Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਸਿੱਧੀ ਬਿਜਾਈ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਖੁਦ ਖੇਤਾਂ ਵਿਚ ਪੁੱਜੇ ਡਿਪਟੀ ਕਮਿਸ਼ਨਰ

35000 ਏਕੜ ਰਕਬੇ ਵਿਚ ਸਿੱਧੀ ਬਿਜਾਈ ਦਾ ਟੀਚਾ, ਸੁਲਤਾਨਪੁਰ, ਭੁਲੱਥ ਤੇ ਫਗਵਾੜਾ ਵਿਖੇ ਵੀ ਸਿੱਧੀ ਬਿਜਾਈ ਦੀਆਂ ਪ੍ਰਦਰਸ਼ਨੀਆਂ

  DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 03 Jun 2021

ਕਪੂਰਥਲਾ ਜਿਲ੍ਹੇ ਵਿਚ ਕਿਸਾਨਾਂ ਨੂੰ ਝੋਨੇ ਦੀ  ਸਿੱਧੀ ਬਿਜਾਈ ਪ੍ਰਤੀ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਦੀਪਤੀ ਉੱਪਲ  ਵਲੋਂ ਖੁਦ ਖੇਤਾਂ ਵਿਚ ਜਾ ਕੇ ਝੋੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ ਉੱਥੇ ਹੀ ਕਿਸਾਨਾਂ ਨਾਲ ਗੱਲਬਾਤ ਕਰਕੇ ਸਿੱਧੀ ਬਿਜਾਈ ਵੱਧ ਤੋਂ ਵੱਧ ਕਰਨ ਲਈ ਪ੍ਰੇਰਿਤ ਕੀਤਾ।ਉਹ ਅੱਜ ਐਸ.ਡੀ.ਐਮ. ਕਪੂਰਥਲਾ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ, ਮੁੱਖ ਖੇਤੀਬਾੜੀ ਅਧਿਕਾਰੀ ਡਾ. ਸ਼ੁਸ਼ੀਲ ਕੁਮਾਰ ਨਾਲ ਪਿੰਡ ਕੜਾਲ ਨੌਂ ਆਬਾਦ ਵਿਖੇ ਕਿਸਾਨ ਦਵਿੰਦਰ ਸਿੰਘ ਤੇ ਰੇਸ਼ਮ ਸਿੰਘ ਦੇ ਖੇਤਾਂ ਵਿਚ ਪੁੱਜੇ। ਇਨ੍ਹਾਂ ਕਿਸਾਨਾਂ ਵਲੋਂ ਪਿਛਲੇ ਸਾਲ ਵਾਂਗ ਇਸ ਵਾਰ ਵੀ ਆਪਣੀ 10-10 ਏਕੜ ਜ਼ਮੀਨ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਕੋਲੋਂ ਸਿੱਧੀ ਬਿਜਾਈ ਦੇ ਲਾਭਾਂ, ਬਿਜਾਈ ਵਿਚ ਔਕੜਾਂ ਤੇ ਇਸਦੀ ਬਿਜਾਈ ਬਾਰੇ ਤਕਨੀਕੀ ਅਗਵਾਈ ਬਾਰੇ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜਿਲ੍ਹੇ ਵਿਚ 27 ਹਜ਼ਾਰ ਏਕੜ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਹੋਈ ਸੀ, ਜਿਸ ਤਹਿਤ ਸੁਲਤਾਨਪੁਰ ਬਲਾਕ ਅੰਦਰ ਲਗਭਗ 50 ਫੀਸਦੀ ਖੇਤਰ ਅੰਦਰ ਸਿੱਧੀ ਬਿਜਾਈ ਹੋਈ ਸੀ। ਇਸ ਵਾਰ ਇਹ ਟੀਚਾ 35 ਹਜ਼ਾਰ ਏਕੜ ਰੱਖਿਆ ਗਿਆ ਹੈ, ਜਿਸ ਲਈ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਤੱਕ ਵਿਸ਼ੇਸ਼ ਟੀਮਾਂ ਬਣਾਕੇ ਪਹੁੰਚ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਫਗਵਾੜਾ, ਸੁਲਤਾਨਪੁਰ, ਭੁਲੱਥ ਵਿਖੇ ਵੀ ਐਸ.ਡੀ.ਐਮਜ਼ ਵਲੋਂ ਸਿੱਧੀ ਬਿਜਾਈ ਦੇ ਪ੍ਰਦਰਸ਼ਨੀ ਪਲਾਂਟਾਂ ਦਾ ਦੌਰਾ ਕੀਤਾ ਗਿਆ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਸ਼ੁਸ਼ੀਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਤੋਂ 15 ਜੂਨ ਤੱਕ ਝੋਨੇ ਦੀ ਸਿੱਧੀ ਬਿਜਾਈ ਲਈ ਢੁਕਵਾਂ ਸਮਾਂ ਕਰਾਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਕੋਵਿਡ ਕਾਰਨ ਲੇਬਰ ਦੀ ਕਮੀ ਦੇ ਮੱਦੇਨਜ਼ਰ ਸਿੱਧੀ ਬਿਜਾਈ ਕਿਸਾਨਾਂ ਲਈ ਵਿੱਤੀ ਤੌਰ ’ਤੇ ਵੀ ਲਾਹੇਵੰਦ ਹੈ ਕਿਉਂਕਿ ਇਸ ਨਾਲ ਪ੍ਰਤੀ ਏਕੜ 3500 ਤੋਂ 4000 ਰੁਪੈ ਦੀ ਬਚਤ ਹੁੰਦੀ ਹੈ ਜਦਕਿ ਪਾਣੀ ਦੀ 10 ਤੋਂ 15 ਫੀਸਦੀ ਤੱਕ ਬਚਤ ਹੁੰਦੀ ਹੈ।ਕਿਸਾਨ ਦਵਿੰਦਰ ਸਿੰਘ ਨੇ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਦੱਸਿਆ ਕਿ ਪਿਛਲੇ ਸਾਲ ਸਿੱਧੀ ਬਿਜਾਈ ਨਾਲ ਉਨ੍ਹਾਂ ਦਾ ਨਾ  ਸਿਰਫ ਲਵਾਈ ਦਾ ਖਰਚਾ ਘੱਟ ਹੋਇਆ ਸੀ ਸਗੋਂ ਝੋਨੇ ਦੇ ਝਾੜ ਵਿਚ ਵੀ ਕੋਈ ਕਮੀ ਨਹੀਂ ਆਈ ਸੀ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਨੇੜੇ ਇਕ ਬੰਬੀ ਵਿਖੇ ਹੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਤੇ ਲਾਭਾਂ , ਖਾਦਾਂ ਦੀ ਵਰਤੋਂ ਬਾਰੇ ਜਾਣੂੰ ਕਰਵਾਉਣ ਲਈ ਇਕ ਕਿਤਾਬਚਾ ਵੀ ਜਾਰੀ ਕੀਤਾ ਗਿਆ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਅਸ਼ਵਨੀ, ਡਾ. ਐਚ.ਪੀ.ਐਸ. ਭਰੋਤ, ਡਾ. ਬਲਕਾਰ ਸਿੰਘ, ਏ.ਡੀ.ਓ ਡਾ. ਵਿਸ਼ਾਲ ਕੌਸਲ ਤੇ ਹੋਰ ਅਧਿਕਾਰੀ ਤੇ ਕਿਸਾਨ ਹਾਜ਼ਰ ਸਨ। 

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD