Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਬਟਾਲਾ ਪੁਲਿਸ ਵੱਲੋਂ ਬਦਨਾਮ ਨਸ਼ਾ ਤੱਸਕਰ ਪਾਸੋਂ ਨਜਾਇਜ ਅਸਲਾ ਅਤੇ 35 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 01 Jun 2021

ਰਛਪਾਲ ਸਿੰਘ ਐੱਸ.ਐੱਸ.ਪੀ ਬਟਾਲਾ ਜੀ ਵੱਲੋਂ ਭੈੜੈ ਪੁਰਸ਼ਾ ਵਿਰੁੱਧ ਵਿਸ਼ੇਸ ਮੁਹਿੰਮ ਚਲਾਈ ਗਈ, ਜੋ ਇਸ ਮੁਹਿੰਮ ਤਹਿਤ ਮਿਤੀ 26-05-2021 ਨੂੰ ਸ਼੍ਰੀ ਗੁਰਿੰਦਰਬੀਰ ਸਿੰਘ ਡੀ.ਐੱਸ.ਪੀ. (ਡਿਟੈਕਟਿਵ) ਬਟਾਲਾ ਦੀ ਨਿਗਰਾਨੀ ਹੇਠ ਅੇੈੱਸ.ਆਈ ਦਲਜੀਤ ਸਿੰਘ ਇੰਚਾਰਜ ਸੀ.ਆਈ.ਏ ਬਟਾਲਾ ਸਮੇਤ ਪੁਲਿਸ ਪਾਰਟੀ ਬਾਈਪਾਸ ਪੁੱਲ ਗੌਖੂਵਾਲ, ਡੇਰਾ ਬਾਬਾ ਨਾਨਕ ਰੌਡ ਬਟਾਲਾ, ਸੰਦੀਪ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਭੰਡਾਰੀ ਗੇਟ ਨੇੜੇ ਸੀਤਲਾ ਮੰਦਰ ਬਟਾਲਾ ਅਤੇ ਸਵਰਨ ਸਿੰਘ ਪੁੱਤਰ ਗੁਰਮੇਜ਼ ਸਿੰਘ ਵਾਸੀ ਪੁਰੀਆਂ ਕਲਾਂ ਥਾਣਾ ਸਦਰ ਬਟਾਲਾ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2 ਪਿਸਤੋਲ 32 ਬੋਰ, 1 ਪਿਸਟਲ 30 ਬੋਰ, 2 ਗੰਨਾ 12 ਬੋਰ ਧਭਭਲ਼, ਏਅਰ ਗੰਨ, 2 ਦੇਸੀ ਕੱਟੇ, 315 ਬੋਰ ਸਮੇਤ 101 ਰੌਂਦ ਜਿੰਦਾ ਬਰਾਮਦ ਕਰਕੇ ਦੋਸ਼ੀਆਂ ਦੇ ਖਿਲਾਫ ਮੁੱਕਦਮਾ ਨੰ 103 ਮਿਤੀ 26-05-2021 ਜੁਰਮ 25-54-59 ਅਸਲਾ ਐਕਟ ਥਾਣਾ ਸਿਵਲ ਕੀਤਾ ਸੀ।ਦੌਰਾਨੇ ਤਫਤੀਸ਼ ਜੁਗਿੰਦਰ  ਸਿੰਘ ਪੁੱਤਰ ਰਤਨ ਸਿੰਘ ਵਾਸੀ ਪੁਰੀਆਂ ਕਲਾ ਥਾਣਾ ਸਦਰ ਨੂੰ ਨਾਮਜਦ ਹੋਇਆ ਸੀ।ਐੱਸ.ਐੱਸ.ਪੀ ਬਟਾਲਾ ਜੀ ਨੇ ਦੱਸਿਆ ਕਿ ਜੁਗਿੰਦਰ ਪੁੱਤਰ ਰਤਨ ਸਿੰਘ ਵਾਸੀ ਪੁਰੀਆਂ ਕਲਾ ਥਾਣਾ ਸਦਰ ਨੂੰ ਜੋ ਮੁੱਕਦਮਾ ਨੰ 199 ਮਿਤੀ 10-10-2020 ਜੁਰਮ 21/29/61/85 ਐਨ.ਡੀ.ਪੀ.ਐੱਸ. ਐਕਟ ਥਾਣਾ ਸਦਰ ਵਿੱਚ ਕੇਂਦਰੀ ਜੇਲ ਅਮ੍ਰਿੰਤਸਰ ਬੰਦ ਸੀ ਨੂੰ ਮੁੱਕਦਮਾ ਨੰ 103 ਮਿਤੀ 26-05-2021 ਜੁਰਮ 25-54-59 ਅਸਲਾ ਐਕਟ ਥਾਣਾ ਸਿਵਲ ਵਿੱਚ  ਪ੍ਰੋਡੈਕਸ਼ਨ ਵਾਰੰਟ ਤੇ ਲਿਆ ਕੇ ਉਸ ਪਾਸੋਂ ਡੁਘਾਈ ਨਾਲ ਪੁੱਛ-ਗਿੱਛ ਕੀਤੀ ਗਈ। ਪੁੱਛ-ਗਿੱਛ ਦੌਰਾਨ ਦੋਸੀ ਦੇ ਫਰਦ ਇੰਕਸਾਫ ਕਰਨ ਤੇ ਉਸ ਪਾਸੋ 35 ਲੱਖ ਰੁਪਏ ਦੀ ਡਰੱਗ ਮਨੀ ਬਰ੍ਰਮਦ ਕੀਤੀ ਹੈ। ਇਸ ਤੋਂ ਪਹਿਲਾ ਸਮੱਗਲਰ ਜੋਗਿੰਦਰ ਸਿੰਘ ਦੀ 1 ਕਰੌੜ 17 ਲੱਖ ਦੀ ਪ੍ਰਾਪਰਟੀ ਜੋ ਕਿ ਇਸ ਨਸ਼ੇ ਦੀ ਕਮਾਈ ਤੋਂ ਬਣਾਈ ਸੀ ਫ੍ਰੀਜ ਕੀਤੀ ਜਾ ਚੁੱਕੀ ਹੈ ਦੋਸ਼ੀ ਜੁਗਿੰਦਰ ਸਿੰਘ ਦੇ ਖਿਲਾਫ ਵੱਖ-ਵੱਖ ਜ਼ਿਲ੍ਹਿਆ ਵਿੱਚ ਐੱਨ.ਡੀ.ਪੀ.ਐੱਸ. ਐਕਟ ਦੇ 10 ਲੁੱਟ- ਖੋਹਾ ਦੇ 2 ਚੋਰੀਆਂ ਦੇ 2 ਅਸਲਾ ਐਕਟ ਦਾ 1 ਅਤੇ ਐਕਸਾਇਜ਼ ਐਕਟ ਦਾ 1 ਕੁੱਲ 16 ਮੁੱਕਦਮੇ ਦਰਜ ਹਨ। ਇੱਥੇ ਇਹ ਦੱਸਣਯੋਗ ਹੈ ਕਿ ਦੋਸੀ ਜੋਗਿੰਦਰ ਸਿੰਘ ਪਾਸੋਂ ਮਿਤੀ 10-10-2020 ਨੂੰ 1 ਕਿਲੋ ਹੈਰੋਇਨ 1,35,000/- ਰੁਪਏ ਡਰੱਗ ਮਨੀ 1 ਵੈਨਿਊ ਕਾਰ ਅਤੇ ਇਸ ਦੇ ਭਾਣਜੇ ਸਵਰਨ ਸਿੰਘ ਵਾਸੀ ਮਾਰੀ ਪੰਨਵਾਂ ਪਾਸੋਂ  225 ਗ੍ਰਾਂਮ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਦੀ ਪਤਨੀ ਅਮਰਜੀਤ ਕੌਰ ਪਾਸੋਂ ਮਾਹ ਜਨਵਰੀ ਵਿੱਚ 1ਕਿਲੋ 300 ਗ੍ਰਾਂਮ ਹੈਰੋਇਨ 1 ਪਿਸਟਲ ਮਾਰਕਾ ਬਰੇਟਾ ਬਰਾਮਦ ਹੋਇਆ ਹੈ, ਇਹ ਸਾਰਾ ਪਰਿਵਾਰ ਹੀ ਨਸ਼ੇ ਦੀ ਤਸਕਰੀ ਕਰ ਰਿਹਾ ਹੈ। ਦੋਸ਼ੀ ਜੋਗਿੰਦਰ ਸਿੰਘ ਪਾਸੋਂ ਅੱਗੇ ਹੋਰ ਪੁੱਛ-ਗਿੱਛ ਜਾਰੀ ਹੈ, ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD