Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਰਾਹਤ ਫੰਡ ਚੋਂ ਲਹਿਰਾਗਾਗਾ ਦੇ ਲੋੜਵੰਦ ਪਰਿਵਾਰ ਨੂੰ 2 ਲੱਖ ਦੀ ਸਹਾਇਤਾ ਰਾਸ਼ੀ ਦਾ ਚੈਂਕ ਭੇਂਟ

ਰਾਧਾ ਦੀ ਮਾਤਾ ਨੂੰ ਲਹਿਰਾਗਾਗਾ ਨਗਰ ਕੌਂਸਲ ’ਚ ਕੰਟਰੈਕਟ ’ਤੇ ਨੌਕਰੀ

  DC Sangrur, Deputy Commissioner Sangrur, Ramvir, Sangrur

Web Admin

Web Admin

5 Dariya News

ਲਹਿਰਾਗਾਗਾ/ਸੰਗਰੂਰ , 01 Jun 2021

Last updated on: Jun 01, 2021, 00:00 IST

ਕਸਬਾ ਲਹਿਰਾਗਾਗਾ ਦੀ ਰਹਿਣ ਵਾਲੀ 13 ਸਾਲਾਂ ਦੀ ਲੜਕੀ ਰਾਧਾ ਵੱਲੋਂ ਆਪਣੇ ਬਿਮਾਰ ਪਿਤਾ ਦੇ ਇਲਾਜ਼ ਅਤੇ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਹੱਥੀ ਤਿਆਰ ਕਰਕੇ ਬਾਜ਼ਾਰਾਂ ’ਚ ਵੇਚੇ ਜਾਂਦੇ ਲਿਫਾਫਿਆਂ ਦੇ ਮਾਮਲੇ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰਤਾ ਨਾਲ ਲਿਆ।  ਰਾਧਾ ਦੇ ਪਰਿਵਾਰ ਦੀ ਆਰਥਿਕ ਤੌਰ ’ਤੇ ਸਹਾਇਤਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਚੋਂ ਲੋੜਵੰਦ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਜਿਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਦਿੱਤੀ।ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਐਸ.ਡੀ.ਐਮ. ਲਹਿਰਾਗਾਗਾ ਪ੍ਰੋਮੋਦ ਸਿੰਗਲਾ ਵੱਲੋਂ ਰਾਧਾ ਦੇ ਪਰਿਵਾਰ ਨੂੰ ਰਾਜ ਸਰਕਾਰ ਵੱਲੋਂ 2 ਲੱਖ ਰੁਪਏ ਦੀ ਭੇਜੀ ਸਹਾਇਤਾ ਰਾਸ਼ੀ ਦਾ ਚੈਕ ਮੁਹੱਈਆ ਕਰਵਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਰਾਧਾ ਦੀ ਮਾਤਾ ਨੂੰ ਬੀਤੇ ਕੁੱਝ ਦਿਨ ਪਹਿਲਾ ਲਹਿਰਾਗਾਗਾ ਨਗਰ ਕੌਸ਼ਲ ਵਿਖੇ ਕੰਟਰੈਕਟ ਦੇ ਆਧਾਰ ’ਤੇ ਨੌਕਰੀ ਦਿੱਤੀ ਗਈ ਹੈ, ਤਾਂ ਜੋ ਰਾਧਾ ਦੇ ਪਰਿਵਾਰ ਦਾ ਗੁਜ਼ਾਰਾ ਚਲ ਸਕੇ। ਉਨਾਂ ਦੱਸਿਆ ਕਿ ਪਰਿਵਾਰ ਵੱਲੋਂ ਨਗਰ ਕੋਸ਼ਲ ਲਹਿਰਾਗਾਗਾ ਨੂੰ ਕੱਚੇ ਮਕਾਨ ਨੂੰ ਪੱਕੇ ਕਰਨ ਦਾ ਕੇਸ ਭੇਜਿਆ ਗਿਆ ਹੈ, ਜਿਸਨੂੰ ਪਹਿਲਕਦਮੀ ਨਾਲ ਅਮਲ ’ਚ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।ਰਾਧਾ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਅਤੇ ਉਸਦੇ ਪਿਤਾ ਦੇ ਇਲਾਜ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਪ੍ਰਾਪਤ ਰਾਸ਼ੀ ਦਾ ਚੈਂਕ ਦੇਣ ਗਏ ਐਸ.ਡੀ.ਐਮ. ਲਹਿਰਾਗਾਗਾ ਸ੍ਰੀ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਕਾਰਜ਼ਸੀਲ ਹੈ। ਉਨਾਂ ਦੱਸਿਆ ਕਿ ਚੈਂਕ ਮਿਲਣ ’ਤੇ ਰਾਧਾ ਦੇ ਬਿਮਾਰ ਪਿਤਾ ਸੰਜੀਵ ਕੁਮਾਰ ਅਗਰਵਾਲ ਅਤੇ ਹੋਰਨਾ ਪਰਿਵਾਰਕ ਮੈਂਬਰਾਂ ਸਮੇਤ ਰਾਧਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ। ਇਸ ਮੌਕੇ ਭਾਵੁਕ ਹੋਏ ਰਾਧਾ ਦੇ ਪਿਤਾ ਸੰਜੀਵ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਖੁਦ ਨਿੱਜੀ ਤੌਰ ਤੇ ਉਨ੍ਹਾਂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਗੱਲਬਾਤ ਕਰਕੇ ਸਾਰੇ ਸਥਿਤੀ ਬਾਰੇ ਪੁੱਛਿਆ ਸੀ।

 

Tags: DC Sangrur , Deputy Commissioner Sangrur , Ramvir , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD