Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਉਦਯੋਗ ਸਥਾਪਿਤ ਕਰਨ ਦੀ ਪ੍ਰਕ੍ਰਿਆ ਨੂੰ ਸੁਖਾਲਾ ਬਣਾਏਗੀ ਪੰਜਾਬ ਰਾਈਟ ਟੂ ਬਿਜਨਿਸ ਐਕਟ 2020 ਪਾਲਿਸੀ : ਡਿਪਟੀ ਕਮਿਸ਼ਨਰ

Web Admin

Web Admin

5 Dariya News

ਮਾਨਸਾ , 31 May 2021

Last updated on: May 31, 2021, 00:00 IST

ਪੰਜਾਬ ਸਰਕਾਰ ਵੱਲੋਂ ਸਥਾਪਿਤ ਹੋਣ ਵਾਲੇ ਨਵੇਂ ਉਦਯੋਗਾਂ ਨੁੰ ਵੱਖ-ਵੱਖ ਵਿਭਾਗਾਂ ਪਾਸੋਂ ਲੋੜੀਂਦੇ ਪੜਾਵਾਂ ਵਿੱਚੋਂ ਗੁਜਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਤਹਿਤ ਪੰਜਾਬ ਰਾਈਟ ਟੂ ਬਿਜਨਸ ਐਕਟ-2020 ਪਾਲਿਸੀ ਬਣਾਈ ਗਈ ਹੈ ਜਿਸ ਦੀ ਸਾਰੀ ਪ੍ਰਕਿਰਿਆ ਇਨਵੈਸਟ ਪੰਜਾਬ ਪੋਰਟਲ ਰਾਹੀਂ ਹੋਵੇਗੀ ।ਇਸ ਪਾਲਿਸੀ ਤਹਿਤ ਅੱਜ ਜਿ਼ਲ੍ਹਾ ਮਾਨਸਾ ਵਿਖੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿ਼ਲ੍ਹਾ ਸਕਰੂਟਨੀ ਕਮੇਟੀ ਵੱਲੋਂ ਪੋਰਟਲ ਤੇ ਦਰਜ਼ ਮੈਸ: ਐਮ.ਜੀ.ਫੂਡਜ਼ ਗੇਹਲੇ ਦੀ ਦਰਖ਼ਾਸਤ ਨੂੰ ਵਿਚਾਰਨ ਉਪਰੰਤ ਸਰਟੀਫੀਕੇਟ ਆਫ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਗਈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਾਲਿਸੀ ਉਦਯੋਗਿਕ ਇਕਾਈਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਇਸ ਦਾ ਪ੍ਰੋਸੈਸਿੰਗ ਸਮਾਂ 15 ਦਿਨ ਨਿਰਧਾਰਿਤ ਕੀਤਾ ਗਿਆ ਹੈ ਕੋਈ ਵੀ ਇਨਵੈਸਟਰ ਇਨਵੈਸਟ ਪੰਜਾਬ ਪੋਰਟਲ ਰਾਹੀਂ ਆਨਲਾਈਨ ਦਰਖ਼ਾਸਤ ਦਰਜ਼ ਕਰਕੇ ਇਸ ਸਕੀਮ ਦਾ ਲਾਭ ਲੈ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਪਾਲਿਸੀ ਅਧੀਨ ਇਕਾਈ ਨੂੰ ਉਦਯੋਗਿਕ ਫੋਕਲ ਪੁਆਇੰਟ ਵਿੱਚ ਤਿੰਨ ਦਿਨਾਂ ਵਿੱਚ ਤੇ ਫੋਕਲ ਪੁਆਇੰਟ ਤੋਂ ਬਾਹਰ ਲੱਗਣ ਵਾਲੇ ਉਦਯੋਗ ਨੂੰ 15 ਦਿਨ ਦੇ ਅੰਦਰ-ਅੰਦਰ ਅਪਰੂਵਲ ਜਾਰੀ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਦਯੋਗਪਤੀ ਨੂੰ ਇੱਕ ਅੰਡਰਟੇਕਿੰਗ ਦੇਣੀ ਪੈਂਦੀ ਹੈ ਕਿ ਉਹ ਯੂਨਿਟ ਸਥਾਪਿਤ ਕਰਨ ਤੋਂ ਬਾਅਦ ਸਾਢੇ ਤਿੰਨ ਸਾਲ ਦੇ ਵਿੱਚ ਲੋੜੀਂਦੀਆਂ ਅਪਰਵੂਲ ਲੈਣੀਆਂ ਯਕੀਨੀ ਬਣਾਏਗਾ।ਇਸ ਮੌਕੇ ਜਨਰਲ ਮੈਨੇਜਰ ਜਿ਼ਲ੍ਹਾ ਉਦਯੋਗ ਕੇਂਦਰ ਮਾਨਸਾ ਪ੍ਰੀਤਮਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਪਾਲਿਸੀ ਅਧੀਨ ਮਾਨਸਾ ਜਿ਼ਲ੍ਹੇ ਦਾ ਪਹਿਲਾ ਸਰਟੀਫੀਕੇਟ ਜਾਰੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ 2 ਕਰੋੜ ਦੀ ਲਾਗਤ ਨਾਲ ਲੱਗਣ ਵਾਲੀ ਇਕਾਈ ਵਿੱਚ ਫੂਡ ਪ੍ਰੋਡਕਟ ਤਿਆਰ ਕੀਤੇ ਜਾਣਗੇ।ਇਸ ਮੌਕੇ ਬਲਾਕ ਪੱਧਰ ਪ੍ਰਸਾਰ ਅਫ਼ਸਰ ਸ੍ਰੀ ਅਮਰਜੀਤ ਸਿੰਘ ਵੀ ਮੌਜੂਦ ਸਨ।

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD