Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਸਿਵਲ ਹਸਪਤਾਲ ਨਵਾਂਸਹਿਰ ਗੰਭੀਰ ਕੋਰੋਨਾ ਮਰੀਜ਼ਾਂ ਲਈ ਬਣਿਆ ਵਰਦਾਨ

ਲੈਵਲ-3 ਦੇ ਦੋ ਮਰੀਜ਼ ਹੋਏ ਸਿਹਤਯਾਬ, ਸਿਵਲ ਸਰਜਨ ਵੱਲੋਂ ਕੋਰੋਨਾ ਦੇ ਲੱਛਣਾਂ ਵਾਲੇ ਵਿਅਕਤੀਆਂ ਨੂੰ ਜਲਦ ਤੋਂ ਜਲਦ ਟੈਸਟ ਕਰਵਾਉਣ ਦੀ ਅਪੀਲ

Civil Surgeon SBS Nagar

Web Admin

Web Admin

5 Dariya News

ਨਵਾਂਸ਼ਹਿਰ , 01 Jun 2021

ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੀ ਅਗਵਾਈ ਵਿਚ ਸਿਹਤ ਵਿਭਾਗ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਵੱਡੀ ਪ੍ਰਾਪਤੀ ਹਾਸਲ ਕਰਦਿਆਂ ਮਿਸ਼ਨ ਫਤਹਿ ਦੇ ਰਾਹ ਉੱਤੇ ਚਾਲੇ ਪਾ ਦਿੱਤੇ ਹਨ। ਸਿਵਲ ਸਰਜਨ ਡਾ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸਹਿਰ ਵਿਚ ਸਥਾਪਿਤ ਕੀਤੀ ਗਈ ਲੈਵਲ-3 ਦੀ ਸਹੂਲਤ ਵਿਚੋਂ ਅੱਜ ਦੋ ਮਰੀਜ਼ਾਂ ਨੂੰ ਸਿਹਤਯਾਬ ਕਰਕੇ ਘਰ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਪਿਛਲੇ ਦਿਨੀਂ ਲੈਵਲ-3 ਦੀ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਨੇ ਕੋਰੋਨਾ ਮਰੀਜ਼ਾਂ ਨੂੰ ਬਿਮਾਰੀ ਤੋਂ ਉਭਰਨ ਲਈ ਨਿਸਵਾਰਥ ਸੇਵਾ ਕੀਤੀ, ਜਿਸ ਦੇ ਚੱਲਦਿਆਂ ਲੈਵਲ-3 ਦੇ ਦੋ ਗੰਭੀਰ ਮਰੀਜ਼ਾਂ ਨੂੰ ਅੱਜ ਉਨ੍ਹਾਂ ਦੇ ਘਰ ਭੇਜ ਕੇ ਉਨ੍ਹਾਂ ਪਰਿਵਾਰ ਮੈਂਬਰਾਂ ਨਾਲ ਮੁੜ ਮਿਲ਼ਾ ਦਿੱਤਾ ਹੈ। ਕੋਰੋਨਾ ਮਰੀਜ਼ਾਂ ਨੂੰ ਘਰ ਰਵਾਨਾ ਕਰਨ ਤੋਂ ਪਹਿਲਾਂ ਸਿਵਲ ਸਰਜਨ ਨੇ ਉਨ੍ਹਾਂ ਨੂੰ ਫਲ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ।ਇਸ ਦੌਰਾਨ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦੀਆਂ ਅਲਾਮਤਾਂ ਨੂੰ ਨਜ਼ਰ ਅੰਦਾਜ਼ ਨਾ ਕਰਨ ਅਤੇ ਜਿੰਨਾ ਛੇਤੀ ਸੰਭਵ ਹੋਵੇ, ਕੋਰੋਨਾ ਦਾ ਟੈਸਟ ਜ਼ਰੂਰ ਕਰਵਾਉਣ। ਉਨ੍ਹਾਂ ਦੱਸਿਆ ਕਿ ਕੋਰੋਨਾ ਮਰੀਜ਼ ਜਦੋਂ ਹਸਪਤਾਲਾਂ ਵਿਚ ਪਹੁੰਚਦੇ ਹਨ ਤਾਂ ਉਦੋਂ ਬਿਮਾਰੀ ਬਹੁਤ ਬਿਗੜ ਚੁੱਕੀ ਹੁੰਦੀ ਹੈ ਅਤੇ ਉਨ੍ਹਾਂ ਨੂੰ ਸਿੱਧੇ ਲੈਵਲ-2 ਜਾਂ ਲੈਵਲ-3 ਵਿਚ ਦਾਖਲ ਕਰਨਾ ਪੈਂਦਾ ਹੈ। ਇਸ ਲਈ ਜਿੰਨੀ ਛੇਤੀ ਇਸ ਬਿਮਾਰੀ ਦੀ ਪਛਾਣ ਹੋਵੇਗੀ, ਓਨੀ ਛੇਤੀ ਹੀ ਵਿਅਕਤੀ ਸਿਹਤਯਾਬ ਹੋ ਕੇ ਆਪਣੇ ਘਰ ਜਾ ਸਕਦੇ ਹਨ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਮਨਦੀਪ ਕਮਲ ਨੇ ਦੱਸਿਆ ਕਿ ਅੱਜ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਵੱਲੋ ਜ਼ਿਲ੍ਹਾ ਹਸਪਤਾਲ਼ ਨਵਾਂਸ਼ਹਿਰ ਵਿਖੇ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਨੇ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਲੈਵਲ-3 ਦੇ ਦੋ ਮਰੀਜ਼ਾਂ ਵੱਲੋਂ ਕੋਰੋਨਾ ਉੱਤੇ ਫਤਹਿ ਪਾਉਣ ਸ਼ੁੱਭ ਕਾਮਨਾਵਾਂ ਦੇ ਕੇ ਘਰ ਰਵਾਨਾ ਕੀਤਾ। ਇਸ ਮੌਕੇ ਡਾ ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ਼ ਨਵਾਂਸ਼ਹਿਰ ਦੇ ਡਾ ਨਿਰਮਲ, ਬੇਹੋਸ਼ੀ ਦੇ ਮਾਹਿਰ ਡਾਕਟਰ ਅਜੇ ਬਸਰਾ, ਡਾ ਨੀਨਾ ਸ਼ਾਂਤ, ਡਾ ਜੋਤੀ ਆਰ ਐਮ ਓ ਡਾ ਗੁਲਵਿੰਦਰ ਕੌਰ, ਬਲਾਕ ਐਜੂਕੇਟਰ ਤਰਸੇਮ ਲਾਲ ਤੇ ਸਮੂਹ ਆਰ ਐੱਮ ਆਈ, ਸੀਨੀਅਰ ਨਰਸਿੰਗ ਅਫਸਰ ਰਾਜ ਰਾਣੀ ਤੇ ਸਮੂਹ ਸਟਾਫ, ਸਫਾਈ ਸੇਵਕ ਅਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵੱਲੋ ਬਹੁਤ ਹੀ ਵਧੀਆ ਸਿਹਤ ਸੇਵਾਵਾ ਦਿੱਤੀਆਂ ਜਾਂਦੀਆਂ ਹਨ।ਇਸ਼੍ਹ ਮੌਕੇ  ਡਾਕਟਰ ਸਤਵਿੰਦਰ ਸਿੰਘ, ਡਾਕਟਰ  ਬਰਿੰਦਰ ਸਿਸਟਰ ਰਾਜ, ਪਰਮਵੀਰ ਪ੍ਰਿੰਸ, ਗੁਰਤੇਜ ਸਿੰਘ, ਰਾਜੇਸ਼ ਕੁਮਾਰ, ਅਤੇ ਜਿਲ੍ਹਾ ਹਸਪਤਾਲ਼ ਨਵਾਂ ਸ਼ਹਿਰ ਦੇ ਸਮੂਹ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਵਲੋ ਸੰਪੂਰਨ ਸਹਿਜੋਗ ਦਿੱਤਾ ਗਿਆ।

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD