Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਪੰਜਾਬ ਸਰਕਾਰ ਨੇ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸਾ ਨਿਰਦੇਸ਼ ਕੀਤੇ ਜਾਰੀ

Web Admin

Web Admin

5 Dariya News

ਚੰਡੀਗੜ੍ਹ , 01 Jun 2021

ਪੰਜਾਬ ਸਰਕਾਰ ਨੇ ਅੱਜ ਮਿਕੋਰਮਾਇਕੋਸਿਸ ਦੇ ਇਲਾਜ ਅਤੇ ਪਛਾਣ ਸਬੰਧੀ ਦਿਸਾ ਨਿਰਦੇਸ਼ ਜਾਰੀ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਮਿਕੋਰਮਾਈਕੋਸਿਸ ਜੋ ਕਿ ਬਲੈਕ ਫੰਗਸ ਦੇ ਨਾਂ ਨਾਲ ਮਸਹੂਰ ਹੈ, ਨੂੰ ਇੱਕ ਨੋਟੀਫਾਈਡ ਬਿਮਾਰੀ ਐਲਾਨ ਚੁੱਕੀ ਹੈ।ਉਹਨਾਂ ਕਿਹਾ ਕਿ ਬਲੈਕ ਫੰਗਸ, ਇੱਕ ਗੰਭੀਰ ਫੰਗਲ ਇਨਫੈਕਸਨ ਹੈ ਜੋ ਨੱਕ, ਸਾਈਨਸ, ਅੱਖਾਂ ਅਤੇ ਕੁਝ ਮਾਮਲਿਆਂ ਵਿੱਚ ਵਿਅਕਤੀ ਦੇ ਦਿਮਾਗ ਨੂੰ ਬੁਰੀ ਤਰਾਂ ਪ੍ਰਭਾਵਿਤ ਕਰ ਸਕਦਾ ਹੈ। ਪੰਜਾਬ ਸਰਕਾਰ ਨੇ ਮਿਕੋਰਮਾਈਕੋਸਿਸ  ਤੋਂ ਨਿਜਾਤ ਪਾਉਣ ਅਤੇ ਪ੍ਰਬੰਧਨ ਲਈ ਮਾਹਰ ਸਮੂਹ ਦੀ ਸਲਾਹ ’ਤੇ ਇਸ ਬਿਮਾਰੀ (ਬਲੈਕ ਫੰਗਸ) ਦੀ ਪਛਾਣ, ਇਲਾਜ ਅਤੇ ਸੁਚੱਜੇ ਪ੍ਰਬੰਧਨ ਦੀ ਸਿਫਾਰਸ ਕੀਤੀ ਹੈ।ਸ. ਸਿੱਧੂ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਅਤੇ ਸਿਵਲ ਸਰਜਨ ਦਫਤਰਾਂ ਵਿੱਚ “ਮਿਕੋਰਮਾਈਕੋਸਿਸ ਆਡਿਟ ਕਮੇਟੀ” ਬਣਾਉਣ ਦੀ ਸਿਫਾਰਸ ਨੂੰ ਪਾਸ ਕਰ ਦਿੱਤਾ ਗਿਆ ਹੈ ਅਤੇ ਇਹ ਕਮੇਟੀ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਤੋਂ ਮਿਕੋਰਮਾਈਕੋਸਿਸ ਦੇ ਪੁਸਟੀ ਕੀਤੇ ਕੇਸਾਂ ਦੇ ਅੰਕੜਿਆਂ ਨੂੰ ਇਕੱਤਰ ਕਰਨ ਲਈ ਜਿੰਮੇਵਾਰ ਹੋਵੇਗੀ।ਉਨਾਂ ਕਿਹਾ ਕਿ ਇਹ ਕਮੇਟੀ ਹਰ ਕੇਸ ਦੇ ਨਤੀਜੇ ਐਸ 3 ਪੋਰਟਲ ‘ਤੇ ਵੀ ਦਰਜ ਕਰੇਗੀ। ਇਲਾਜ ਸਬੰਧੀ ਦਵਾਈਆਂ ਸਰਕਾਰੀ ਮੈਡੀਕਲ ਕਾਲਜ ਅਤੇ ਸਿਵਲ ਸਰਜਨ ਦਫਤਰਾਂ ਨੂੰ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਉਪਲਬਧ ਕਰਵਾਈਆਂ ਜਾ ਸਕਣ। ਉਨਾਂ ਕਿਹਾ ਕਿ ਦਵਾਈਆਂ ਦੀ ਤਰਜੀਹ ਮਰੀਜ ਦੀ ਕਲੀਨਿਕਲ ਸਥਿਤੀ ਦੇ ਅਨੁਸਾਰ ਇਲਾਜ ਕਰਨ ਵਾਲੇ ਹਸਪਤਾਲ /ਇਲਾਜ ਕਰਨ ਵਾਲੇ ਡਾਕਟਰ ਵਲੋਂ ਤੈਅ ਕੀਤੀ ਜਾਏਗੀ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਜੇ ਮਰੀਜ ਦੀ ਜਾਨ ਨੂੰ ਕੋਈ ਤੁਰੰਤ ਜੋਖਮ ਨਹੀਂ ਹੰੁਦਾ ਤਾਂ ਮਿਕੋਰਮਾਈਕੋਸਿਸ ਦੇ ਮਰੀਜ ਨੂੰ ਸਰਜਰੀ ਲਈ ਨਹੀਂ ਲਿਜਾਇਆ ਜਾਣਾ ਚਾਹੀਦਾ ਜੇ ਉਹ ਕੋਵਿਡ ਪਾਜੇਟਿਵ/ਹਾਈਪੌਕਸਿਕ ਹੈ। ਉਹਨਾਂ ਕਿਹਾ ਕਿ ਜੇਕਰ ਹਾਈਪੌਕਸਿਆ ਦਾ ਕੋਈ ਲੱਛਣ ਮਰੀਜ ਵਿੱਚ ਮੌਜੂਦ ਨਹੀਂ ਹੈ ਤਾਂ ਸਟੀਰਾਇਡ ਨਾਲ ਇਲਾਜ ਕਰਨ ਦੀ ਕੋਈ ਸਿਫਾਰਸ ਨਹੀਂ ਹੈ। ਹਾਈਪੌਕਸਿਕ ਮਰੀਜ ਲਈ ਐਮਆਰਆਈ ਸਕੈਨ ਨੂੰ ਵਿਕਲਪਿਕ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਐਮਆਰਆਈ ਅਜਿਹੇ ਮਰੀਜ ਲਈ ਸੁਖਾਵੇਂ ਨਹੀਂ ਹਨ।ਸ੍ਰੀ ਸਿੱਧੂ ਨੇ ਅੱਗੇ ਕਿਹਾ ਕਿ ਇਲਾਜ ਆਡਿਟ ਕਮੇਟੀ ਵਿੱਚ ਹਸਪਤਾਲ ਦੇ ਸਬੰਧਤ ਮੈਡੀਕਲ ਵਿਭਾਗ, ਐਨੇਸਥੀਸੀਆ ਅਤੇ ਈਐਨਟੀ ਦੇ ਮੈਂਬਰ ਸਾਮਲ ਹੋਣੇ ਚਾਹੀਦੇ ਹਨ, ਜਿਵੇਂ ਕਿ ਸਬੰਧਤ ਸਿਹਤ ਸੰਸਥਾ ਦੇ ਪਿ੍ਰੰਸੀਪਲ / ਐਮਐਸ / ਮੈਨੇਜਮੈਂਟ ਦੁਆਰਾ ਫੈਸਲਾ ਕੀਤਾ ਗਿਆ ਹੋਵੇ।ਉਨਾਂ ਕਿਹਾ ਕਿ ਜਿਲਿਆਂ ਨੂੰ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਆਈਈਸੀ ਦੀਆਂ ਗਤੀਵਿਧੀਆਂ ਚਲਾਉਣੀਆਂ ਚਾਹੀਦੀਆਂ ਹਨ ਜੋ ਕਿ ਮਿਕੋਰਮਾਈਕੋਸਿਸ ਵਿਅਕਤੀ ਤੋਂ ਵਿਅਕਤੀ ਰਾਹੀਂ ਫੈਲਦੀ।    

 

Tags: Balbir Singh Sidhu , Black Fungus , Black Fungus Infection , Black Fungus Virus , Health , Mucormycosis , Mucormycosis Black Fungus , ROCM , Black Fungus Medicine , Amphotericin-B , Black Fungus Symptoms , Black Fungus Treatment , Black Fungus Epidemic , Fungal Infection

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD