Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸਿਵਲ ਹਸਪਤਾਲ ਮਾਨਸਾ ਵਿਖੇ ਸਥਾਪਿਤ ਹੋਵੇਗਾ ਪੀ.ਐਸ.ਏ ਆਕਸੀਜਨ ਪਲਾਂਟ

ਮੈਂਬਰ ਲੋਕ ਸਭਾ ਨੇ ਐਮ.ਪੀ ਲੈਡ ਫੰਡ 'ਚੋਂ ਕਰੀਬ 1.43 ਕਰੋੜ ਦੀ ਰਾਸ਼ੀ ਕੀਤੀ ਪ੍ਰਵਾਨ

Web Admin

Web Admin

5 Dariya News

ਮਾਨਸਾ , 01 Jun 2021

Last updated on: Jun 01, 2021, 00:00 IST

ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਨੇੜ ਭਵਿੱਖ ਵਿਚ ਆਕਸੀਜਨ ਦੀ ਵਧੇਰੇ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਪੀ.ਐਸ.ਏ ਆਕਸੀਜਨ ਪਲਾਂਟ ਸਥਾਪਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਮੈਂਬਰ ਲੋਕ ਸਭਾ ਬਠਿੰਡਾ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਮੈਂਬਰ ਲੋਕ ਸਭਾ ਨੇ ਐਮ.ਪੀ ਲੈਡਜ ਫੰਡ ਵਿੱਚੋਂ ਕਰੀਬ 1.43 ਕਰੋੜ ਰੁਪਏ ਦੀ ਰਾਸ਼ੀ ਇਸ ਆਕਸੀਜਨ ਪਲਾਂਟ ਨੂੰ ਸਥਾਪਿਤ ਕਰਨ ਲਈ ਪ੍ਰਵਾਨ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਪ੍ਰਵਾਨਗੀ ਪੱਤਰ ਸੌਂਪਿਆ। ਉਨ੍ਹਾਂ ਕਿਹਾ ਕਿ ਇਸ ਪਲਾਂਟ ਵਿਚ ਆਕਸੀਜਨ ਦਾ ਉਤਪਾਦਨ ਹੋਵੇਗਾ ਅਤੇ ਤਰਜੀਹੀ ਆਧਾਰ ਉੱਤੇ ਇਸ ਦੀ ਪ੍ਰਕਿਰਿਆ ਆਰੰਭ ਕਰਾਉਣ ਲਈ ਆਖਿਆ ਗਿਆ ਹੈ । ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਮੈਂਬਰ ਲੋਕ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਸਮੇਤ ਕਈ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਪਾਜ਼ਿਟਿਵ ਵਿਅਕਤੀਆਂ ਦੇ ਇਲਾਜ ਲਈ ਵੱਡੀ ਗਿਣਤੀ ਵਿੱਚ ਬਿਸਤਰਿਆਂ ਅਤੇ ਆਕਸੀਜਨ ਸਿਲੰਡਰਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਇਸ ਆਕਸੀਜਨ ਪਲਾਂਟ ਦੇ ਸਥਾਪਤ ਹੋਣ ਨਾਲ ਭਵਿੱਖ ਵਿੱਚ ਆਕਸੀਜਨ ਦੀ ਕੋਈ ਕਮੀ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪਲਾਂਟ ਰਾਹੀਂ 500 ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਨਾਲ ਆਕਸੀਜਨ ਦਾ ਉਤਪਾਦਨ ਹੋਵੇਗਾ ਅਤੇ ਲੋੜ ਪੈਣ ਉੱਤੇ ਸਿਲੰਡਰ ਭਰ ਕੇ ਜ਼ਿਲ੍ਹੇ ਦੀਆਂ ਹੋਰ ਸਬ ਡਵੀਜ਼ਨਾਂ ਦੇ ਹਸਪਤਾਲਾਂ ਵਿੱਚ ਵੀ ਭੇਜੇ ਜਾ ਸਕਣਗੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਲਾਂਟ ਸਥਾਪਤ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਅਗਵਾਈ ਹੇਠ ਚਾਰ ਮੈਂਬਰੀ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ ਜੋ ਕਿ ਸਮੁੱਚੇ ਪ੍ਰੋਜੈਕਟ ਨੂੰ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਲਈ ਕਾਰਜਸ਼ੀਲ ਰਹੇਗੀ।ਇਸ ਮੌਕੇ ਵਿਧਾਇਕ ਦਿਲਰਾਜ ਸਿੰਘ ਭੂੰਦੜ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ, ਸਿਵਲ ਸਰਜਨ ਡਾ ਸੁਖਵਿੰਦਰ ਸਿੰਘ, ਉਪ ਅਰਥ ਅਤੇ ਅੰਕੜਾ ਸਲਾਹਕਾਰ ਪਰਮਜੀਤ ਸਿੰਘ ਸਿੱਧੂ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

 

Tags: Harsimrat Kaur Badal , Shiromani Akali Dal , SAD , Akali Dal , Mansa , Oxygen , #OxygenCylinders , #oxygen , Oxygen Cylinders , Oxygen Plants , Oxygen Concentrator , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD