Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਕੈਪਟਨ ਸਰਕਾਰ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਫੈਸਲੇ ਖਿਲਾਫ 'ਆਪ' ਵਿਧਾਇਕਾਂ ਅਤੇ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦਾ ਕੀਤਾ ਘਿਰਾਓ

ਚੋਣਾਂ ਤੋਂ ਪਹਿਲਾਂ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਪਕੜ ਕੇ ਪੰਜਾਬ ਚ ਨੌਜਵਾਨਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰੇ ਕੈਪਟਨ

Anmol Gagan Mann, AAP, Aam Aadmi Party, Aam Aadmi Party Punjab, AAP Punjab, Protest, Agitation, Demonstration, Principal Budhram, Gurmeet Singh Meet Hayer, Kultar Singh Sandhwan, Jai Kishan Singh Rodi, Amarjit Singh Sandoa

Web Admin

Web Admin

5 Dariya News

ਚੰਡੀਗੜ੍ਹ , 03 Jun 2021

Last updated on: Jun 03, 2021, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਕੈਪਟਨ ਸਰਕਾਰ ਵੱਲੋਂ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫੈਸਲੇ ਖਿਲਾਫ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦਾ ਘਿਰਾਓ ਕੀਤਾ। ਇਸ ਸਮੇਂ ਆਪ ਆਗੂਆਂ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ੍ਹ ਕੇ ਪੰਜਾਬ ਦੇ ਲੋਕਾਂ ਨਾਲ 'ਘਰ ਘਰ ਨੌਕਰੀ' ਦੇਣ ਦਾ ਵਾਅਦਾ ਕੀਤਾ ਸੀ ਅਤੇ ਹੁਣ ਮੁੱਖ ਮੰਤਰੀ ਕੇਵਲ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਵਾਅਦਾ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜਗਾਰ ਮੇਲਿਆਂ ਦੇ ਨਾਂ 'ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ, ਮੀਤ ਹੇਅਰ, ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ ਯੂਥ ਵਿੰਗ ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ, ਖਜਾਨਚੀ ਨੀਨਾ ਮਿੱਤਲ ਹਾਜ਼ਰ ਸਨ।ਇਸ ਇਸ ਮੌਕੇ ਬੋਲਦਿਆਂ ਆਪ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਰਾਜਕਾਲ 'ਚ ਪਹਿਲਾਂ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਭਰਾ ਨੂੰ ਡੀ.ਐੱਸ.ਪੀ ਦੀ ਨੌਕਰੀ ਦਿੱਤੀ। ਹੁਣ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ, ਵਿਧਾਇਕ ਰਾਕੇਸ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ, ਕੈਬਨਿਟ ਮੰਤਰੀ ਧਰਮਸੋਤ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਪੁੱਤਰ ਨੂੰ ਏ.ਜੀ ਆਫਿਸ 'ਚ ਨਿਯੁਕਤ ਕਰਨ ਲਈ ਸਿਫਾਰਿਸ਼ ਕੀਤੀ ਹੈ, ਜੋ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ।

ਆਪ ਆਗੂਆਂ ਨੇ ਕਿਹਾ ਕਿ ਦੇਸ ਲਈ ਸਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ ਹਨ । ਕੈਪਟਨ ਸਰਕਾਰ ਨੇ ਇਸ ਦੇਸ ਭਗਤ ਪਰਿਵਾਰ ਦੀ ਸਾਰ ਨਹੀਂ ਲਈ, ਪਰ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਦੇ ਅਰਬਪਤੀ ਪਿਤਾ ਐਮ. ਐੱਲ. ਏ. ਬਣ ਗਏ, ਅਮਰਿੰਦਰ ਸਿੰਘ ਨੂੰ ਅਜਿਹੇ ਬੱਚੇ ਜ਼ਰੂਰਤਮੰਦ ਨਜ਼ਰ ਆਉਂਦੇ ਹਨ।ਆਪ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਪੁੱਛਿਆ ਕਿ ਸਰਕਾਰ ਨੇ ਅੱਤਵਾਦੀ ਹਮਲਿਆਂ, ਝੂਠੇ ਮੁਕਾਬਲਿਆਂ ਵਿੱਚ ਮਾਰੇ ਗਏ ਆਮ ਪਰਿਵਾਰਾਂ ਦੇ ਕਿੰਨੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ? ਬਹਿਬਲ ਕਲਾਂ - ਕੋਟਕਪੂਰਾ ਗੋਲੀਕਾਂਡ ਵਿੱਚ ਸ਼ਹੀਦ ਹੋਣ ਵਾਲਿਆਂ ਦੇ ਪਰਿਵਾਰ ਨੂੰ ਕਿਹੜੀ ਕਿਹੜੀ ਨੌਕਰੀ ਦਿੱਤੀ ਹੈ?ਆਪ ਆਗੂਆਂ ਨੇ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਸਾਲਾਂ ਵਿੱਚ 17 ਲੱਖ ਨੌਕਰੀਆਂ ਦੇਣ ਦੇ ਕੀਤੇ ਗਏ ਦਾਅਵੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਮੋਦੀ ਦੀ ਤਰਜ਼ 'ਤੇ ਪਕੌੜੇ ਵੇਚਣ ਨੂੰ ਵੀ ਰੋਜ਼ਗਾਰ ਬਣਾ ਦਿੱਤਾ ਹੈ । ਪੰਜਾਬ ਦੇ ਨੌਜਵਾਨ ਬੇਰੁਜ਼ਗਾਰੀ ਕਾਰਨ ਜਾਂ ਤਾਂ ਨਸ਼ਿਆਂ ਦੀ ਦਲਦਲ ਵਿੱਚ ਫਸ ਰਹੇ ਹਨ ਜਾਂ ਲੱਖਾਂ ਰੁਪਏ ਖਰਚ ਕੇ ਵਿਦੇਸ਼ ਵਿਚ ਆਪਣਾ ਭਵਿੱਖ ਬਣਾਉਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਪੰਜ ਸਭ ਤੋਂ ਵੱਧ ਬੇਰੋਜ਼ਗਾਰੀ ਵਾਲੇ ਸੂਬਿਆਂ ਵਿੱਚ ਸਾਮਲ ਹੈ, ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕਰ ਕੇ ਸਰਕਾਰ ਬਣਾਈ ਸੀ। ਆਗੂਆਂ ਨੇ ਕਿਹਾ ਕਿ 20 ਲੱਖ ਨੌਕਰੀਆਂ ਦਾ ਨਾਅਰਾ, ਹੁਣ ਲਾਰਾ ਬਣ ਕੇ ਰਹਿ ਗਿਆ ਹੈ। ਪੰਜਾਬ ਦੇ ਲੋਕਾਂ ਨੂੰ ਇੱਕ ਕੇਂਦਰ ਵਿੱਚ ਬਹਿ ਕੇ ਜੁਮਲੇ ਸੁਣਾਉਂਦਾ ਅਤੇ ਦੂਜਾ ਆਪਣੇ ਫਾਰਮ ਹਾਊਸ ਵਿੱਚ ਬੈਠ ਕੇ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Protest , Agitation , Demonstration , Principal Budhram , Gurmeet Singh Meet Hayer , Kultar Singh Sandhwan , Jai Kishan Singh Rodi , Amarjit Singh Sandoa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD