Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਰੋਨਾ ਮਹਾਂਮਾਰੀ ਦੇ ਇਸ ਦੌਰ ਵਿੱਚ ਹੋਰ ਵੀ ਖਤਰਨਾਕ ਹੈ ਤੰਬਾਕੂਨੋਸ਼ੀ

ਤੰਬਾਕੂ ਵਿਰੋਧੀ ਦਿਵਸ ਮੌਕੇ ਤੰਬਾਕੂ ਛੱਡਣ ਦਾ ਕਰੀਏ ਪ੍ਰਣ, ਤੰਬਾਕੂ ਦਾ ਸੇਵਨ ਕਰਨ ਨਾਲ ਪੈਦਾ ਹੁੰਦੀਆਂ ਹਨ ਕਈ ਖ਼ਤਰਨਾਕ ਬਿਮਾਰੀਆਂ

Web Admin

Web Admin

5 Dariya News

ਅਬੋਹਰ , 31 May 2021

Last updated on: May 31, 2021, 00:00 IST

ਸਿਵਲ ਸਰਜਨ ਫਾਜ਼ਿਲਕਾ ਡਾ. ਪਰਮਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਐੱਸ.ਐਮ.ਓ. ਸੀਤੋ ਗੁੰਨੋ ਡਾ. ਸਨਮਾਨ ਮਾਜ਼ੀ ਜੀ ਦੀ ਅਗਵਾਈ ਹੇਠ ਬਲਾਕ ਸੀਤੋ ਗੁੰਨੋ ਵਿਖੇ ਬਲਾਕ ਐਕਸਟੇਂਸ਼ਨ ਐਜੂਕੇਟਰ ਸੁਨੀਲ ਟੰਡਨ  ਨੇ ਦੱਸਿਆ ਕਿ 31 ਮਈ ਨੂੰ ਪੂਰੀ ਦੁਨੀਆ ’ਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ ਥੀਮ ਹੈ “ਤੰਬਾਕੂ ਛੱਡਣ ਦਾ ਵਾਅਦਾ’’ 1988 ’ਚ ਵਿਸਵ ਸਿਹਤ ਸੰਸਥਾ ਨੇ ਤੰਬਾਕੂ ਵਿਰੋਧੀ ਦਿਵਸ ਦੀ ਸ਼ੁਰੂਆਤ ਦੁਨੀਆਂ ’ਚ ਤੰਬਾਕੂ ਦੇ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਸਿਹਤਮੰਦ ਜੀਵਨ ਜਾਂਚ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ 31 ਮਈ ਨੂੰ ਤੰਬਾਕੂ ਵਿਰੋਧੀ ਦਿਵਸ ਦੀ ਸ਼ੁਰੂਆਤ ਕੀਤੀ ਸੀ। ਕਿਉਂਕਿ ਜਿਸ ਤਰ੍ਹਾਂ ਹਵਾ ਦੇ ਪ੍ਰਦੂਸ਼ਣ ਨਾਲ ਸਿਹਤ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਇਸੇ ਤਰ੍ਹਾਂ ਤੰਬਾਕੂ ਦੇ ਸੇਵਨ ਨਾਲ ਫੇਫੜਿਆਂ ’ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ। 2019 ’ਚ ਲਗਭਗ 80 ਲੱਖ ਲੋਕਾਂ ਦੀ ਮੌਤ ਸਿਰਫ ਤੰਬਾਕੂ ਨੋਸ਼ੀ ਨਾਲ ਹੋ ਗਈ।ਨੌਜਵਾਨ  ਪੀੜੀ ਸਭ ਤੋਂ ਜ਼ਿਆਦਾ ਤੰਬਾਕੂ ਨੋਸ਼ੀ ਦਾ ਸ਼ਿਕਾਰ ਹੋ ਰਹੀ ਹੈ।ਇਸ ਮੌਕੇ ਹੈਲਥ  ਸੁਪਰਵਾਈਜ਼ਰ ਰਾਜ ਕੁਮਾਰ ਬੇਰੀ ਨੇ ਕਿਹਾ ਕਿ ਸੋਧ ਕਰਤਾਵਾਂ ਦਾ ਕਹਿਣਾ ਹੈ ਕਿ ਦੁਨੀਆ ’ਚ 2019 ’ਚ 1.7 ਮਿਲੀਅਨ ਮੌਤਾਂ ਦਿਲ ਦੇ ਰੋਗਾਂ ਅਤੇ  ਫੇਫੜਿਆਂ ਦੇ ਕੈਂਸਰ ਨਾਲ ਹੋਈਆਂ। ਜਿਨ੍ਹਾਂ ’ਚ ਮੁੱਖ ਤੌਰ ਭਾਰਤ ਸਰਕਾਰ ਵੱਲੋਂ ਤੰਬਾਕੂ ਦੀ ਵਰਤੋਂ ਸਬੰਧੀ ਕੋਟਪਾ (ਸਿਗਰੇਟ ਅਤੇ ਦੂਜੇ ਤੰਬਾਕੂ ਉਤਪਾਦ) ਐਕਟ ਲਾਗੂ ਕੀਤਾ ਗਿਆ ਹੈ ਜਿਸ ਤਹਿਤ ਕੋਈ ਵੀ ਵਿਅਕਤੀ ਕਿਸੇ ਜਨਤਕ ਥਾਂ ਜਿਵੇਂ ਬੱਸ ਸਟੈਂਡ, ਰੇਲਵੇ  ਸਟੇਸ਼ਨ, ਰੇਲਗੱਡੀ,ਹੋਟਲ ਆਦਿ ਵਿੱਚ ਤੰਬਾਕੂਨੋਸ਼ੀ ਨਹੀਂ ਕਰ ਸਕਦਾ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣ ਦੀ ਮਨਾਹੀ ਹੈ ਕਿਸੇ ਵੀ ਵਿੱਦਿਅਕ ਜਾਂ ਧਾਰਮਿਕ ਸੰਸਥਾ ਦੇ 100 ਮੀਟਰ ਦੇ ਦਾਇਰੇ ਅੰਦਰ ਨਾ ਤਾ ਤੰਬਾਕੂ ਉਤਪਾਦ ਵੇਚਿਆ ਜਾ ਸਕਦਾ ਹੈ ਤੇ ਨਾ ਹੀ ਇਸ  ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਨਾ ਹੀ ਇਹਨਾਂ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਵਾਲੇ ਇਸ਼ਤਿਹਾਰ ਨਹੀਂ ਦਿੱਤੇ ਜਾ ਸਕਦੇ। ਤੰਬਾਕੂ ਉਤਪਾਦ ਤੇ ਲਿਖਤੀ ਅਤੇ ਤਸਵੀਰ ਸਮੇਤ 85 ਫ਼ੀਸਦੀ ਚੇਤਾਵਨੀ ਛਾਪਣੀ ਲਾਜ਼ਮੀ ਹੈ ।ਉਨ੍ਹਾਂ ਕਿਹਾ ਕਿ  ਅੱਜ ਕਰੋਨਾ ਮਹਾਮਾਰੀ ਦੇ ਦੌਰ ’ਚ ਤੰਬਾਕੂ ਨੋਸ਼ੀ ਹੋਰ ਵੀ ਘਾਤਕ ਸਿੱਧ ਹੋ ਰਹੀ ਹੈ। ਕਿਉਂਕਿ ਤੰਬਾਕੂ ਦਾ ਸਿੱਧਾ ਅਸਰ ਫੇਫੜਿਆਂ ਅਤੇ ਦਿਲ ’ਤੇ ਹੁੰਦਾ ਹੈ ਅਤੇ ਕੋਰੋਨਾ ’ਚ ਵੀ ਫੇਫੜਿਆਂ ’ਤੇ ਅਸਰ ਹੁੰਦਾ ਹੈ ਅਤੇ ਵਿਅਕਤੀ ਦੀ ਰੋਗਾਂ ਖਿਲਾਫ਼ ਲੜਨ ਦੀ ਤਾਕਤ ਘਟ ਜਾਂਦੀ ਹੈ ਅਤੇ ਇਹੀ ਉਸ ਲਈ ਘਾਤਕ ਹੋ ਨਿਬੜ ਦੀ ਹੈ। ਇਸ ਲਈ ਜ਼ਰੂਰੀ ਹੈ ਨੌਜਵਾਨਾਂ  ਨੂੰ ਤੰਬਾਕੂ ਨੋਸ਼ੀ ਤੋਂ ਬਚਾਇਆ ਜਾਵੇ। ਇਸ ਲਈ ਉਨ੍ਹਾਂ ਨੂੰ ਇਕ ਨਿਸ਼ਚਿਤ ਦਿਨ  ’ਤੇ ਪਾਬੰਦ ਕੀਤਾ ਜਾ ਸਕਦਾ ਹੈ ਅਤੇ  ਦੋਸਤਾਂ, ਰਿਸ਼ਤੇਦਾਰਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਉਹ ਲਿਆ ਜਾ ਸਕਦਾ ਹੈ। ਤੰਬਾਕੂ ਛੱਡਣ ’ਤੇ ਆਉਣ ਵਾਲੀਆਂ ਮੁਸ਼ਕਲਾਂ ਲਈ ਮਾਨਸਿਕ ਤੌਰ ’ਤੇ ਤਿਆਰ ਹੋਣਾ ਅਤੇ ਤੰਬਾਕੂ ਪਦਾਰਥਾਂ ਨੂੰ ਅਪਣੇ ਆਸ ਪਾਸ ਤੋਂ ਹਟਾ ਦੇਣਾ ਚਾਹੀਦਾ ਹੈ ਤਾਂ ਹੀ ਤੰਬਾਕੂ ਨੂੰ ਛੱਡਣ ’ਚ ਸਫ਼ਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। 2018 ਦੇ ਇਕ ਸਰਵੇ ਮੁਤਾਬਕ ਭਾਰਤ ਸਭ ਤੋਂ ਜਿਆਦਾ ਤੰਬਾਕੂ ਵਰਤਣ ਵਾਲੇ ਦੇਸ਼ਾਂ ’ਚੋਂ ਦੂਸਰੇ ਨੰਬਰ ਤੇ ਹੈ। ਤੰਬਾਕੂ ਨਾਲ ਸਿਰਫ ਦਿਲ ਦੇ ਰੋਗ ਜਾਂ ਫੇਫੜਿਆਂ ਦੇ ਕੈਂਸਰ ਹੀ ਨਹੀਂ ਬਲਕਿ ਸਾਰੇ ਸ਼ਰੀਰ ’ਚ ਖੂਨ, ਲੀਵਰ, ਮੂੰਹ, ਗਲੇ ਆਦਿ ਕਈ ਅੰਗ ਕੈਂਸਰ ਨਾਲ ਪ੍ਰਭਾਵਤ ਹੋ ਜਾਂਦੇ ਹਨ। ਬਲੱਡ ਪ੍ਰੈਸ਼ਰ ਵਧਣ ਦਾ ਵੀ ਇਕ ਬਹੁਤ ਵੱਡਾ ਕਾਰਨ ਤੰਬਾਕੂ ਨੋਸ਼ੀ ਹੀ ਹੈ। ਜਿਸਨੂੰ ਖਾਮੋਸ਼ ਮੌਤ ਵੀ ਕਿਹਾ ਜਾਂਦਾ ਹੈ। ਆਓ ਅੱਜ ਆਪਾਂ ਪ੍ਰਣ ਕਰੀਏ ਕਿ ਨਾ ਤਾਂ ਆਪ ਤੰਬਾਕੂ ਨੋਸ਼ੀ ਕਰਾਂਗੇ ਅਤੇ ਜੋ ਵੀ ਅਪਣੇ ਦੋਸਤ ਰਿਸ਼ਤੇਦਾਰ ਜਾਂ  ਜਾਣਕਾਰ ਕਰਦੇ ਹਨ ਉਨ੍ਹਾਂ ਨੂੰ ਵੀ ਤੰਬਾਕੂ ਛੱਡਣ ਲਈ ਪ੍ਰੇਰਿਤ ਕਰਾਂਗੇ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਤੋਂ ਸਮਾਜ ਨੂੰ ਬਚਾਵਾਂਗੇ।

 

Tags: World No Tobacco Day 2021 , World No Tobacco Day , Smokers Health Protection Act , No Smoking

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD