Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਡਿਪਟੀ ਕਮਿਸ਼ਨਰ ਨੇ ਕਿਫਾਇਤੀ ਟੀਕਾਕਰਨ ਸਹੂਲਤਾਂ ਪ੍ਰਦਾਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਪਾਇਲਟ ਪ੍ਰਾਜੈਕਟ ਦਾ ਲਿਆ ਜਾਇਜ਼ਾ

ਤਿੰਨੇ ਸੈਸ਼ਨ ਸਾਈਟਾਂ ਦਾ ਕੀਤਾ ਦੌਰਾ, ਕਿਹਾ, ਆਉਣ ਵਾਲੇ ਦਿਨਾਂ ਹੋਰ ਵੈਕਸੀਨ ਸਲਾਟ ਜੋੜੇ ਜਾਣਗੇ

Web Admin

Web Admin

5 Dariya News

ਜਲੰਧਰ , 31 May 2021

Last updated on: May 31, 2021, 00:00 IST

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੋਮਵਾਰ ਨੂੰ ਸ਼ਹਿਰ ਵਿੱਚ ਕਿਫਾਇਤੀ ਟੀਕਾਕਰਨ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਪਾਇਲਟ ਪ੍ਰਾਜੈਕਟ ਤਹਿਤ ਐਚ.ਐਮ.ਵੀ., ਕੇ.ਐਮ.ਵੀ. ਅਤੇ ਲਾਇਲਪੁਰ ਖਾਲਸਾ ਕਾਲਜ ਵਿਖੇ ਸਥਾਪਤ ਕੀਤੀਆਂ ਤਿੰਨੇ ਸੈਸ਼ਨ ਸਾਈਟਾਂ ਦਾ ਦੌਰਾ ਕੀਤਾ। ਇਸ ਦੌਰਾਨ ਜਿਥੇ ਉਨ੍ਹਾਂ ਇਨ੍ਹਾਂ ਸਾਈਟਾਂ ਦੇ ਕੰਮਕਾਜ ਦਾ ਨਿਰੀਖਣ ਕੀਤਾ ਅਤੇ ਕੋਵੈਕਸੀਨ ਦੀਆਂ ਖੁਰਾਕਾਂ ਲੈਣ ਲਈ ਸਾਈਟਾਂ 'ਤੇ ਆਉਣ ਵਾਲੇ ਲੋਕਾਂ ਨਾਲ ਗੱਲਬਾਤ ਵੀ ਕੀਤੀ।ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਰਾਹਤ ਸੁਸਾਇਟੀ ਵੱਲੋਂ ਕੋਵੈਕਸੀਨ ਦੀਆਂ ਇਕ ਹਜ਼ਾਰ ਖੁਰਾਕਾਂ ਦੀ ਖਰੀਦ ਕੀਤੀ ਗਈ ਸੀ, ਜੋ ਪਹਿਲਾਂ ਬੁਕਿੰਗ ਕਰਨ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਬੁਕਿੰਗ ਸ਼ੁਰੂ ਹੁੰਦਿਆਂ ਇਕ ਘੰਟੇ ਵਿੱਚ ਹੀ ਸਾਰੇ ਵੈਸਕੀਨ ਸਲਾਟ ਬੁੱਕ ਹੋ ਗਏ । ਉਨ੍ਹਾਂ ਅੱਗੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਸੋਮਵਾਰ ਤੋਂ ਹੀ 5000 ਹੋਰ ਵੈਕਸੀਨ ਸਲਾਟ ਜੋੜੇ ਦਿੱਤੇ ਗਏ ਹਨ ਅਤੇ ਇਨ੍ਹਾਂ ਦੀ ਬੁਕਿੰਗ ਵੀ ਆਨਲਾਈਨ ਹੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਵੈਬਸਾਈਟ www.citywoofer.com/event/vaccination-drive 'ਤੇ ਆਪਣਾ ਸਲਾਟ ਬੁੱਕ ਕਰਵਾ ਸਕਦਾ ਹੈ।ਸ਼੍ਰੀ ਥੋਰੀ ਨੇ ਇਹ ਵੀ ਕਿਹਾ ਕਿ 500 ਰੁਪਏ ਪਲੱਸ ਟੈਕਸ ਦੀ ਮਾਮੂਲੀ ਦਰ 'ਤੇ ਟੀਕਾਕਰਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹੀ ਟੀਕਾ ਪ੍ਰਾਈਵੇਟ ਹਸਪਤਾਲ ਵਿੱਚ ਇਥੇ ਦਿੱਤੀ ਜਾ ਰਹੀ ਕੀਮਤ ਤੋਂ ਦੁੱਗਣੀ ਤੋਂ ਵੀ ਜ਼ਿਆਦਾ ਵਿੱਚ ਪੈਂਦਾ ਹੈ।  ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਜ਼ਿਆਦਾ ਵੈਕਸੀਨ ਸਲਾਟਸ ਜੋੜੇ ਜਾਣਗੇ ਅਤੇ ਪ੍ਰਸ਼ਾਸਨ ਇਸ ਪ੍ਰਾਜੈਕਟ ਤਹਿਤ ਹੋਰ ਖੁਰਾਕਾਂ ਖਰੀਦਣ ਦੀ ਤਿਆਰੀ ਵਿੱਚ ਹੈ। ਉਨ੍ਹਾਂ ਟੀਕਾ ਲਗਵਾਉਣ ਲਈ ਇਥੇ ਪੁੱਜੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕੀਤੀ, ਜਿਨ੍ਹਾਂ ਪ੍ਰਸ਼ਾਸਨ ਵੱਲੋਂ ਸਾਈਟਾਂ 'ਤੇ ਕੀਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕੀਤੀ।

 

Tags: Ghanshyam Thori , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD