤਾਂ ਵਾਲੀਆਂ ‘ਜ਼ਿੰਮੇਵਾਰ ਕਿੱਟਾਂ’ ਵੰਡੇਗੀ।” ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ, “ਐਮਰਜੈਂਸੀ ਜਾਂ ਸਖ਼ਤ ਜ਼ਰੂਰਤ ਦੀ ਸਥਿਤੀ ਵਿੱਚ ਲੋਕਾਂ ਦੀ ਸੇਵਾ ਅਤੇ ਸਹਾਇਤਾ ਲਈ ਐਂਬੂਲੈਂਸ ਸੇਵਾ ਮਹੱਤਵਪੂਰਨ ਹੈ।  ਹੈਲਪਲਾਈਨ ਨੰਬਰ, 88981-00004 ‘ਤੇ ਕਾਲ ਕਰਕੇ, ਐਂਬੂਲੈਂਸ ਬੁਲਾਈ ਜਾ ਸਕੇਗੀ।” ਉਨ੍ਹਾਂ ਟੀਕਾ ਲਗਵਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸਰਕਾਰ ਹੋਰ ਟੀਕੇ ਖਰੀਦਣ ਦੀ ਸੰਭਾਵਨਾ ਵੱਲ ਕੰਮ ਕਰ ਰਹੀ ਹੈ ਤਾਂ ਜੋ ਹਰ ਘਰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ।  ਵਿਜੈ ਇੰਦਰ ਸਿੰਗਲਾ ਨੇ ਕਿਹਾ, “ਸਾਨੂੰ ਕੋਵਿਡ ਵਿਰੁੱਧ ਆਪਣੀ ਲੜਾਈ ਵਿਚ ਇਕੱਠੇ ਖੜੇ ਹੋਣ ਦੀ ਲੋੜ ਹੈ।’ਉਨ੍ਹਾਂ ਕਿਹਾ ਕਿ ਕੋਵਿਡ ਵਾਰ ਰੂਮ ਅਤੇ ਇੱਕ ਹੈਲਪਲਾਈਨ ਨੰਬਰ 24 ਘੰਟੇ ਪਹਿਲਾਂ ਹੀ ‘ਜ਼ਿੰਮੇਵਾਰ ਸੰਗਰੂਰ’ ਤਹਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੀ ਹੈ। 

ਸ੍ਰੀ ਸਿੰਗਲਾ ਨੇ ਦੱਸਿਆ ਕਿ ਹੈਲਪਲਾਈਨ ਨੰਬਰ ‘ਤੇ ਬਿਸਤਰੇ, ਆਕਸੀਜਨ, ਵੈਕਸੀਨ ਅਤੇ ਦਵਾਈ ਦੀ ਉਪਲੱਬਧਤਾ ਸੰਬੰਧੀ ਦੋ ਸੌ ਤੋਂ ਵੱਧ ਫ਼ੋਨ ਆ ਚੁੱਕੇ ਹਨ ਅਤੇ ਇਨ੍ਹਾਂ ਵਿੱਚੋਂ 90 ਫੀਸਦੀ ਦਾ ਹੱਲ ਕੀਤਾ ਵੀ ਜਾ ਚੁੱਕਾ ਹੈ। ਡਿਜੀਟਲ ਖੇਤਰ ਦਾ ਇਸਤੇਮਾਲ ਕਰਦਿਆਂ, ਸਵਾਲਾਂ ਦਾ ਤੁਰੰਤ ਜਵਾਬ ਦੇਣ ਲਈ ਇੱਕ ਚੈਟਬੌਟ ਲੋਕਾਂ ਦੀ ਸਹਾਇਤਾ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ  ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਪਹਿਲਕਦਮੀਆਂ ਕੋਵਿਡ -19 ਵਿਰੁੱਧ ਲੜਾਈ ਲੜਨ ਲਈ ਇੱਕ ਮਜਬੂਤ ਤੰਤਰ ਪ੍ਰਦਾਨ ਕਰ ਰਹੀਆਂ ਹਨ। ਕੋਵਿਡ -19 ਨੂੰ ਲੈ ਕੇ ਬਹੁਤ ਸਾਰੀਆਂ ਗਲਤ ਧਾਰਨਾਵਾਂ ਜੁੜੀਆਂ ਹੋਈਆਂ ਹਨ, ਇਸ ਲਈ, ਜਨਤਕ ਖੇਤਰ ਵਿਚ ਪੈਦਾ ਹੋ ਰਹੇ ਖਦਸ਼ਿਆਂ ਅਤੇ ਸਵਾਲਾਂ ਦੇ ਹੱਲ ਅਤੇ ਸਹੀ ਜਾਣਕਾਰੀ  ਦੇ ਮੱਦੇਨਜ਼ਰ, ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸੋਸ਼ਲ ਮੀਡੀਆ ਪਲੇਟਫਾਰਮਸ 'ਤੇ "ਆਸਕ ਦ ਕੋਵਿਡ ਐਕਸਪਰਟ" ਵੀਡੀਓ ਸੀਰੀਜ਼ ਸ਼ੁਰੂ ਕੀਤੀ ਹੈ। ਇਸ ਸੀਰੀਜ਼ ਵਿਚ ਸ੍ਰੀ ਸਿੰਗਲਾ ਅਤੇ ਇਕ ਡਾਕਟਰ ਗੱਲਬਾਤ ਕਰਦੇ ਹਨ, ਜਿੱਥੇ ਡਾਕਟਰ ਕੋਵਿਡ ਸੰਬੰਧੀ ਧਾਰਨਾਵਾਂ ਦਾ ਖੰਡਨ ਕਰਨ ਦੇ ਨਾਲ-ਨਾਲ ਅਸਲ ਤੱਥਾਂ ਨੂੰ ਸਾਹਮਣੇ ਲੈ ਕੇ ਆਉਂਦਾ ਹੈ। ਇਸ ਤੋਂ ਇਲਾਵਾ, ਕੈਨੋਪੀਜ਼ ਦੀ ਸਥਾਪਨਾ ਵੀ ਸ਼ੁਰੂ ਕੀਤੀ ਗਈ ਹੈ, ਇਸ ਨੂੰ ਲੋਕਾਂ ਦੀ ਅਸਾਨ ਪਹੁੰਚ ਦੇ ਮੱਦੇਨਜ਼ਰ ਬਾਜ਼ਾਰ ਵਿੱਚ ਰੱਖਿਆ ਜਾਵੇਗਾ। ਇਸ ਦਾ ਮੁੱਖ ਉਦੇਸ਼ ਲੋਕਾਂ ਨੂੰ ਕੋਵਿਡ ਨਾਲ ਸਬੰਧਤ ਸਹੀ ਜਾਣਕਾਰੀ ਤੇ ਸਹਾਇਤਾ ਪ੍ਰਦਾਨ ਕਰਨਾ ਹੋਵੇਗਾ। ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਦੁਆਰਾ ਜ਼ਿੰਮੇਵਾਰ ਸੰਗਰੂਰ ਮੁਹਿੰਮ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਨੂੰ ਕੋਵਿਡ ਨਾਲ ਸਬੰਧਤ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਗਈ ਹੈ।

 

Tags: Vijay Inder Singla , Zimmewaar Sangrur Punjab Fights Corona , Coronavirus , COVID 19 , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Zimmewaar kits , 88981-00004

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD