Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਬਹੁਤ ਹੀ ਦੁਖਦਾਈ ਤੇ ਇਸ ਮਾਮਲੇ ’ਤੇ ਰਾਜਨੀਤੀ ਕਰਨ ’ਤੇ ਕਾਂਗਰਸ ਦੀ ਕੀਤੀ ਨਿਖੇਧੀ

ਕਾਂਗਰਸ ਸਰਕਾਰ ਵੱਲੋਂ ਕੋਰੋਨਾ ਦੀ ਲੜਾਈ ਲੜਨ ਦੀ ਥਾਂ ਕੁਰਸੀ ਦੀ ਲੜਾਈ ਲੜਨ ਦੀ ਕੀਤੀ ਨਿਖੇਧੀ

 Sukhbir Singh Badal, Shiromani Akali Dal, SAD, Akali Dal, Kharar, Kharar News, Prem Singh Chandumajra, Dr Daljit Singh Cheema

Web Admin

Web Admin

5 Dariya News

ਖਰੜ , 02 Jun 2021

Last updated on: Jun 02, 2021, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਤੋਂ ਬਹੁਤ ਦੁਖ ਤੇ ਤਕਲੀਫ ਮਹਿਸੁਸ ਕਰਦੇ ਹਨ ਤੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਪਾਰਟੀ ਇਸ ਸੰਵੇਦਨਸ਼ੀਲ ਮਾਮਲੇ ’ਤੇ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਉਹਨਾਂ ਵਾਅਦਾ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਮਾਮਲੇ ਵਿਚ ਨਿਆਂ ਮਿਲਣਾ ਯਕੀਨੀ ਬਣਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਬਣਾਏ 25 ਬੈਡਾਂ ਦੇ ਕੋਰੋਨਾ ਕੇਅਰ ਸੈਂਟਰ ਦਾ ਉਦਘਾਟਨ ਕਰਨ ਆਏ ਸਨ। ਸ੍ਰੀ ਗਿੱਲ ਨੇ ਦੱਸਿਆ ਕਿ ਇਸ ਏ ਸੀ ਸਹੂਲਤ ਵਿਚ ਕੰਸੈਂਟ੍ਰੇਟਰ  ਲੱਗੇ ਹਨ ਤੇ ਮੈਡੀਕਲ ਸਟਾਫ  ਇਥੇ ਕੋਰੋਨਾ ਮਰੀਜ਼ਾਂ ਦਾ ਮੁਫਤ ਇਲਾਜ ਕਰੇਗਾ।ਇਸ ਮੌਕੇ ਗੱਲਬਾਤ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਨਿਆਂ ਪ੍ਰਾਪਤ ਕਰਨ ਵਾਸਤੇ ਕਾਂਗਰਸ ਪਾਰਟੀ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਜਦੋਂ  ਬੇਅਦਬੀ ਦੇ ਮਾਮਲੇ ਹੋਏ ਸਨ ਤਾਂ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਸੀ ਪਰ ਕਾਂਗਰਸ ਤੇ ਇਸਦੇ ਕੁਝ ਅਖੌਤੀ ਆਗੂਆਂ ਨੇ ਮੰਗ ਕੀਤੀ ਕਿ ਮਾਮਲਾ  ਸੀ ਬੀ ਆਈ ਹਵਾਲੇ ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿਚ ਆ ਗਈ ਤਾਂ ਇਸਨੇ ਨਾ ਸਿਰਫ ਕੇਸ ਸੀ ਬੀਆਈ ਤੋਂ ਵਾਪਸ ਲੈ ਲਏ ਬਲਕਿ ਚਾਰ ਸਾਲਾਂ ਵਿਚ ਕੋਈ ਪ੍ਰਗਤੀ ਨਹੀਂ ਕੀਤੀ। ਕੁਝ ਅਖੌਤੀ ਸੰਗਠਨਾਂ ਵੱਲੋਂ ਬੇਅਦਬੀ ਦੇ ਮਾਮਲੇ ’ਤੇ ਕੀਤੀ ਜਾ ਰਹੀ ਰਾਜਨੀਤੀ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹ ਬਲਜੀਤ ਸਿੰਘ ਦਾਦੂਵਾਲ ਵਰਗਿਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਹ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕਿਵੇਂ ਬਣ ਗਏ। ਉਹਨਾਂ ਕਿਹਾ ਕਿ ਹੁਣ ਵੀ ਦਾਦੂਵਾਲ ਦੇ ਕਹਿਣ ’ਤੇ ਭਾਜਪਾ ਸਰਕਾਰ ਨੇ ਹਰਿਆਣਾ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਹਨ। 

ਪੰਜਾਬ ਦੇ ਹਾਲਾਤਾਂ ਦੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਜਾਏ ਕੋਰੋਨਾ ਦੀ ਲੜਾਈ ਲੜਨ ਦੇ ਸਰਕਾਰ ਕੁਰਸੀ ਦੀ ਲੜਾਈ ਵਿਚ ਰੁੱਝੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੇ ਮੰਤਰੀਆਂ ਦੇ ਘਰਾਂ ਵਿਚ ਲੁੱਕ ਜਾਣ ਜਾਂ ਫਿਰ ਦਿੱਲੀ ਭੱਜ ਜਾਣ ਕਾਰਨ ਪੰਜਾਬੀ ਬੇਵਸ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਹੋਰ ਕੁਝ ਨਹੀਂ ਤਾਂ ਕਾਂਗਰਸ ਸਰਕਾਰ ਇਸ ਸੰਕਟ ਦੇ ਵੇਲੇ ਜੰਗਬੰਦੀ ਹੀ ਕਰ ਦਿੰਦੀ। ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ ਕੋਰੋਨਾ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ’ਤੇ ਨਕੇਲ ਪਾਉਣ ਅਤੇ ਦਵਾਈਆਂ ਦੀ ਕਾਲਾਬਜ਼ਾਰੀ ਰੋਕਣ ਵਿਚ ਨਾਕਾਮ ਰਹਿਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਬਲਾਕ ਪੱਧਰ ’ਤੇ ਕੋਰੋਨਾ ਕੇਅਰ ਸੈਂਟਰ ਖੋਲ੍ਹੱਣ ਵਿਚ ਵੀ ਨਾਕਾਮ ਰਹੀ ਹੈ ਤੇ ਇਹ ਪੰਜਾਬ ਦੀ ਸਾਰੀ ਆਬਾਦੀ ਨੂੰ ਲਗਾਉਣ ਲਈ ਉਤਪਾਦਕਾਂ ਤੋਂ ਵੈਕਸੀਨ ਖਰੀਦਣ ਵਿਚ ਵੀ ਨਾਕਾਮ ਰਹੀ ਹੈ। ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਕੰਮ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਗਰੀਬ ਤੋਂ ਗਰੀਬ ਤੱਕ ਵੀਪਹੁੰਚ ਕਰਨ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ 35 ਹਲਕਿਆਂ ਵਿਚ 325  ਕੰਸੈਂਟ੍ਰੇਟਰਾਂ ਨਾਲ ਆਕਸੀਜ਼ਨ ਸੇਵਾ ਸ਼ੁਰੂ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ 15 ਕੋਰੋਨਾ ਸੈਂਟਰ ਖੋਲ੍ਹੇ ਹਨ ਅਤੇ 70 ਹਲਕਿਆਂ ਵਿਚ ਲੰਗਰ ਸੇਵਾ ਆਰੰਭੀ ਹੈ। ਸਰਦਾਰ ਬਾਦਲ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਨ ਅਤੇ ਉਹਨਾਂ ਦੀ ਚਲ ਰਹੀ ਹੜਤਾਲ ਖਤਮ ਕਰਨ ਲਈ ਉਹਨਾਂ ਦੀਆਂ ਸੇਵਾਵਾਂ ਤੁਰੰਤ ਨਿਯਮਿਤ ਕਰਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਅਸੀਂ ਸਫਾਈ ਕਰਮਚਾਰੀਆਂ ਨੂੰ ਨਿਯਮਿਤ ਕਰਨ ਦਾ ਕੰਮ ਸ਼ੁਰੂ ਕੀਤਾ ਸੀ ਪਰ ਕਾਂਗਰਸ ਰਾਜਕਾਲ ਵਿਚ ਇਹ ਠੱਪ ਹੋ ਕੇ ਰਹਿ ਗਿਆ। ਉਹਨਾਂ ਕਿਹਾ ਕਿ ਮਹਾਮਾਰੀ ਦੇ ਵੇਲੇ ਹੋਰ ਬਿਮਾਰੀ ਫੈਲਣ ਦੇ ਖ਼ਤਰੇ ਨੂੰ ਵੇਖਦਿਆਂ ਇਹਨਾਂ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਤੁਰੰਤ ਦੂਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ। 

 

Tags: Sukhbir Singh Badal , Shiromani Akali Dal , SAD , Akali Dal , Kharar , Kharar News , Prem Singh Chandumajra , Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD