Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਨਤਮਸਤਕ

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਬਣਨ 'ਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ: ਹਰਪਾਲ ਸਿੰਘ ਚੀਮਾ

Web Admin

Web Admin

5 Dariya News

ਫਰੀਦਕੋਟ , 01 Jun 2021

Last updated on: Jun 01, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਾਅਦਾ ਕੀਤਾ ਕਿ ਜਦੋਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਬਣੇਗੀ ਤਾਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਸਿੱਖਾਂ ਉਤੇ ਅੱਤਿਆਚਾਰ ਕਰਨ ਵਾਲੇ ਜਿੰਮੇਵਾਰ ਲੋਕਾਂ ਨੂੰ ਜੇਲ੍ਹਾਂ ਵਿੱਚ ਸੁਟਿਆ ਜਾਵੇਗਾ ਅਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ।ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਇਨਸਾਫ ਲੈਣ ਲਈ ਕੀਤੀ ਗਈ ਅਰਦਾਸ ਵਿੱਚ ਸਮੂਲੀਅਤ ਕੀਤੀ। ਇਸ ਤੋਂ ਬਾਅਦ ਸਮੁਚੀ ਟੀਮ ਨੇ ਪਿੰਡ ਸਰਾਵਾਂ ਜਾ ਕੇ ਗੋਲੀਕਾਂਡ ਵਿੱਚ ਮਾਰੇ ਗਏ ਇੱਕ ਨੌਜਵਾਨ ਦੇ ਪਰਿਵਾਰ ਨੇ ਮੁਲਾਕਤ ਕੀਤੀ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਦੋ ਸਿੱਖ ਨੌਜਵਾਨਾਂ ਨੂੰ ਪੁਲੀਸ ਵੱਲੋ ਕਤਲ ਕੀਤੇ ਜਾਣ ਨੂੰ ਛੇ ਸਾਲ ਤੋਂ ਜਅਿਾਦਾ ਦਾ ਸਮਾਂ ਹੋ ਗਿਆ ਹੈ, ਪਰ ਗੁਰੂ ਨਾਨਕ ਨਾਮ ਲੇਵਾ ਸੰਗਤ, ਪੀੜਤ ਪਰਿਵਾਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਇਨਾਂ ਮਾਮਲਿਆਂ ਵਿੱਚ ਇਨਸਾਫ ਨਹੀਂ ਮਿਲਿਆ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਸਾਲ 2015 ਵਿੱਚ ਗੁਰੂ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਲਈ ਉਸ ਸਮੇਂ ਦੀ ਸਮੁੱਚੀ ਸਰਕਾਰ, ਤਤਕਾਲੀ ਮੁੱਖ ਮੰਤਰੀ, ਗ੍ਰਹਿ ਮੰਤਰੀ, ਪੰਜਾਬ ਪੁਲੀਸ ਦਾ ਮੁੱਖੀ ਅਤੇ ਜਲ੍ਹਿੇ ਦਾ ਐਸ.ਐਸ.ਪੀ ਜਿੰਮੇਵਾਰ  ਹਨ। 

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਸੁਟਿਆ ਜਾਵੇਗਾ, ਲੇਕਿਨ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਦੁਰਘਟਨਾਵਾਂ ਲਈ ਜਿੰਮੇਵਾਰ  ਦੋਸੀਆਂ ਨੂੰ ਵਿਸੇਸ ਜਾਂਚ ਕਮੇਟੀਆਂ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਬਚਾਉਣ ਦਾ ਹੀ ਕੰਮ ਕੀਤਾ ਹੈ।ਹਰਪਾਲ ਸਿੰਘ ਚੀਮਾ ਨੇ ਦੋਸ ਲਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਵਿੱਚ ਆ ਕੇ ਇੱਕ ਦੂਜੇ ਨੂੰ ਬਚਾਉਣ ਦਾ ਹੀ ਕੰਮ ਕਰਦੇ ਹਨ। ਕੈਪਟਨ ਦੀ ਸਰਕਾਰ ਅਤੇ ਸਾਰੀ ਸਰਕਾਰੀ ਮਸੀਨਰੀ ਗੁਰੂ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰਾ ਪੰਜਾਬ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ 'ਚ ਇਨਸਾਫ ਹੋਣ ਦੀ ਉਮੀਦ ਲਾਈ ਬੈਠਾ ਸੀ, ਉਸੇ ਸਮੇਂ ਕੈਪਟਨ ਦਾ ਐਡਵੋਕੇਟ ਜਨਰਲ ਅਤੁਲ ਨੰਦਾ ਛੁੱਟੀ ਲੈ ਕੇ ਘਰ ਬੈਠ ਗਿਆ ਅਤੇ ਬਾਹਰੋਂ ਲਿਆ ਕੇ ਕੋਈ ਸਧਾਰਨ ਵਕੀਲ ਅਦਾਲਤ ਵਿੱਚ ਭੇਜ ਦਿੱਤਾ, ਜਿਸ ਕਾਰਨ ਸਿੱਖ ਸੰਗਤਾਂ ਅਤੇ ਪੰਜਾਬ ਦੇ ਪੱਲੇ ਨਿਰਾਸਾ ਹੀ ਪਈ। ਚੀਮਾ ਨੇ ਕਿਹਾ ਕਿ ਇਹ ਸਭ ਕੁੱਝ ਕੈਪਟਨ ਨੇ ਇੱਕ ਸਾਜਿਸ ਤਹਿਤ ਕੀਤਾ ਹੈ।  ਐਡਵੋਕੇਟ ਅਤੁਲ ਨੰਦਾ ਕੈਪਟਨ ਅਤੇ ਬਾਦਲਾਂ ਵਿਚਕਾਰ ਇੱਕ ਵਿਚੋਲੇ ਵਜੋਂ ਕੰਮ ਕਰਦਾ ਹੈ, ਇਸੇ ਲਈ ਹੁਣ ਤੱਕ ਬਣਾਈਆਂ ਗਈਆਂ ਸਿੱਟਾਂ ਬੇਸਿੱਟਾਂ ਸਾਬਤ ਹੋਈਆਂ ਹਨ।ਇਸ ਸਮੇਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਬੀਬੀ ਸਰਬਜੀਤ ਕੌਰ ਮਾਣੂੰਕੇ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਬਲਦੇਵ ਸਿੰਘ ਜੈਤੋ,  ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਜਗਤਾਰ ਸਿੰਘ ਜੱਗਾ ਰਾਏਕੋਟ ਅਤੇ ਹੋਰ ਸੀਨੀਅਰ ਆਗੂ ਹਾਜਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Burj Jawahar Singh Wala , Faridkot , Saravjit Kaur Manuke , Prof Sadhu Singh , Kultar Singh Sandhwan , Master Baldev Singh Jaito , Prof Baljinder Kaur , Jagtar Singh Jagga Hissowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD