Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸਨਰ ਵੱਲੋਂ ਕੋਵਿਡ ਮੈਨੇਜਮੈਂਟ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

ਜਿਲ੍ਹੇ ਵਿਚ ਕੋਵਿਡ ਟੀਕਾਕਰਨ, ਟੈਸਟਿੰਗ, ਟਰੈਕਿੰਗ ਸਮੇਤ ਹੋਰ ਕੰਮਾਂ ਦੀ ਕੀਤੀ ਸਮੀਖਿਆ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 01 Jun 2021

Last updated on: Jun 01, 2021, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਰੋਨਾ ਦੀ ਰੋਕਥਾਮ ਲਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ, ਟੈਸਟਿੰਗ ਵਧਾਉਣ ਅਤੇ ਹੋਮ ਆਈਸੋਲੇਟ ਕੀਤੇ ਗਏ ਲੋਕਾਂ ਦੀ ਟਰੈਕਿੰਗ ,ਉਪਚਾਰ ਆਦਿ ਸਬੰਧੀ ਜਾਇਜਾ ਲੈਣ ਲਈ ਕੋਵਿਡ-19 ਮਨੇਜਮੈਂਟ ਕਮੇਟੀ ਦੀ ਮੀਟਿੰਗ ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵਧੀਕ ਡਿਪਟੀ ਕਮਿਸਨਰ (ਵਿਕਾਸ) ਸ੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ, ਸਿਵਲ ਸਰਜਨ ਡਾ. ਸੰਜੇ ਕਪੂਰ ਤੋਂ ਇਲਾਵਾ ਕਮੇਟੀ ਦੇ ਸਮੂਹ ਮੈਬਰ ਵਿਸੇਸ ਤੌਰ ਤੇ ਹਾਜ਼ਰ ਸਨ।ਡਿਪਟੀ ਕਮਿਸਨਰ ਨੇ ਦੱਸਿਆ ਕਿ ਕੋਵਿਡ ਮਨੇਜਮੈਟ ਲਈ ਜਿਲ੍ਹੇ ਵਿੱਚ 27 ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਸਿਹਤ , ਪੁਲਿਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਕੀਤੇ ਗਏ ਹਨ। ਇਹ ਟੀਮਾਂ ਦੇ ਸੈਕਟਰ ਅਫਸਰ ਆਪਣੇ ਆਪਣੇ ਇਲਾਕੇ ਦੇ ਸੈਕਟਰ ਮੈਜਿਸਟਰੇਟ ਵੀ ਹਨ ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਪਰੋਕਤ ਟੀਮਾਂ ਉਨ੍ਹਾਂ ਨੂੰ ਅਲਾਟ ਕੀਤੇ ਗਏ ਏਰੀਏ, ਪਿੰਡਾਂ ਵਿੱਚ ਕਰੋਨਾ ਟੀਕਾਕਰਨ ਕਰਨ ਵੱਧ ਤੋਂ ਵੱਧ ਲੋਕਾਂ ਦੀ ਟੈਸਟਿੰਗ, ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਕਰੋਨਾ ਪਾਜੀਟਿਵ ਮਰੀਜਾਂ ਦੀ ਟਰੈਕਿੰਗ ਆਦਿ , ਉਨ੍ਹਾਂ ਦੇ ਉਪਚਾਰ ਸਮੇਤ ਕਰੋਨਾ ਨਾਲ ਸਬੰਧਤ ਹਰ ਤਰ੍ਹਾਂ ਦੇ ਕੰਮਾਂ ਦੀ ਰਿਪੋਰਟ ਰੋਜਾਨਾ ਮੁਹੱਈਆ ਕਰਵਾਈ ਜਾਵੇ।ਇਸ ਮੌਕੇ ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਫਰੀਦਕੋਟ, ਕੋਟਕਪੂਰਾ, ਜੈਤੋ ਸਬ ਡਵੀਜ਼ਨ ਵਿਚ ਟੀਕਾਕਰਨ ਮੁਹਿੰਮ, ਕਰੋਨਾ ਟੈਸਟਿੰਗ, ਘਰੇਲੂ ਇਕਾਂਤਵਾਸ ਸਮੇਤ ਮਰੀਜਾਂ ਦੇ ਇਲਾਜ ਆਦਿ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ। 

ਇਸ ਮੌਕੇ ਉਨ੍ਹਾਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸੁਪਰਡੈਂਟ ਤੋਂ ਹਸਪਤਾਲ ਵਿਚ ਕੋਵਿਡ ਵਾਰਡ ਵਿੱਚ ਮਰੀਜਾਂ ਦੇ ਇਲਾਜ, ਮਰੀਜਾਂ ਦੀ ਗਿਣਤੀ, ਆਕਸੀਜਨ ਵੈਂਟੀਲੇਟਰ, ਆਕਸੀਜਨ ਦੀ ਉਪਲਬਧਾ ਸਮੇਤ ਵੱਖ ਵੱਖ ਪਹਿਲੂਆਂ ਤੇ ਚਰਚਾ ਕੀਤੀ । ਉਨ੍ਹਾਂ ਸਿਵਲ ਸਰਜਨ ਤੋਂ ਕਰੋਨਾ ਟੈਸਟਿੰਗ, ਟੀਕਾਕਰਣ, ਟਰੈਕਿੰਗ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸਨਰ ਨੂੰ ਦੱਸਿਆ ਕਿ ਜਿਲ੍ਹੇ ਵਿੱਚ ਕੱਲ ਸਾਮ ਤੱਕ 1 ਲੱਖ 112 ਹਜਾਰ ਦੇ ਕਰੀਬ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਅਤੇ 778 ਕਰੋਨਾ ਪਾਜੀਟਿਵ ਮਰੀਜਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੂੰ ਇਲਾਜ ਲਈ ਮਿਸਨ ਫਤਿਹ ਕਿੱਟ ਦਿੱਤੀ ਗਈ ਹੈ ਤੇ ਡਾਕਟਰਾਂ, ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਇਲਾਜ, ਸਾਵਧਾਨੀਆਂ ਵਰਤਨ ਪ੍ਰਤੀ ਮਾਰਗ ਦਰਸਨ ਕੀਤਾ ਜਾ ਰਿਹਾ ਹੈ। ਟਰੈਕਿੰਗ ਸੈੱਲ ਵੱਲੋਂ ਇਕਾਂਤਵਾਸ ਮਰੀਜਾਂ ਨਾਲ ਰੋਜਾਨਾ ਫੋਨ ਤੇ ਸੰਪਰਕ ਕਰਕੇ ਉਨ੍ਹਾਂ ਦੀ ਲੋਕੇਸਨ ਵੀ ਟਰੈਕ ਕੀਤੀ ਜਾਂਦੀ ਹੈ। ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਕੋਵਿਡ ਮਰੀਜਾਂ ਲਈ ਆਕਸੀਜਨ/ਵੈਟੀਲੇਟਰ ਦੇ 287 ਬੈੱਡ ਖਾਲੀ ਹਨ ਤੇ ਮਰੀਜਾਂ ਲਈ ਲੋੜੀਂਦੀ ਆਕਸੀਜਨ ਉਪਲਬਧ ਹੈ।ਇਸ ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਮਨਜੀਤ ਕੌਰ,  ਡਾ. ਹਰਿੰਦਰ ਸਿੰਘ, ਡਾ. ਚੰਦਰ ਸ਼ੇਖਰ, ਡਾ. ਪਰਵਿੰਦਰ ਕੌਰ, ਡਾ. ਅਮਨਦੀਪ ਕੇਸਵ ਪੀ.ਡੀ. ਆਤਮਾ, ਸ੍ਰੀ ਅਨਿਲ ਕਟਿਆਲ ਡੀ.ਆਈ.ਓ.ਸਮੇਤ ਸਮੂਹ ਐਸ.ਐਮ.ਓ. ਅਤੇ ਸਾਰੀਆਂ ਟੀਮਾਂ ਦੇ ਇੰਚਾਰਜ ਅਤੇ ਪ੍ਰਬੰਧਕ ਆਦਿ ਵੀ ਹਾਜ਼ਰ ਸਨ।    

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD