Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੂਬਾ ਸਰਕਾਰ ਪੇਂਡੂ ਪੰਚਾਇਤਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰ ਚ ਵਿਕਾਸ ਗਤੀ ਨੂੰ ਹੋਰ ਹੁਲਾਰਾ ਦੇਵੇਗੀ : ਬਲਬੀਰ ਸਿੰਘ ਸਿੱਧੂ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਿੰਡ ਸੰਭਾਲਕੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰ-ਦੀਵਾਰੀ ਦਾ ਰੱਖਿਆ ਨੀਂਹ ਪੱਥਰ

Web Admin

Web Admin

5 Dariya News

ਐਸ.ਏ.ਐਸ ਨਗਰ , 01 Jun 2021

Last updated on: Jun 01, 2021, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਦੀ ਜੂ ਚ ਵਸੇ ਪਿੰਡ ਸੰਭਾਲਕੀ ਵਿਖੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ । ਇਸ ਚਾਰਦੀਵਾਰੀ ਦੇ ਅੰਦਰ ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਅਤੇ ਪਾਰਕ ਤਿਆਰ ਕੀਤੇ ਜਾਣਗੇ । ਇਸ ਸਾਰੇ ਕਾਰਜ ਤੇ ਕਰੀਬ 20 ਲੱਖ ਰੁਪਏ ਖਰਚ ਹੋਣਗੇ । ਇਸ ਮੌਕੇ ਸ. ਸਿੱਧੂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਂਵੇ ਸੂਬਾ ਇਸ ਸਮੇਂ ਕੋਰੋਨਾ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ । ਪਰ ਸੂਬਾ ਸਰਕਾਰ ਪੇਂਡੂ ਪੰਚਾਇਤਾਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰ ਚ ਵਿਕਾਸ ਗਤੀ ਨੂੰ ਹੋਰ ਹੁਲਾਰਾ ਦੇਵੇਗੀ।ਸਾਲ 2021-22 ਦੌਰਾਨ ਪੇਂਡੂ ਕਾਇਆ ਕਲਪ ਰਣਨੀਤੀ ਤਹਿਤ ਸਕੂਲਾਂ ਦੀਆਂ ਲੋੜੀਂਦੀਆਂ ਇਮਾਰਤਾਂ ਦੀ ਉਸਾਰੀ, ਮੁਰੰਮਤ, ਪਾਰਕਾਂ , ਖੇਡ ਮੈਦਾਨਾਂ ਅਤੇ ਮਲਟੀ ਯੂਨਿਟ ਪਖਾਨਿਆਂ ਆਦਿ ਦੀ ਸਾਂਭ ਸੰਭਾਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ।ਸ. ਸਿੱਧੂ ਨੇ ਕਿਹਾ ਕਿ ਸਿੱਖਿਆ ਜੀਵਨ ਦੀ ਮੁੱਢਲੀ ਲੋੜ ਹੈ । ਇਸ ਨੂੰ ਪੂਰਾ ਕਰਨ ਲਈ ਸਕੂਲਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚੇ ਮੁਹੱਈਆ ਪਹਿਲਾ ਦੇ ਅਧਾਰ ਤੇ ਪੂਰਾ ਕੀਤਾ ਜਾਵੇਗਾ ਤਾਂ ਜੋ ਅਧਿਆਪਕਾਂ  ਅਤੇ ਵਿਦਿਆਰਥੀਆਂ ਨੂੰ ਕੋਈ ਮੁਸ਼ਿਕਲ ਨਾ ਆਵੇ ।ਉਨ੍ਹਾਂ ਨੇ ਪੇਂਡੂ ਵਿਕਾਸ ਤੇ ਪੰਚਾਇਤਾਂ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਅਤੇ ਉੱਚੇਰੀ ਸਿੱਖਿਆ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਿਨ੍ਹਾਂ ਦੇ ਅਧੀਨ ਮਹਿਕਮੇ ਰਾਹੀਂ ਸਕੂਲ ਇਮਾਰਤਾਂ ਦੀ ਉਸਾਰੀਆਂ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਜਿਨ੍ਹਾਂ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਕੂਲਾਂ ਚ ਪੜ੍ਹਾਈ ਕਰਵਾਈ ਜਾ ਰਹੀ ਦਾ ਵਿਸੇਸ ਤੌਰ ਤੇ ਧੰਨਵਾਦ ਕੀਤਾ । ਸ. ਸਿੱਧੂ ਨੇ ਦੱਸਿਆ ਕਿ ਪਿੰਡ ਸੰਭਾਲਕੀ ਦੀ ਗਰਾਮ ਪੰਚਾਇਤ ਨੇ ਪਿੰਡ ਦੇ ਸਰਕਾਰੀ ਸਕੂਲ ਦੇ ਗਰਾਉਂਡ ਦੀ ਖਸਤਾ ਹਾਲਤ ਬਾਰੇ ਧਿਆਨ ਚ ਲਿਆਂਦਾ ਸੀ ਜਿਸ ਤੇ ਅਮਲ ਕਰਦੇ ਹੋਏ ਗਰਾਉਂਡ ਦੀ ਚਾਰ-ਦੀਵਾਰੀ ਕਰਨ ਅਤੇ ਡੂੰਘੇ ਪਾਸੇ ਜਿਥੇ ਕਿ ਬਰਸਾਤੀ ਪਾਣੀ ਇੱਕਠਾ ਹੋ ਜਾਂਦਾ ਦਾ ਪੱਧਰ ਉਚਾ ਚੁੱਕਣ , ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਤਿਆਰ ਕਰਨ  ਅਤੇ ਪਾਰਕ ਬਣਾਉਣ ਲਈ 20 ਲੱਖ ਰੁਪਏ ਖਰਚ ਕੀਤੇ ਜਾਣਗੇ ।ਇਸ ਮੌਕੇ ਸ. ਸਿੱਧੂ ਨੇ ਦੱਸਿਆ ਕਿ ਮੋਹਾਲੀ ਹਲਕੇ ਦੇ ਪਿੰਡ ਗੋਬਿੰਦਗੜ੍ਹ ,ਗੀਗੇ ਮਾਜਰਾ, ਕੁਰੜੀ, ਤੰਗੌਰੀ, ਲਾਂਡਰਾਂ, ਮਨੌਲੀ ਸਮੇਤ ਹੋਰ ਕਈ ਪਿੰਡਾਂ ਦੇ ਸਰਕਾਰੀ ਸਕੂਲਾਂ  ਦੀਆਂ ਇਮਾਰਤਾਂ ਦਾ ਸੁੰਦਰੀ ਕਰਨ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡਾਂ ਚ 25-25 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰਾਂ ਦੀ ਉਸਾਰੀ ਦਾ ਕੰਮ ਚਾਲ ਰਿਹਾ ਹੈ। ਉਨ੍ਹਾਂ ਸਿਹਤ ਸਹੂਲਤਾਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਕੋਵਿਡ ਕੋਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿੱਚ ਇਕ ਮੋਬਾਇਲ ਕੋਵਿਡ ਕੇਅਰ ਯੂਨਿਟ ਸਥਾਪਿਤ ਕੀਤੀ ਹੈ। ਜਿਨ੍ਹਾਂ ਪੇਂਡੂ ਲੋਕਾਂ ਕੋਲ ਸਿਹਤ ਸੇਵਾਵਾਂ ਤੱਕ ਸੀਮਤ ਪਹੁੰਚ ਹੈ ਉਨ੍ਹਾਂ ਨੂੰ ਸਹੂਲਤ ਮਹੁੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ ।ਇਸ ਮੌਕੇ ਕੈਬਨਿਟ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ , ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖਰੜ ਹਿਤੇਨ ਕਪਲਾ, ਸਰਪੰਚ ਪਿੰਡ ਸੰਭਾਲਕੀ ਸਰੋਜ ਬਾਲਾ, ਨਿਸ਼ਾ ਰਾਣੀ, ਸੁਭਾਸ਼ ਚੰਦ, ਬ੍ਰਿਜ਼ ਬਾਲਾ, ਨਰਿੰਦਰ ਸ਼ਰਮਾ, ਗੁਰਵਿੰਦਰ ਸਿੰਘ (ਸਾਰੇ ਪੰਚ)  ਮੌਜ਼ੂਦ ਸਨ ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD