Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤੰਬਾਕੂ ਸੇਵਨ ਬਣਦਾ ਹੈ ਅਨੇਕਾਂ ਬੀਮਾਰੀਆਂ ਦਾ ਕਾਰਨ-ਸਿਵਲ ਸਰਜਨ

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਤੰਬਾਕੂ ਸੇਵਨ ਨਾ ਕਰਨ ਸਬੰਧੀ ਚੁਕਾਈ ਸੰਹੁ

Web Admin

Web Admin

5 Dariya News

ਫਿਰੋਜ਼ਪੁਰ , 31 May 2021

Last updated on: May 31, 2021, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ: ਰਾਜਿੰਦਰ ਰਾਜ ਦੀ ਅਗਵਾਈ ਹੇਠ ਜਿੱਥੇ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵਿਭਾਗੀ ਹਿਦਾਇਤਾਂ ਅਨੁਸਾਰ ਢੁਕਵੀਆਂ ਕਾਰਵਾਈਆਂ ਜਾਰੀ ਹਨ ਉਥੇ ਹੋਰ ਸਮੂਹ ਸਿਹਤ ਪ੍ਰੋਗਰਾਮਾਂ ਨੂੰ  ਲਾਗੂ ਕਰਨ ਲਈ ਵੀ ਮੁਕੰਮਲ ਤਵੱਜੋ ਦਿੱਤੀ ਜਾ ਰਹੀ ਹੈ। ਇਸੇ ਸਿਲਸਿਲੇ ਵਿੱਚ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਸਰਕਾਰੀ ਹਿਦਾਇਤਾਂ ਅਨੁਸਾਰ ਸਿਵਲ ਸਰਜਨ ਨੇ ਸਿਹਤ ਵਿਭਾਗ ਦੇ ਸਟਾਫ ਨੂੰ ਤੰਬਾਕੂ ਸੇਵਨ ਨਾ ਕਰਨ ਸਬੰਧੀ ਸੰਹੁ ਚੁਕਾਈ। ਵਿਸ਼ਵ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਦੇ ਸਿਲਸਿਲੇ ਵਿੱਚ ਸਹਾਇਕ ਸਿਵਲ ਸਰਜਨ ਡਾ:ਸੰਜੀਵ ਗੁਪਤਾ ਦੀ ਅਗਵਾਈ ਹੇਠ ਕੋਵਿਡ ਵੈਕਸੀਨੇਟਰਾਂ ਤੰਬਾਕੂ ਵਿਰੋਧੀ ਜਾਗਰੂਕਤਾ ਸੰਦੇਸ਼ ਵਾਲੀਆਂ ਟੀ ਸ਼ਰਟਾਂ ਵੀ ਪ੍ਰਦਾਨ ਕੀਤੀਆਂ ਗਈਆਂ।  ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਸੰਜੀਵ ਗੁਪਤਾ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ:ਸੁਸ਼ਮਾ ਠੱਕਰ, ਫੂਡ ਸੇਫਟੀ ਅਫਸਰ ਹਰਿੰਦਰ ਸਿੰਘ, ਮਾਸ ਮੀਡੀਆ ਅਫਸਰ ਰੰਜੀਵ ਸ਼ਰਮਾਂ, ਜ਼ਿਲਾ ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ ਅਤੇ ਵਿਕਾਸ ਕਾਲੜਾ ਹਾਜ਼ਰ ਸਨ। ਜ਼ਿਲਾ ਤੰਬਾਕੂ ਕੰਟਰੋਲ ਸੈੱਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਕਿਹਾ ਕਿ ਵਿਭਾਗ ਵੱਲੋਂ ਜ਼ਿਲੇ ਅੰਦਰ ਕੋਟਪਾ ਐਕਟ ਨੂੰ  ਲਾਗੂ ਕਰਵਾਉਣ ਲਈ ਲਗਾਤਾਰ ਢੁਕਵੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ ਤੇ ਤੰਬਾਕੂ ਸੇਵਨ ਇੱਕ ਸਜ਼ਾਯੋਗ ਅਪਰਾਧ ਹੈ ਅਤੇ ਵਿਭਾਗ ਵੱਲੋਂ ਸਮੇ ਸਮੇ ਤੇ ਇਸ ਸਬੰਦੀ ਚਲਾਨ ਵੀ ਕੱਟੇ ਜਾਂਦੇ ਹਨ। ਸਿਵਲ ਸਰਜਨ ਨੇ ਅੱਗੇ ਖੁਲਾਸਾ ਕੀਤਾ ਕਿ ਤੰਬਾਕੂ ਸੇਵਨ ਸਮੁੱਚੇ ਮਨੁੱਖੀ ਸ਼ਰੀਰ ਤੇ ਬਹੁਤ ਮਾੜੇ ਪ੍ਰਭਾਵ ਪਾਉਂਦਾ ਹੈ, ਇਸ ਦੀ ਵਰਤੋਂ ਨਾਲ ਦਿਲ, ਦਿਮਾਗ, ਗੁਰਦਿਆਂ, ਮਿਹਦੇ, ਸਾਹ ਪ੍ਰਣਾਲੀ ਅਤੇ ਪ੍ਰਜਨਣ ਪ੍ਰਣਾਲੀ ਤੇ ਮਾਰੂ ਪ੍ਰਭਾਵ ਪੈਂਦੇ ਹਨ। ਤੰਬਾਕੂ ਸੇਵਨ ਮੂੰਹ ਅਤੇ ਫੇਫੜਿਆਂ ਦੇ ਕੈਂਸਰ ਦਾ ਕਾਰਨ ਵੀ ਬਣਦਾ ਹੈ, ਤੰਬਾਕੂ ਸੇਵਨ ਨਾਲ ਸ਼ਰੀਰ ਦੀ ਇਮੂਨਿਟੀ ਘੱਟਦੀ ਹੈ ਅਤੇ ਇਸਦਾ ਲੰਬਾ ਸਮਾਂ ਸੇਵਨ ਸਮੁੱਚੀ ਸਿਹਤ ਵਿੱਚ ਨਿਘਾਰ ਦਾ ਕਾਰਨ ਬਣਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਵਿਡ-19 ਦੇ ਸੰਦਰਭ ਵਿੱਚ ਗੱਲ ਕੀਤੀ ਜਾਵੇ ਤਾਂ ਜਿੱਥੇ ਤੰਬਾਕੂ ਸੇਵਨ ਨਾਲ ਘਟੀ ਹੋਈ ਇਮੂਨਿਟੀ ਕਰੋਨਾ ਕੇਸਾਂ ਵਿੱਚ ਘਾਤਕ ਸਾਬਿਤ ਹੁੰਦੀ ਹੈ ਉਥੇ ਮੂੰਹ ਰਾਹੀਂ ਚਬਾ ਕੇ ਤੰਬਾਕੂ ਸੇਵਨ ਕਰਨ ਨਾਲ ਵਿਅਕਤੀਆਂ ਨੂੰ  ਵਾਰ ਵਾਰ ਥੁੱਕਣਾ ਪੈਂਦਾ ਹੈ ਜੋ ਕਰੋਨਾ ਰੋਗ ਦੇ ਫੈਲਣ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਇੱਕ ਹੈ। ਡਾ: ਰਾਜਿੰਦਰ ਰਾਜ ਨੇ ਕਿਹਾ ਜ਼ਿਲਾ ਹਸਪਤਾਲ ਫਿਰੋਜ਼ਪੁਰ ਵਿਖੇ ਤੰਬਾਕੂ ਸੇਵਨ ਛੁਡਾੳਣ ਲਈ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਮੁਫਤ ਉਪਲੱਬਧ ਹਨ ਇੱਥੇ ਮੁਫਤ ਕਾਊਂਸਲਿੰਗ ਅਤੇ ਦਵਾਈਆਂ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਵਿਅਕਤੀ ਮਜ਼ਬੂਤ ਇੱਛਾਸ਼ਕਤੀ ਅਤੇ ਢੁਕਵੇ ਡਾਕਟਰੀ ਇਲਾਜ ਨਾਲ ਤੰਬਾਕੂ ਸੇਵਨ ਦੀ ਭੈੜੀ ਆਦਤ ਤੋਂ ਛੁਟਕਾਰਾ ਪਾ ਸਕਦਾ ਹੈ।

 

Tags: World No Tobacco Day 2021 , World No Tobacco Day , Smokers Health Protection Act , No Smoking

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD