Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ : ਭਗਵੰਤ ਮਾਨ

ਅੱਜ ਪੰਜਾਬ ਦੇ ਲੋਕ ਕਹਿੰਦੇ ਹਨ 'ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ'

Bhagwant Mann, AAP, Aam Aadmi Party, Aam Aadmi Party Punjab, AAP Punjab, Jagjivan Singh Khirnia, Narinder Singh Shergill, Neena Mittal

Web Admin

Web Admin

5 Dariya News

ਚੰਡੀਗੜ੍ਹ , 31 May 2021

Last updated on: May 31, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਪੰਜਾਬ ਵਿੱਚੋਂ ਪੰਜਾਬ ਦੀ ਸਰਕਾਰ ਗੈਰ ਹਾਜਰ ਹੈ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਂ ਠੰਡੀਆਂ ਵਾਦੀਆਂ ਵਿਚਲੇ ਆਪਣੇ ਮੱਹਲਾਂ ਵਿੱਚ ਬੈਠੇ ਹਨ, ਜਦੋਂ ਕਿ ਮੰਤਰੀ ਤੇ ਵਿਧਾਇਕ ਆਪਣੀਆਂ ਕੁਰਸੀਆਂ ਬਚਾਉਣ ਲਈ ਦਿੱਲੀ ਦੇ ਦਰਬਾਰ ਵਿੱਚ ਬੈਠੇ ਹਨ।ਸੋਮਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿੱਚ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ 'ਚਾਹੁੰਦਾ ਹੈ ਪੰਜਾਬ, ਕੈਪਟਨ ਦੀ ਸਰਕਾਰ' ਨਾਅਰੇ 'ਤੇ ਟਿੱਪਟੀ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਕਹਿੰਦੇ ਹਨ 'ਪਛਤਾਉਂਦਾ ਹੈ ਪੰਜਾਬ, ਬਣਾ ਕੇ ਕੈਪਟਨ ਦੀ ਸਰਕਾਰ।'  ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪਾਰਟੀ ਵੱਲੋਂ 2017 ਵਿੱਚ ਪੇਸ ਕੀਤਾ ਚੋਣ ਮੈਨੀਫੈਸਟੋ ਪੱਤਰਕਾਰਾਂ ਅੱਗੇ ਰੱਖਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਲਿਖਤੀ ਕੀਤੇ ਵਾਅਦੇ ਤਾਂ ਕੀ ਪੂਰੇ ਕਰਨੇ ਸੀ, ਕੈਪਟਨ ਅਮਰਿੰਦਰ ਸਿੰਘ ਤਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਹ ਕੇ ਹੀ ਮੁੱਕਰ ਗਏ। ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਲਈ ਜੰਿਮੇਵਾਰ ਦੋਸੀਆਂ ਨੂੰ ਅੱਜ ਤੱਕ ਕੋਈ ਸਜਾ ਨਹੀਂ ਮਿਲੀ, ਸਗੋਂ ਇਸ ਦੁਖਦ ਕਾਂਡ ਲਈ ਜੰਿਮੇਵਾਰ ਲੋਕ ਭੰਗੜੇ ਪਾਉਂਦੇ ਫਿਰਦੇ ਹਨ। ਅੱਜ ਵੀ ਸੂਬੇ ਵਿੱਚ ਨਸਾ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਰੇਤ ਤੇ ਮਾਈਨਿੰਗ ਮਾਫੀਆ ਉਸੇ ਤਰ੍ਹਾਂ ਚੱਲ ਰਿਹਾ ਹੈ, ਜਿਵੇਂ ਬਾਦਲਾਂ ਦੀ ਸਰਕਾਰ ਵਿੱਚ ਚੱਲਦਾ ਸੀ।ਭਗਵੰਤ ਮਾਨ ਨੇ ਕਿਹਾ ਕਿ ਚੰਗਾ ਹੁੰਦਾ ਜੇ ਪੰਜਾਬ ਦੀ ਕਾਂਗਰਸ ਸਰਕਾਰ ਦਿੱਲੀ ਜਾ ਕੇ ਕਾਂਗਰਸ ਹਾਈਕਮਾਂਡ ਨੂੰ ਨਾਲ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਕਿਸਾਨ ਵਿਰੋਧੀ ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਜਾਂਦੀ। ਚੰਗਾ ਹੁੰਦਾ ਜੇ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਉਣ ਲਈ ਦਵਾਈਆਂ, ਵੈਕਸੀਨ, ਵੈਂਟੀਲੇਟਰ ਆਦਿ ਲੈਣ ਲਈ ਕੇਂਦਰ ਦੀ ਭਾਜਪਾ ਸਰਕਾਰ ਕੋਲ ਜਾਂਦੀ, ਪਰ ਕਾਂਗਰਸੀ ਆਗੂ ਤਾਂ ਆਪਣੀਆਂ ਕੁਰਸੀਆਂ ਬਚਾਉਣ ਅਤੇ ਬੈਠਾਉਣ ਲਈ ਹੀ ਦਿੱਲੀ ਜਾ ਕੇ ਬੈਠੇ ਹਨ। 

ਮਾਨ ਨੇ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਲਾਵਾਰਸ ਛੱਡ ਦਿੱਤਾ ਹੈ ਕਿਉਂਕਿ ਅੱਜ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜਰੂਰੀ ਟੀਕੇ, ਦਵਾਈਆਂ ਅਤੇ ਆਈ.ਸੀ.ਯੂ ਬੈਡ ਹੀ ਨਹੀਂ ਹਨ।ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿੰਡਾਂ ਨੂੰ 100 ਫੀਸਦੀ ਵੈਕਸੀਨੇਸਨ ਪ੍ਰਾਪਤ ਕਰਨ 'ਤੇ 10 ਲੱਖ ਰੁਪਏ ਦੀ ਗਰਾਂਟ ਦੇਣ ਦੇ ਬਿਆਨ 'ਤੇ ਟਿਪਣੀ ਕਰਦਿਆ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਇਹ ਤਾਂ ਦੱਸਣ ਕੇ ਟੀਕੇ ਮਿਲਦੇ ਕਿੱਥੋਂ ਨੇ? ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਹਲਕੇ ਵਿੱਚ ਸਰਕਾਰੀ ਹਸਪਤਾਲ, ਡਿਸਪੈਂਸਰੀਆਂ ਟੀਕੇ ਤੋਂ ਬਿਨਾਂ ਸੁੱਕੇ ਪਏ ਹਨ। ਮਾਨ ਨੇ ਸੁਖਬੀਰ ਸਿੰਘ ਬਾਦਲ 'ਤੇ ਸਬਦੀ ਹਮਲਾ ਕਰਦਿਆਂ ਕਿਹਾ ਕਿ ਬਾਦਲਾਂ ਨੇ 10 ਸਾਲ ਲਗਾਤਾਰ ਰਾਜ ਕਰਕੇ ਸਿਹਤ ਸੇਵਾਵਾਂ, ਟਰਾਂਸਪੋਰਟ ਅਤੇ ਸਾਰੀ ਸਰਕਾਰੀ ਵਿਵਸਥਾ ਬਰਬਾਦ ਹੀ ਕੀਤੀ ਹੈ ਅਤੇ ਹੁਣ ਸੁਖਬੀਰ ਬਾਦਲ ਦਾਅਵਾ ਕਰਦਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸੂਬੇ ਦੀਆਂ ਔਰਤਾਂ ਨੂੰ ਸਰਕਾਰੀ ਏ.ਸੀ ਬੱਸਾਂ ਵਿੱਚ ਮੁਫਤ ਸਫਰ ਦੀ ਸਹੂਲਤ ਦੇਣਗੇ, ਪਰ ਬਾਦਲ ਪਰਿਵਾਰ ਆਪਣੀਆਂ ਏ.ਸੀ ਬੱਸਾਂ ਵਿੱਚ ਹੁਣੇ ਹੀ ਇਹ ਸਹੂਲਤ ਕਿਉਂ ਨਹੀਂ ਦਿੰਦਾ।ਆਪ ਦੇ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਆਪਣਾ ਇੱਕ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਨਾਲ ਬਿਜਲੀ ਦੇਣ ਦਾ ਵਾਅਦਾ ਕਰਕੇ ਕੈਪਟਨ ਨੇ ਪੂਰੇ ਦੇਸ 'ਚੋਂ ਮਹਿੰਗੀ ਬਿਜਲੀ ਉਦਯੋਗਾਂ ਨੂੰ ਦਿੱਤੀ ਹੈ। ਹੁਣ ਚੋਣਾਂ ਨੇੜੇ ਆਉਣ ਕਰਕੇ ਕੈਪਟਨ ਨੇ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਹੈ, ਜਦੋਂ ਕਿ ਚਾਰ ਸਾਲਾਂ ਦੌਰਾਨ 10 ਰੁਪਏ ਪ੍ਰਤੀ ਯੂਨਿਟ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਬਾਦਲ ਦੇ ਨਾਲ ਨਾਲ ਕਾਂਗਰਸ ਪਾਰਟੀ ਨੂੰ ਵੀ ਵਾਅਦਿਆਂ ਤੋਂ ਮੁਕਰਨ ਦੀ ਸਜਾ ਜਰੂਰ ਦੇਣਗੇ। ਇਸ ਸਮੇਂ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਨਰਿੰਦਰ ਸਿੰਘ ਸੇਰਗਿੱਲ ਅਤੇ ਨੀਨਾ ਮਿੱਤਲ ਵੀ ਹਾਜਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Jagjivan Singh Khirnia , Narinder Singh Shergill , Neena Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD