Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਹੁੰ ਚੁੱਕੀ

ਤੰਬਾਕੂ ਕਾਰਨ ਕੈਂਸਰ ਅਤੇ ਹੋਰ ਮਾਰੂ ਬੀਮਾਰੀਆਂ ਹੋਣ ਦਾ ਖਦਸ਼ਾ- ਡਾ. ਜਗਮੋਹਨ ਸਿੰਘ

World No Tobacco Day 2021, World No Tobacco Day, Smokers Health Protection Act, No Smoking

Web Admin

Web Admin

5 Dariya News

ਸੰਗਰੂਰ , 31 May 2021

Last updated on: May 31, 2021, 00:00 IST

ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਸਿਵਲ ਸਰਜਨ ਡਾ. ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਦਫਤਰ ਸਿਵਲ ਸਰਜਨ  ਅਤੇ ਸਿਵਲ ਹਸਪਤਾਲ ਸੰਗਰੂਰ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਤੰਬਾਕੂ ਖਿਲਾਫ਼ ਸਹੁੰ ਚੁੱਕੀ । ਇਹ ਜਾਣਕਾਰੀ ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ ਨੇ ਦਿੱਤੀ। ਡਾ. ਜਗਮੋਹਨ  ਸਿੰਘ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਹਰ ਸਾਲ 31 ਮਈ ਨੂੰ ਵਿਸ਼ਵ ਭਰ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਇਕ ਨਸ਼ੀਲਾ ਪਦਾਰਥ ਹੈ ਜਿਸ ਨੂੰ ਬਹੁਤ ਸਾਰੇ ਲੋਕ ਛੋਟੀ ਉਮਰ ਵਿਚ ਹੀ ਖਾਣਾ ਸ਼ੁਰੂ ਕਰ ਦਿੰਦੇ ਹਨ।  ਉਨ੍ਹਾਂ ਕਿਹਾ ਕਿ ਕਿਸ਼ੋਰ ਅਵਸਥਾ ਵਿਚ ਉਮਰ ਨਾਲੋਂ ਵੱਡਾ ਦਿਖਣ ਦੀ ਚਾਹਤ ਜਾਂ ਪ੍ਰਯੋਗ ਦੇ ਤੌਰ ਤੇ ਸਾਥੀਆਂ ਵਿਚ ਤੰਬਾਕੂ ਦੀ ਆਦਤ ਜਾਂ ਤਣਾਅ ਪੂਰਨ ਸਥਿਤੀ ਵਿਚ ਆਪਣੇ ਸਾਥੀਆਂ ਵਿੱਚ ਸਮਾਜਿਕ ਮਹੱਤਵ ਦੀ ਇੱਛਾ, ਤੰਬਾਕੂ ਦਾ ਸੇਵਨ ਸ਼ੁਰੂ ਕਰਨ ਨਾਲ ਜੁੜੇ ਕੁੱਝ ਕਾਰਨ ਹਨ।  ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਧੂੰਏ ਵਾਲਾ ਜਾਂ ਧੂੰਆਂ ਰਹਿਤ ਰੂਪ ਵਿਚ ਕੀਤਾ ਜਾਂਦਾ ਹੈ। ਉਨ੍ਹਾਂ  ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲਾ, ਖੁਰਾਕ ਨਲੀ, ਫੇਫੜਿਆਂ ਅਤੇ ਪੇਟ ਆਦਿ ਦਾ ਕੈਂਸਰ ਹੁੰਦਾ ਹੈ ਕਿਉਂਕਿ ਇਸ ਵਿਚ ਨਿਕੋਟਿਨ ਸਮੇਤ 4000 ਜ਼ਹਿਰੀਲੇ ਤੱਤ ਪਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿਲ ਦਾ ਦੌਰਾ, ਲਹੂ ਨਾੜੀਆਂ ਦਾ ਰੋਗ, ਹਾਈ ਬੀਪੀ, ਗੁਰਦੇ ਦੀ ਬਿਮਾਰੀ, ਸ਼ੂਗਰ ਆਦਿ ਇਸ ਕਾਰਨ ਹੋ ਸਕਦੇ ਹਨ।

ਜਿਲ੍ਹਾ ਸਿਹਤ ਅਫਸਰ ਡਾ.ਐਸ. ਜੇ. ਸਿੰਘ ਨੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮਰਦਾਂ ਵਿਚ ਨਿਪੁੰਸਕਤਾ ਅਤੇ ਪ੍ਰਜਨਨ ਸ਼ਕਤੀ ਵਿਚ ਕਮੀ ਆ ਜਾਂਦੀ ਹੈ।  ਉਨ੍ਹਾਂ ਕਿਹਾ ਕਿ ਗਰਭ ਅਵਸਥਾ ਦੌਰਾਨ ਤੰਬਾਕੂ ਦਾ ਸੇਵਨ ਕਰਨ ਨਾਲ ਘੱਟ ਭਾਰ ਵਾਲੇ ਬੱਚੇ ਦਾ ਜਨਮ ਹੁੰਦਾ ਹੈ। ਡਾ.  ਵਿਕਾਸ ਧੀਰ  ਜਿਲ੍ਹਾ  ਟੀ.ਬੀ.ਅਫਸਰ ਨੇ ਤੰਬਾਕੂ ਸੇਵਨ ਦੇ ਹੈਰਾਨੀਜਨਕ ਤੱਥਾਂ ਬਾਰੇ ਦੱਸਿਆ ਕਿ ਭਾਰਤ ਵਿਚ ਕਰੀਬ 35 ਫੀਸਦੀ ਲੋਕ ਤੰਬਾਕੂ ਦੀ ਵਰਤੋਂ ਕਰਦੇ ਹਨ ਅਤੇ 21 ਫੀਸਦੀ ਲੋਕ ਬੀੜੀ ਸਿਗਰਟ ਪੀਣ ਦੇ ਨਾਲ ਨਾਲ ਖਾਣ ਵਾਲਾ ਤੰਬਾਕੂ ਵੀ ਵਰਤਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਦੁਨੀਆਂ ਦਾ ਸਭ ਤੋਂ ਵੱਡਾ ਉਤਪਾਦਕ ਅਤੇ ਵਰਤੋਂ ਕਰਨ ਵਾਲਾ ਦੇਸ਼ ਹੈ ਅਤੇ ਕਰੀਬ 80 ਫੀਸਦੀ ਮੂੰਹ ਦੇ ਕੈਂਸਰ ਦਾ ਕਾਰਨ ਤੰਬਾਕੂ ਦੀ ਵਰਤੋਂ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿਚ ਸਾਲ 2003 ਵਿਚ ਸਿਗਰਟ ਅਤੇ ਦੂਜੇ ਤੰਬਾਕੂ ਉਤਪਾਦ ਐਕਟ ਕੋਟਪਾ ਪਾਸ ਕੀਤਾ ਗਿਆ, ਜਿਸ ਦੇ ਅਧੀਨ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਦੀਆਂ ਚੀਜ਼ਾਂ ਨਹੀਂ ਵੇਚੀਆਂ ਜਾ ਸਕਦੀਆਂ। ਉਲੰਘਣਾ ਕਰਨ ਵਾਲੇ ਨੂੰ 200 ਰੁਪਏ ਤੱਕ ਦਾ ਚਲਾਨ ਕੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾ ਸਕੂਲ ਜਾਂ ਕਾਲਜ ਤੋਂ 100 ਮੀਟਰ ਦੇ ਅੰਦਰ ਸਿਗਰਟ ਅਤੇ ਹੋਰ ਤੰਬਾਕੂ ਵਾਲੀਆਂ ਚੀਜ਼ਾਂ ਨਹੀਂ ਵੇਚੀਆਂ ਜਾ ਸਕਦੀਆਂ। ਉਨ੍ਹਾਂ ਕਿਹਾ ਕਿ ਹੁੱਕਾ ਬਾਰ ਲਈ 50000 ਜੁਰਮਾਨਾ ਅਤੇ 3 ਸਾਲ ਦੀ ਸਜ਼ਾ, ਇ-ਸਿਗਰੇਟ ਲਈ 50000 ਜੁਰਮਾਨਾ ਅਤੇ 6 ਸਾਲ ਦੀ ਜੇਲ ਹੋ ਸਕਦੀ ਹੈ । ਇਸ  ਮੌਕੇ ਡਾ. ਭਗਵਾਨ ਸਿੰਘ ਡੀ ਆਈ ਓ, ਡਾ. ਪਰਮਿੰਦਰ  ਕੌਰ ਡੀ.ਐਮ.ਸੀ. ,ਡਾ.ਬਲਜੀਤ ਸਿੰਘ ਐਸ.ਐਮ. ਓ, ਜ਼ਿਲ੍ਹਾ ਮਾਸ ਮੀਡੀਆ ਅਫਸਰ ਵਿਜੇੈ ਕੁਮਾਰ ,ਡਿਪਟੀ  ਮਾਸ ਮੀਡੀਆ ਅਫਸਰ ਲਖਵਿੰਦਰ ਸਿੰਘ ਤੋ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮੋਜੂਦ ਸਨ ।

 

Tags: World No Tobacco Day 2021 , World No Tobacco Day , Smokers Health Protection Act , No Smoking

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD