Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਨੋ ਤੰਬਾਕੂ ਦਿਵਸ : ਸਿਵਲ ਸਰਜਨ ਗੁਰਦਾਸਪੁਰ ਨੇ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂੱਕ ਕਰਨ ਲਈ ਪੋਸਟਰ ਰੀਲੀਜ਼ ਕੀਤੇ

World No Tobacco Day 2021, World No Tobacco Day, Smokers Health Protection Act, No Smoking

Web Admin

Web Admin

5 Dariya News

ਗੁਰਦਾਸਪੁਰ , 31 May 2021

Last updated on: May 31, 2021, 00:00 IST

ਡਾ.ਹਰਭਜਨ ਰਾਮ ਮਾਂਡੀ ਸਿਵਲ ਸਰਜਨ ਗੁਰਦਾਸਪੁਰ ਨੇ ਆਪਣੇ ਦਫਤਰ ਵਿਖੇ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂੱਕ ਕਰਨ ਲਈ ਪੋਸਟਰ ਰੀਲੀਜ਼ ਕੀਤੇ। ਡਾ.ਹਰਭਜਨ ਰਾਮ ਮਾਡੀ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਾਲ ਦਾ ਥੀਮ ਹੈ  ਤੰਬਾਕੂ ਛੱਡਣ ਦਾ ਵਾਅਦਾ ਵਿਸਵ ਸਿਹਤ ਸੰਸਥਾ ਨੇ ਤੰਬਾਕੂ ਦੇ ਸਿਹਤ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂੱਕ ਕਰਨ ਅਤੇ ਸਿਹਤਮੰਦ ਜੀਵਨ ਜਾਂਚ ਆਪਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਹਰ ਸਾਲ 31 ਮਈ ਨੂੰ ਤੰਬਾਕੂ ਵਿਰੋਧੀ ਦਿਵਸ ਦੀ ਸੁਰੂਆਤ ਸਾਲ 1988 ਤੋ ਕੀਤੀ ਗਈ ਸੀ।ਤੰਬਾਕੂ ਇੱਕ ਅਜਿਹਾ ਪਦਾਰਥ ਹੈ ਜੋ ਕਿ ਇਨਸਾਨ ਦੇ ਫੇਫੜਿਆ ਨੂੰ ਨਸ਼ਟ ਕਰ ਦਿੰਦਾ ਹੈ।ਇਸ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇ ਕਿ ਟੀ.ਬੀ.,ਮੂੰਹ ਦਾ ਕੈਂਸਰ,ਦੰਦਾਂ ਅਤੇ ਗਲੇ ਦਾ ਕੈਂਸਰ ਆਦਿ ਅੱਜ ਕੱਲ ਆਮ ਹੋ ਗਏ ਹਨ।ਇਸ ਲਈ ਸਾਨੂੰ ਇਸਦਾ ਸੇਵਨ ਨਹੀ ਕਰਨਾ ਚਾਹੀਦਾ।ਇਸ ਤੋਂ ਛੁਟਕਾਰਾ ਪਾਉਣ ਲਈ ਜ਼ਿਲੇ ਦੇ ਤੰਬਾਕੂ ਛੁਡਾਓ ਕੇਂਦਰ ਵਿੱਚ ਬਚਾਓ ਦੀ ਪੂਰੀ ਜਾਣਕਾਰੀ ਮਾਹਿਰ ਡਾਕਟਰਾਂ ਤੋਂ ਲਈ ਜਾ ਸਕਦੀ ਹੈ।ਇਸ ਮੋਕੇ ਤੇ ਡਾ.ਮਾਡੀ ਨੇ  ਸੰਹੁ ਚੁਕਾਕੇ ਪ੍ਰਣ ਲਿਆ ਕਿ ਭਵਿੱਖ ਵਿੱਚ ਤੰਬਾਕੂ ਦੀ ਵਰਤੋ ਨਹੀ ਕਰਨਗੇ ਅਤੇ ਦੋਸਤਾਂ ਮਿੱਤਰਾਂ ਨੂੰ ਤੰਬਾਕੂ ਛੱਡਣ ਲਈ ਪ੍ਰੇਰਿਤ ਕਰਨਗੇ। ਜ਼ਿਲ੍ਹਾ ਐਪੀਡੀਮਾਲੋਜਿਸਟ ਅਫਸਰ ਡਾ.ਪ੍ਰਭਜੋਤ ਕੋਰ ਕਲਸੀ ਨੇ ਦੱਸਿਆ ਕਿ ਇਸ ਨਾਲ ਬਲੱਡ ਪ੍ਰੈਸਰ ਵੱਧਣਾ ਵੱਡਾ ਕਾਰਨ ਹੈ। ਤੰਬਾਕੂ ਨੋਸ਼ੀ ਨਾਲ ਖਾਮੋਸ਼ ਮੌਤ ਵੀ ਹੋ ਸਕਦੀ ਹੈ। ਜਰਦਾਂ,ਗੁਟਕਾ,ਖੈਣੀ ਅਤੇ ਪਾਨ ਮਸਾਲੇ ਦੀ ਵਰਤੋਂ ਕਰਕੇ ਵਾਰ ਵਾਰ ਥੁੱਕਣਾ ਪੈਂਦਾ ਹੈ।ਜਿਸ ਕਾਰਨ ਕੋਵਿਡ-19 ਦੇ ਫੈਲਣ ਦਾ ਖਤਰਾ ਵੱਧ ਜਾਂਦਾ ਹੈ।ਜ਼ਿਲੇ ਦੇ ਤੰਬਾਕੂ ਛੁਡਾਓ ਕੇਂਦਰ ਵਿਖੇ ਇਸਦਾ ਮੁਫਤ ਇਲਾਜ ਕੀਤਾ ਜਾਂਦਾ ਹੈ।ਇਸ ਮੋਕੇ ਤੇ ਸਹਾਇਕ ਸਿਵਲ ਸਰਜਨ ,ਡਾ.ਭਾਰਤ ਭੂਸ਼ਣ,ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਵਿਜ਼ੈ ਕੁਮਾਰ ,ਜ਼ਿਲ੍ਹਾ ਟੀਕਾਕਰਨ ਅਫਸਰ, ਡਾ.ਮਨਚੰਦਾ, ਜ਼ਿਲ੍ਹਾ ਟੀ.ਬੀ.ਅਫਸਰ ਡਾ.ਰਮੇਸ਼ ਕੁਮਾਰ ਅੱਤਰੀ, ,ਡਾ.ਸੰਜੀਵ ਰੱਤੜਾ,ਜ਼ਿਲ੍ਹਾ ਸਿਹਤ ਅਫਸਰ,ਸ੍ਰੀ ਸਿਵਚਰਨ ,ਏ.ਐਮ.ਓ.ਸ੍ਰੀ ਸੁਖਦਿਆਲ, ਸ੍ਰੀ ਜੋਬਨਪ੍ਰੀਤ ਸਿੰਘ,ਸ੍ਰੀ ਰਾਮ ਸਿੰਘ, ਸ੍ਰੀ ਪ੍ਰਬੋਧ ਚੰਦਰ ਅਤੇ ਸ੍ਰੀ ਅਮਰਜੀਤ ਸਿੰਘ ਦਾਲਮ ਅਤੇ ਸ੍ਰੀਮਤੀ ਗੁਰਿੰਦਰ ਕੌਰ ਡਿਪਟੀ ਮਾਸ ਮੀਡੀਆ ਅਫਸਰ ਆਦਿ ਹਾਜ਼ਰ ਸਨ।

 

Tags: World No Tobacco Day 2021 , World No Tobacco Day , Smokers Health Protection Act , No Smoking

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD