Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਨੂੰ 05 ਲੱਖ ਦੀ ਰਾਸ਼ੀ ਦਾ ਚੈੱਕ

 Parminder Singh Pinky, Congress, Punjab Congress, Ferozpur

Web Admin

Web Admin

5 Dariya News

ਫ਼ਿਰੋਜ਼ਪੁਰ , 01 Jun 2021

Last updated on: Jun 01, 2021, 00:00 IST

ਸਮਾਜ ਵਿੱਚ ਲੋਕਾਂ ਲਈ ਭਲਾਈ ਦਾ ਕੰਮ ਕਰਨ ਵਾਲੀ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਨੂੰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ: ਪਰਮਿੰਦਰ ਸਿੰਘ ਪਿੰਕੀ ਵੱਲੋਂ 05 ਲੱਖ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਵਿਧਾਇਕ ਪਿੰਕੀ ਨੇ ਦੱਸਿਆ ਕਿ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਲਗਾਤਾਰ ਲੋਕਾਂ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਅਤੇ ਇਸ ਸੁਸਾਇਟੀ ਨੂੰ ਸਹਿਯੋਗ ਵਜੋਂ 05 ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ ਤਾਂ ਜੋ ਇਸ ਸੁਸਾਇਟੀ ਵੱਲੋਂ ਅੱਗੇ ਵੀ ਭਲਾਈ ਦੇ ਕੰਮ ਜਾਰੀ ਰੱਖੇ ਜਾਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਭਲਾਈ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਗਰੀਬ ਅਤੇ ਲੋੜਵੰਦਾਂ ਲੋਕਾਂ ਨੂੰ ਰਾਸ਼ਨ ਦੀ ਵੰਡ, ਬੇਟੀਆਂ ਦਾ ਵਿਆਹ, ਜ਼ਰੂਰਤਮੰਦ ਲੋਕਾਂ ਦਾ ਇਲਾਜ ਆਦਿ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਅਤੇ ਇਸ ਤੋਂ ਇਲਾਵਾ ਕਈ ਧਾਰਮਿਕ ਸਮਾਗਮ ਆਦਿ ਵੀ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਫਰਜ ਬਣਦਾ ਹੈ ਕਿ ਅਸੀਂ ਵੀ ਇਨ੍ਹਾਂ ਨੂੰ ਆਪਣਾ ਸਹਿਯੋਗ ਦਈਏ ਤਾਂ ਜੋ ਇਹ ਵੱਧ ਤੋਂ ਵੱਧ ਭਲਾਈ ਦੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਜੇਕਰ ਇਹ ਸੁਸਾਇਟੀ ਇਸੇ ਤਰ੍ਹਾਂ ਭਲਾਈ ਦੇ ਕੰਮ ਕਰਦੀ ਰਹੀ ਤਾਂ ਇਸ ਸੁਸਾਇਟੀ ਨੂੰ ਸਹਿਯੋਗ ਵਜੋਂ ਹੋਰ ਵੀ ਪੈਸਿਆਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਦੌਰਾਨ ਸੁਸਾਇਟੀ ਦੇ ਮੈਂਬਰਾਂ ਨੇ ਵਿਧਾਇਕ ਪਿੰਕੀ ਵੱਲੋਂ ਚੈੱਕ ਦੇਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ, ਉਪ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਅਮਰਜੀਤ ਸਿੰਘ, ਦਿਲਬਾਗ ਸਿੰਘ, ਖਜ਼ਾਨਚੀ ਕੁਲਦੀਪ ਸਿੰਘ, ਤਜਿੰਦਰ ਸਿੰਘ, ਵੀਰ ਸਿੰਘ, ਜਸਵਿੰਦਰ ਸਿੰਘ, ਡਾ. ਜੇ.ਐਸ ਮੱਕੜ ਆਦਿ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD