Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੀ.ਸੀ. ਵੱਲੋਂ ਐਸ.ਪੀ.ਐਸ. ਹਸਪਤਾਲ ਵਿਖੇ ਟੀਕਾਕਰਨ ਮੁਹਿੰਮ ਦੀ ਸੁਰੂਆਤ, ਕੋਵਿਸ਼ਿਲਡ ਦੀਆਂ 25 ਹਜ਼ਾਰ ਖੁਰਾਕਾਂ ਪੁੱਜੀਆਂ

ਤੇਜ਼ ਟੀਕਾਕਰਨ ਰਾਹੀਂ ਮਹਾਂਮਾਰੀ ਦੀ ਇਕ ਹੋਰ ਲਹਿਰ ਨੂੰ ਰੋਕਿਆ ਜਾ ਸਕਦਾ ਹੈ - ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

Web Admin

Web Admin

5 Dariya News

ਲੁਧਿਆਣਾ , 31 May 2021

Last updated on: May 31, 2021, 00:00 IST

ਲੁਧਿਆਣਾ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਵਿੱਚ ਇੱਕ ਪੁਲਾਂਘ ਹੋਰ ਅੱਗੇ ਪੁੱਟਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਥਾਨਕ ਸਤਿਗੁਰੂ ਪ੍ਰਤਾਪ ਸਿੰਘ (ਐਸ.ਪੀ.ਐਸ.) ਹਸਪਤਾਲ ਵਿੱਚ ਟੀਕਾਕਰਣ ਸਹੂਲਤ ਦੀ ਸ਼ੁਰੂਆਤ ਕੀਤੀ।ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ ਦੇ ਨਾਲ, ਸ੍ਰੀ ਸ਼ਰਮਾ ਨੇ ਸੀਰਮ ਇੰਸਟੀਚਿਊਟ ਆਫ਼ ਇੰਡੀਆ ਤੋਂ ਕੋਵਿਡਸ਼ਿਲਡ ਦੀਆਂ 25000 ਖੁਰਾਕਾਂ ਦੀ ਖਰੀਦ ਕਰਕੇ ਇਸ ਮਾਰੂ ਬਿਮਾਰੀ ਵਿਰੁੱਧ ਲੜਾਈ ਵਿਚ ਸ਼ਾਮਲ ਹੋਣ ਲਈ ਐਸ.ਪੀ.ਐਸ. ਹਸਪਤਾਲ ਦੇ ਉੱਦਮ ਦਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਟੀਕਾਕਰਨ ਡੈਸਕ ਇਥੇ ਸਵੇਰੇ 9 ਵਜੇ ਤੋਂ ਸ਼ਾਮ 7:30 ਵਜੇ ਤੱਕ ਚੱਲੇਗਾ ਅਤੇ ਜਿਹੜੇ ਲੋਕ ਆਪਣੀ ਨੌਕਰੀ ਜਾਂ ਕਾਰੋਬਾਰ ਦੇ ਰੁਝੇਂਵਿਆਂ ਕਰਕੇ ਸਵੇਰ ਦੇ ਸਮੇਂ ਟੀਕਾਕਰਨ ਕਰਵਾਉਣ ਵਿੱਚ ਅਸਮਰੱਥ ਹਨ,  ਉਹ ਵੀ ਦੇਰ ਸ਼ਾਮ ਵੈਕਸੀਨ ਲਗਵਾ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਤਵਾਰ ਨੂੰ ਆਪਣਾ ਵਾਹਨ ਚਲਾਉਂਦੇ ਹੋਏ (ਡ੍ਰਾਈਵ ਥਰੂ) ਟੀਕਾਕਰਣ ਵੀ ਇਥੇ ਸ਼ੁਰੂ ਕੀਤਾ ਜਾਵੇਗਾ ਅਤੇ ਲੋਕ ਕਾਰਾਂ, ਮੋਟਰਸਾਈਕਲਾਂ ਜਾਂ ਹੋਰਾਂ ਸਾਧਨਾਂ ਰਾਹੀਂ ਇਥੇ ਆ ਸਕਦੇ ਹਨ ਅਤੇ ਆਪਣੇ-ਆਪਣੇ ਵਾਹਨਾਂ ਵਿਚ ਬੈਠ ਕੇ ਟੀਕਾਕਰਨ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਵਿੱਚ ਸਹਾਇਤਾ ਕਰੇਗਾ ਅਤੇ ਵੱਧ ਤੋਂ ਵੱਧ ਲੋਕ ਨਿੱਜੀ ਸਿਹਤ ਸੰਸਥਾਵਾਂ ਵਿੱਚ ਨਾਮਾਤਰ ਖਰਚੇ ਦੇ ਕੇ ਆਪਣੇ ਘਰਾਂ ਦੇ ਨਜ਼ਦੀਕ ਜੀਵਨ ਦਾਨ ਦੇਣ ਵਾਲੀ ਵੈਕਸੀਨ ਹਾਸਲ ਕਰ ਸਕਣਗੇ ਜਦੋਂਕਿ ਸਰਕਾਰੀ ਸਿਹਤ ਕੇਂਦਰਾਂ ਰਾਹੀਂ ਇਹ ਟੀਕਾਕਰਨ ਮੁਫਤ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜ ਨਿੱਜੀ ਹਸਪਤਾਲਾਂ ਵੱਲੋਂ ਟੀਕਾਕਰਨ ਦੀ ਮੁਹਿੰਮ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਹੋਰ ਨਿੱਜੀ ਸਿਹਤ ਸੰਸਥਾਵਾਂ/ਹਸਪਤਾਲ ਵੱਲੋਂ ਵੀ ਵੈਕਸੀਨ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਲੋਕ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ।ਸ੍ਰੀ ਸ਼ਰਮਾ ਨੇ ਕਿਹਾ ਕਿ ਲੁਧਿਆਣਾ ਦੇ ਕੁੱਲ 7.8 ਲੱਖ ਲੋਕਾਂ ਨੇ 30 ਮਈ, 2021 ਤੱਕ ਜਾਨ ਬਚਾਉਣ ਵਾਲੀ ਵੈਕਸੀਨ ਦੀ ਪਹਿਲੀ ਜਾਂ ਦੋਵੇਂ ਖੁਰਾਕਾਂ ਪ੍ਰਾਪਤ ਕਰ ਲਈਆਂ ਹਨ ਅਤੇ ਹਰ ਯੋਗ ਵਿਅਕਤੀ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤੁਰੰਤ ਆਪਣਾ ਟੀਕਾਕਰਨ ਕਰਵਾਉਣ ਤਾਂ ਜੋ ਅਸੀਂ ਤੀਜੀ ਲਹਿਰ ਤੋਂ ਬਚ ਸਕੀਏ ਅਤੇ ਕੀਮਤੀ ਜਾਨਾਂ ਨੂੰ ਬਚਾ ਸਕੀਏ।ਉਨ੍ਹਾਂ ਕਿਹਾ ਕਿ ਤੇਜ਼ ਟੀਕਾਕਰਨ ਇਸ ਮਹਾਂਮਾਰੀ ਦੀ ਇਕ ਹੋਰ ਲਹਿਰ ਨੂੰ ਰੋਕਣ ਦਾ ਇੱਕੋ-ਇੱਕ ਹੱਲ ਹੈ ਅਤੇ ਜ਼ਿਲ੍ਹਾਂ ਪ੍ਰਸ਼ਾਸਨ ਲੁਧਿਆਣਵੀਆਂ ਦਾ ਪੂਰਨ ਤੌਰ 'ਤੇ ਕੋਵਿਡ ਟੀਕਾਕਰਨ ਕਰਵਾਉਣ ਲਈ ਵਚਨਬੱਧ ਹੈ।

 

Tags: Varinder Kumar Sharma , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD