Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਵਿਧਾਇਕ ਅੰਗਦ ਸਿੰਘ ਵੱਲੋਂ ਰਾਹੋਂ-ਫਿਲੌਰ ਸੜਕ ਦੇ ਕੰਮ ਦਾ ਸ਼ੁੱਭ ਆਰੰਭ

ਕਰੀਬ 21 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ 25.6 ਕਿਲੋਮੀਟਰ ਲੰਬੀ ਸੜਕ

Web Admin

Web Admin

5 Dariya News

ਰਾਹੋਂ/ਨਵਾਂਸ਼ਹਿਰ , 01 Jun 2021

Last updated on: Jun 01, 2021, 00:00 IST

ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਚੱਲ ਰਹੀ ਰਾਹੋਂ-ਫਿਲੌਰ ਰੋਡ ਦੇ ਅੱਜ ਉਸ ਸਮੇਂ ਭਾਗ ਖੁੱਲ ਗਏ, ਜਦੋਂ ਹਲਕਾ ਵਿਧਾਇਕ ਅੰਗਦ ਸਿੰਘ ਵੱਲੋਂ ਇਸ ਸੜਕ ਦੀ ਰਿਪੇਅਰ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ ਗਿਆ। ਕਰੀਬ 25.6 ਕਿਲੋਮੀਟਰ ਲੰਬੀ ਇਸ ਸੜਕ ਦੀ ਮੁਰੰਮਤ ਦੇ ਕੰਮ ’ਤੇ ਕਰੀਬ 21 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਨੌਜਵਾਨ ਵਿਧਾਇਕ ਨੇ ਦੱਸਿਆ ਕਿ ਉਹ ਬਹੁਤ ਮਾਣ ਨਾਲ ਕਹਿ ਸਕਦੇ ਹਨ ਕਿ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਵਿਚ ਲੋਕ ਨਿਰਮਾਣ ਵਿਭਾਗ ਦੀ ਕੋਈ ਵੀ ਸੜਕ ਮੁਰੰਮਤ ਤੋਂ ਵਾਂਝੀ ਨਹੀਂ ਰਹੀ। ਉਨਾਂ ਕਿਹਾ ਕਿ ਸਾਢੇ ਚਾਰ ਸਾਲ ਪਹਿਲਾਂ ਜਦੋਂ ਉਨਾਂ ਹਲਕੇ ਦੀ ਸੇਵਾ ਸੰਭਾਲੀ ਸੀ, ਉਦੋਂ ਹਲਕੇ ਦੀਆਂ ਸਾਰੀਆਂ ਸੜਕਾਂ ਟੁੱਟੀਆਂ ਹੋਈਆਂ ਸਨ, ਪਰੰਤੂ ਉਨਾਂ ਵੱਲੋਂ ਹਲਕਾ ਵਾਸੀਆਂ ਦੇ ਸਹਿਯੋਗ ਨਾਲ ਸਾਰੀਆਂ ਸੜਕਾਂ ਇਕ-ਇਕ ਕਰਕੇ ਮੁਕੰਮਲ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਮੁੱਖ ਸੜਕਾਂ ਤੋਂ ਇਲਾਵਾ ਪਿੰਡਾਂ ਦੀਆਂ ਸੜਕਾਂ ਦਾ ਵੀ ਕਾਇਆ ਕਲਪ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਰਾਹੋਂ-ਫਿਲੌਰ ਸੜਕ ਦੀ ਕਾਇਆ ਕਲਪ ਲਈ ਉਨਾਂ ਵੱਲੋਂ ਵਿਧਾਨ ਸਭਾ ਵਿਚ ਵੀ ਮੁੱਦਾ ਉਠਾਇਆ ਗਿਆ ਸੀ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਨੂੰ ਵੀ ਉਹ ਕਈ ਵਾਰ ਮਿਲੇ, ਜਿਸ ਸਦਕਾ ਅੱਜ ਇਸ ਸੜਕ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨਾਂ ਦੱਸਿਆ ਕਿ ਸੜਕ ਦੇ ਰਾਹੋਂ ਤੋਂ ਸ਼ੁਰੂ ਹੋਣ ਵਾਲੇ ਕਰੀਬ 200 ਮੀਟਰ ਦੇ ਟੋਟੇ ਨੂੰ ਉਨਾਂ ਕੰਕਰੀਟ ਦਾ ਬਣਾਉਣ ਲਈ ਕਿਹਾ ਹੈ, ਕਿਉਂਕਿ ਪਾਣੀ ਦੀ ਨਿਕਾਸੀ ਦੀ ਸਮੱਸਿਆ ਕਾਰਨ ਇਹ ਅਕਸਰ ਟੁੱਟ ਜਾਂਦਾ ਹੈ। ਰਾਹੋਂ ਨਗਰ ਵਾਸੀਆਂ ਨੂੰ ਸੜਕ ਦੇ ਕੰਮ ਦੇ ਸ਼ੁਰੂ ਹੋਣ ਦੀ ਮੁਬਾਰਕਬਾਦ ਦਿੰਦਿਆਂ ਉਨਾਂ ਕਿਹਾ ਕਿ ਇਹ ਸੜਕ ਬਣਨ ਨਾਲ ਰਾਹੋਂ ਵਾਸੀਆਂ ਤੋਂ ਇਲਾਵਾ ਇਥੋਂ ਲੰਘਣ ਵਾਲੇ ਹਜ਼ਾਰਾਂ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨਾਂ ਅਧਿਕਾਰੀਆਂ ਨੂੰ ਸੜਕ ਲਈ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਦੀ ਤਾਕੀਦ ਕੀਤੀ। ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਸਮੇਤ ਸਮੂਹ ਕੌਂਸਲਰਾਂ ਅਤੇ ਹੋਰਨਾਂ ਸ਼ਖਸੀਅਤਾਂ ਵੱਲੋਂ ਵਿਧਾਇਕ ਅੰਗਦ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਸੁਪਰਡੈਂਟ ਇੰਜੀਨੀਅਰ ਅਨਿਲ ਗਰਗ, ਐਕਸੀਅਨ ਗਿੰਦਰ ਸਿੰਘ, ਐਸ. ਡੀ. ਓ ਕੁਲਦੀਪ ਚੰਦ ਤੇ ਜਸਨੂਰਪਾਲ ਸਿੰਘ, ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਨਗਰ ਕੌਂਸਲ ਰਾਹੋਂ ਦੇ ਪ੍ਰਧਾਨ ਅਮਰਜੀਤ ਸਿੰਘ ਬਿੱਟਾ, ਮੀਤ ਪ੍ਰਧਾਨ ਮਾਸਟਰ ਮੋਹਿੰਦਰ ਪਾਲ, ਨਰਿੰਦਰ ਸਿੰਘ, ਦਵਿੰਦਰ ਕੁਮਾਰ, ਕਰਨੈਲ ਸਿੰਘ, ਰਾਜੇਸ਼ ਚੋਪੜਾ, ਸਤਪਾਲ, ਸਰੂਪ ਬਡਵਾਲ, ਗੁਰਮੇਲ ਰਾਮ, ਹਰਸ਼ ਜੋਸ਼ੀ, ਜਸਵਿੰਦਰ ਚੋਪੜਾ, ਬੂਟਾ ਰਾਮ, ਬੌਬੀ, ਅਸ਼ੋਕ, ਅਸ਼ਵਨੀ ਜੋਸ਼ੀ, ਲਖਵੀਰ ਫਾਂਬੜਾ, ਪਿ੍ਰਤਪਾਲ, ਜਸਵਿੰਦਰ ਲੋਂਗੀਆ, ਕਾਲਾ, ਡਾ. ਸੈਣੀ, ਚੜਤ ਸਿੰਘ, ਲਵਲੀ, ਤਜਿੰਦਰ ਕੌਰ ਤੇ ਇਲਾਕੇ ਦੀਆਂ ਹੋਰ ਸ਼ਖਸੀਅਤਾਂ ਹਾਜ਼ਰ ਸਨ।  

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD