Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਹਸਪਤਾਲ ’ਚ ਹੁਣ ਆਕਸੀਜਨ ਦੀ ਨਹੀਂ ਆਵੇਗੀ ਕੋਈ ਕਮੀ

ਸੈਂਟਰੀਐਂਟ ਫਾਰਮਾਸੂਟੀਕਲਸ ਟੋਂਸਾ ਨੇ 20 ਆਕਸੀਜਨ ਕੰਸਨਟਰੇਟਰ ਹਸਪਤਾਲ ਨੂੰ ਕੀਤੇ ਭੇਟ

DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 31 May 2021

Last updated on: May 31, 2021, 00:00 IST

ਜ਼ਿਲਾ ਹਸਪਤਾਲ ਨਵਾਂਸ਼ਹਿਰ ਵਿਚ ਹੁਣ ਆਕਸੀਜਨ ਦੀ ਕੋਈ ਕਮੀ ਨਹੀਂ ਆਵੇਗੀ, ਕਿਉਂਕਿ ਸੈਂਟਰੀਐਂਟ ਫਾਰਮਾਸੂਟੀਕਲਸ ਇੰਡੀਆ ਪ੍ਰਾਈਵੇਟ ਲਿਮਟਿਡ, ਟੋਂਸਾ ਵੱਲੋਂ ਅੱਜ ਮਰੀਜ਼ਾਂ ਲਈ ਹਸਪਤਾਲ ਨੂੰ 20 ਆਕਸੀਜਨ ਕੰਸਨਟਰੇਟਰ ਭੇਟ ਕੀਤੇ ਗਏ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਮੌਜੂਦਗੀ ਵਿਚ ਕੰਪਨੀ ਦੇ ਸੀ. ਐਸ. ਆਰ ਹੈੱਡ ਸ਼ਿਵ ਚਰਨ ਅਤੇ ਹੋਰਨਾਂ ਅਧਿਕਾਰੀਆਂ ਵੱਲੋਂ ਇਹ ਕੰਸਨਟਰੇਟਰ ਸਿਵਲ ਹਸਪਤਾਲ ਨੂੰ ਸੌਂਪੇ ਗਏ। ਇਨਾਂ ਆਕਸੀਜਨ ਕੰਸਨਟਰੇਟਰਾਂ ਵਿਚ 10 ਲੀਟਰ ਵਾਲੇ 15 ਅਤੇ 5 ਲੀਟਰ ਵਾਲੇ 5 ਕੰਸਨਟਰੇਟਰ ਸ਼ਾਮਲ ਹਨ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕੰਪਨੀ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕੋਵਿਡ ਮਰੀਜ਼ਾਂ ਨੂੰ ਹੋਰ ਵਧੀਆ ਢੰਗ ਨਾਲ ਇਲਾਜ ਸੁਵਿਧਾਵਾਂ ਮੁਹੱਈਆ ਹੋ ਸਕਣਗੀਆਂ। ਉਨਾਂ ਕਿਹਾ ਕਿ ਸੈਂਟਰੀਐਂਟ ਵੱਲੋਂ ਪਹਿਲਾਂ ਵੀ ਸਮਾਜ ਸੇਵਾ ਅਤੇ ਲੋੜਵੰਦਾਂ ਦੀ ਮਦਦ ਲਈ ਸ਼ਲਾਘਾਯੋਗ ਕਾਰਜ ਕੀਤੇ ਗਏ ਹਨ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਦੀਪ ਕਮਲ ਅਤੇ ਜ਼ਿਲਾ ਹਸਪਤਾਲ ਦੇ ਸਮੁੱਚੇ ਸਟਾਫ ਵੱਲੋਂ ਸੀ. ਐਸ. ਆਰ ਹੈੱਡ ਸ਼ਿਵ ਚਰਨ ਅਤੇ ਉਨਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਿਵਲ ਹਸਪਤਾਲ ਵਿਖੇ ਨਿਰਮਾਣ ਅਧੀਨ ਆਕਸੀਜਨ ਪਲਾਂਟ ਦਾ ਦੌਰਾ ਵੀ ਕੀਤਾ ਗਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨਾਂ ਹਦਾਇਤ ਕੀਤੀ ਕਿ ਆਕਸੀਜਨ ਪਲਾਂਟ ਦੇ ਨਿਰਮਾਣ ਕਾਰਜ ਦੀ ਰੋਜ਼ਾਨਾ ਪ੍ਰਗਤੀ ਰਿਪੋਰਟ ਉਨਾਂ ਨੂੰ ਭੇਜੀ ਜਾਵੇ। ਇਸ ਮੌਕੇ ਡਾ. ਅਜੇ ਬਸਰਾ, ਡਾ. ਨੀਨਾ ਸ਼ਾਂਤ, ਡਾ. ਜੋਤੀ, ਸਿਸਟਰ ਰਾਜ, ਪਰਮਵੀਰ ਪਿ੍ਰੰਸ, ਤਰਸੇਮ ਲਾਲ, ਅਜੇ ਕੁਮਾਰ, ਰਾਜੇਸ਼ ਕੁਮਾਰ ਤੋਂ ਇਲਾਵਾ ਸੈਂਟਰੀਐਂਟ ਫਾਰਮਾਸੂਟੀਕਲਸ ਤੋਂ ਬਬੀਤਾ, ਸੁਜਾਤਾ, ਅਨੁਰਾਧਾ ਅਤੇ ਮੁਹੰਮਦ ਸਦੀਕ ਹਾਜ਼ਰ ਸਨ। 

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD