Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਪਣੇ ਸੈਂਕੜੇ ਸਮਰਥਕਾਂ ਨਾਲ ਆਮ ਆਦਮੀ ਪਾਰਟੀ ਵਿੱਚ ਹੋਏ ਸਾਮਲ

ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ ਸਵਾਗਤ

Bhagwant Mann, AAP, Aam Aadmi Party, Aam Aadmi Party Punjab, AAP Punjab, Jagjivan Singh Khirnia, Narinder Singh Shergill, Neena Mittal

Web Admin

Web Admin

5 Dariya News

ਚੰਡੀਗੜ੍ਹ , 31 May 2021

Last updated on: May 31, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਸਮਰਾਲਾ ਤੋਂ ਸਾਬਕਾ ਵਿਧਾਇਕ ਅਤੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਜਗਜੀਵਨ ਸਿੰਘ ਖੀਰਨੀਆਂ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਪਣੇ ਸੈਂਕੜੇ ਸਮਰਥਕਾਂ ਨਾਲ ਪਾਰਟੀ ਵਿੱਚ ਸਾਮਲ ਹੋ ਗਏ। ਆਪ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਜਗਜੀਵਨ ਸਿੰਘ ਖੀਰਨੀਆਂ ਅਤੇ ਕਾਂਗਰਸ ਪਾਰਟੀ ਦੇ ਜਲ੍ਹਿਾ ਲੁਧਿਆਣਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕੀਤਾ।ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇਂ ਨਵੇਂ ਆਗੂਆਂ ਦੇ ਸਵਾਗਤ ਲਈ ਕੀਤੇ ਸੀਮਤ ਤੇ ਪ੍ਰਭਾਵਸਾਲੀ ਸਮਾਗਮ ਦੌਰਾਨ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਸੇਵਾ ਕਰਨ ਵਾਲੇ ਹਰ ਸਖਸ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। 

ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਭਲਾਈ ਲਈ ਕੀਤੇ ਜਾਂਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਵਿੱਚ ਹਜਾਰਾਂ ਵਿਅਕਤੀ ਆਪ ਨਾਲ ਜੁੜ ਰਹੇ ਹਨ। ਮਾਨ ਨੇ ਕਿਹਾ ਕਿ ਜਗਜੀਵਨ ਸਿੰਘ ਖੀਰਨੀਆਂ ਧਰਤੀ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਪਰਿਵਾਰ ਸਮਾਰਾਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ। ਜਗਜੀਵਨ ਸਿੰਘ ਦੇ ਪਿਤਾ ਸਵਰਗੀ ਜਥੇਦਾਰ ਕ੍ਰਿਪਾਲ ਸਿੰਘ ਖੀਰਨੀਆਂ ਨੇ ਪੰਜਾਬ ਵਿੱਚ ਇੱਕ ਨਿਸਕਾਮ ਪੰਥਕ ਆਗੂ ਵਜੋਂ ਨਾਮਣਾ ਖੱਟਿਆ ਹੈ ਅਤੇ ਜਗਜੀਵਨ ਸਿੰਘ ਖੀਰਨੀਆਂ ਵੀ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਇਸੇ ਤਰ੍ਹਾਂ ਭਗਵੰਤ ਮਾਨ ਨੇ ਲੁਧਿਆਣਾ ਦੱਖਣੀ ਦੇ ਨਾਮਵਰ ਆਗੂ ਅਤੇ ਕਾਂਗਰਸ ਪਾਰਟੀ ਦੇ ਜਲ੍ਹਿਾ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਧਾਰਮਿਕ ਖੇਤਰ ਵੀ ਵਿੱਚ ਅੱਗੇ ਹੋ ਕੇ ਸੇਵਾਵਾਂ ਨਿਭਾ ਰਹੇ ਹਨ।ਆਪ ਵਿੱਚ ਸਾਮਲ ਹੋਏ ਜਗਜੀਵਨ ਵਿੱਚ ਖੀਰਨੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋ ਕੇ ਬਹੁਤ ਜਅਿਾਦਾ ਖੁਸੀ ਮਹਿਸੂਸ ਕਰ ਰਹੇ ਹਨ। ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਵਿਧਾਇਕ ਜਰਨੈਲ ਸਿੰਘ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜਬੂਤ ਕਰਨ ਲਈ ਉਹ ਪਿੰਡ ਪਿੰਡ ਤੱਕ ਸੰਪਰਕ ਕਰਨਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕੰਮ ਕਰਨਗੇ। ਇਸ ਸਮੇਂ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਨਰਿੰਦਰ ਸਿੰਘ ਸੇਰਗਿੱਲ, ਮੈਡਮ ਨੀਨਾ ਮਿੱਤਲ ਅਤੇ ਹੋਰ ਪਤਵੰਤੇ ਆਗੂ ਹਾਜਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Jagjivan Singh Khirnia , Narinder Singh Shergill , Neena Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD