Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਘਰ-ਘਰ ਜਾ ਕੇ ਡੇਂਗੀ ਦੇ ਲਾਰਵੇ ਦੀ ਜਾਂਚ ਕਰਨਗੇ ਡੇਂਗੀ ਸਰਵੀਲੈਂਸ ਟੀਮਾਂ ਦੇ ਵਲੰਟੀਅਰ : ਅਪਨੀਤ ਰਿਆਤ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੋਜ਼ਗਾਰ ਬਿਊਰੋ ’ਚ 60 ਵਲੰਟੀਅਰਾਂ ਦੀਆਂ ਟੀਮਾਂ ਨੂੰ ਹਰੀ ਝੰਡੀ ਦਿਖਾ ਕੇ ਸਰਵੇ ਲਈ ਕੀਤਾ ਰਵਾਨਾ

DC Hoshiarpur, Deputy Commissioner Hoshiarpur, Apneet Riyait, Hoshiarpur, Dengue Surveillance Teams, Dengue, Dr Ranjeet Singh

Web Admin

Web Admin

5 Dariya News

ਹੁਸ਼ਿਆਰਪੁਰ , 03 Jun 2021

Last updated on: Jun 03, 2021, 00:00 IST

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਇਸ ਨਾਜ਼ੁਕ ਦੌਰ ਵਿੱਚ ਜਨਤਾ ਨੂੰ ਕੋਵਿਡ ਦੇ ਨਾਲ-ਨਾਲ ਡੇਂਗੀ ਤੋਂ ਸੁਰੱਖਿਅਤ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਵਿਸ਼ੇਸ ਡਿਊਟੀ ਨਿਭਾਈ ਜਾ ਰਹੀ ਹੈ ਉਥੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ’ਤੇ 60 ਵਲੰਟੀਅਰਾਂ ਦੀ ਡੇਂਗੀ ਸਰਵੀਲੈਂਸ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਘਰ ਘਰ ਜਾ ਕੇ ਡੇਂਗੀ ਦੇ ਲਾਰਵੇ ਦੀ ਚੈਕਿੰਗ ਯਕੀਨੀ  ਬਣਾਉਣਗੇ। ਉਹ ਅੱਜ ਜ਼ਿਲ੍ਹਾ ਰੋਜ਼ਗਾਰ ਬਿਊਰੋ ਹੁਸ਼ਿਆਰਪੁਰ ਵਿੱਚ ਡੇਂਗੀ ਸਰਵੀਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ, ਡਾ. ਸੁਲੇਸ਼, ਪਲੇਸਮੈਂਟ ਅਫ਼ਸਰ ਮੰਗੇਸ਼ ਸੂਦ, ਕੈਰੀਅਰ ਕੌਂਸਲਰ ਅਦਿੱਤਿਆ ਰਾਣਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਵਲੰਟੀਅਰਾਂ ਵਲੋਂ ਦਸੂਹਾ ਸ਼ਹਿਰ ਅਤੇ ਹੁਸ਼ਿਆਰਪੁਰ ਸ਼ਹਿਰ ਵਿੱਚ ਸਰਵੇ ਕਰਕੇ ਡੇਂਗੀ ਦੀ ਜਾਂਚ ਕੀਤੀ ਜਾਵੇਗੀ, ਜਿਸ ਵਿੱਚ 10 ਵਲੰਟੀਅਰ ਦਸੂਹਾ ਸ਼ਹਿਰ ਵਿੱਚ ਅਤੇ 50 ਵਲੰਟੀਅਰ ਹੁਸ਼ਿਆਰਪੁਰ ਸ਼ਹਿਰ ਵਿੱਚ ਸਰਵੇ ਕਰਨਗੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿੱਚ ਵਲੰਟੀਅਰ ਡੇਂਗੀ ਸਰਵੇ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਗਏ ਮਿਸਟਰ ਕਲੀਨ ਪ੍ਰੋਜੈਕਟ ਸਬੰਧੀ  ਵੀ ਚਾਹਵਾਨ ਲੋਕਾਂ ਦੀ ਰਜਿਸਟ੍ਰੇਸ਼ਨ  ਕਰਨਗੇ, ਜਿਸ ਤਹਿਤ ਹੁਸ਼ਿਆਰਪੁਰ ਸ਼ਹਿਰ ਦੇ ਲੋਕਾਂ ਦੇ ਘਰਾਂ ਵਿੱਚ ਹੀ ਪ੍ਰੋਫੈਸ਼ਨਲ ਤਰੀਕੇ ਨਾਲ ਉਨ੍ਹਾਂ ਨੂੰ ਕਾਰ ਵਾਸ਼ਿੰਗ ਦੀ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਵਲੰਟੀਅਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਡੇਂਗੀ ਤੋਂ ਬਚਾਅ ਸਬੰਧੀ ਜਾਗਰੂਕ ਕਰਨ। ਉਨ੍ਹਾਂ ਸਾਰੇ ਵਲੰਟੀਅਰਾਂ ਨੂੰ ਉਨ੍ਹਾਂ ਦੀ ਡਿਊਟੀ ਜੈਕਟ, ਆਈ ਕਾਰਡ ਅਤੇ ਕਿੱਟ ਬੈਗ ਸੌਂਪਦੇ ਹੋਏ ਕਿਹਾ ਕਿ ਉਹ ਸਰਵੇ ਦੌਰਾਨ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਮਾਸਕ ਪਹਿਨਣ ਅਤੇ ਸੈਨੇਟਾਈਜਰ ਜਾਂ ਸਾਬਣ ਨਾਲ ਸਮੇਂ-ਸਮੇਂ ’ਤੇ ਹੱਥ ਜ਼ਰੂਰ ਸਾਫ ਕਰਦੇ ਰਹਿਣ। 

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਤੋਂ ਹੀ ਹੁਸ਼ਿਆਰਪੁਰ ਵਿੱਚ ਇਸ ਤਰ੍ਹਾਂ ਦੀਆਂ ਸਰਵੀਲੈਂਸ ਟੀਮਾਂ ਬਣਾ ਕੇ ਜਾਗਰੂਕਤਾ ਫੈਲਾਉਣ ਦਾ ਕੰਮ ਕੀਤਾ ਗਿਆ ਸੀ ਜਿਸ ਦੇ ਨਤੀਜੇ ਵਜੋਂ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਘੱਟ ਮਾਮਲੇ ਆਏ ਸਨ, ਇਸੇ ਲੜੀ ਵਿੱਚ ਇਸ ਸਾਲ ਵੀ ਵਲੰਟੀਅਰਾਂ ਰਾਹੀਂ ਇਹ ਜਾਗਰੂਕਤਾ ਫੈਲਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਹਦਾਇਤ ਕਰਦਿਆਂ ਬਾਰਸ਼ ਦੇ ਸੀਜਨ ਦੌਰਾਨ ਡੇਂਗੀ ਸਰਵੀਲੈਂਸ ਟੀਮਾਂ ਵਲੋਂ ਲਾਰਵੇ ਦੀ ਜਾਂਚ ਕਰਨ ਲਈ ਘਰਾਂ ਦਾ ਸਰਵੇ ਕੀਤਾ ਜਾਵੇਗਾ। ਇਸ ਲਈ ਲੋਕ ਡੇਂਗੀ ਨਾਲ ਸਬੰਧਤ ਡਿਊਟੀ ਕਰ ਰਹੇ ਸਟਾਫ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਸਹਿਯੋਗ ਨਾ ਕਰਨ ’ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੌਰ ਵਿੱਚ ਸਭ ਦੇ ਸਹਿਯੋਗ ਦੀ ਲੋੜ ਹੈ ਤਾਂ ਜੋ ਅਸੀਂ ਸਾਰੇ ਸਿਹਤਮੰਦ ਰਹਿ ਸਕੀਏ। ਉਨ੍ਹਾਂ ਕਿਹਾ ਕਿ ਇਹ ਵਲੰਟੀਅਰ ਲੋਕਾਂ ਦੀ ਸੁਰੱਖਿਆ ਦੇ ਲਈ ਹੀ ਸਰਵੇ ਕਰ ਰਹੇ ਹਨ, ਇਸ ਲਈ ਕਿਸੇ ਵੀ ਤਰ੍ਹਾਂ ਦਾ ਦੁਰਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਡੇਂਗੀ ਸਰਵੀਲੈਂਸ ਟੀਮਾਂ ਵਲੋਂ ਹੁਸ਼ਿਆਰਪੁਰ ਸ਼ਹਿਰ ਵਿੱਚ 38362 ਘਰਾਂ ਦਾ ਸਰਵੇ ਕਰਕੇ 198646 ਜਨਸੰਖਿਆ ਨੂੰ ਕਰਵ ਕੀਤਾ ਗਿਆ ਸੀ ਜਿਸ ਤਹਿਤ ਕਰੀਬ 6 ਵਾਰ ਸ਼ਹਿਰ ਦੇ ਘਰਾਂ ਦਾ ਸਰਵੇ ਕਰਦੇ ਹੋਏ 237400 ਘਰਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚੋਂ 12153 ਘਰਾਂ ਤੋਂ ਲਾਰਵਾ ਪਾਇਆ ਗਿਆ, ਜਿਸ ਨੂੰ ਨਸ਼ਟ ਕੀਤਾ ਗਿਆ। ਇਸ ਤੋਂ ਇਲਾਵਾ ਕੁੱਲ 1262071 ਕੰਟੇਨਰ ਚੈਕ ਕੀਤੇ ਗਏ ਅਤੇ 13092 ਕੰਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਸੀ, ਜਿਸ ਨੂੰ ਟੀਮਾਂ ਵਲੋਂ ਨਸ਼ਟ ਕਰਵਾਇਆ ਗਿਆ।ਅਪਨੀਤ ਰਿਆਤ ਨੇ ਦੱਸਿਆ ਕਿ ਡੇਂਗੂ ਸਰਵੀਲੈਂਸ ਟੀਮ ਦੇ ਵਲੰਟੀਅਰਾਂ ਦੀ ਚੋਣ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਊਰੋ ਵਲੋਂ ਉਨ੍ਹਾਂ ਲੋੜਵੰਦ ਅਤੇ ਦਿਵਆਂਗ ਨੌਜਵਾਨਾਂ ਨੂੰ ਇਸ ਕੰਮ ਲਈ ਰੱਖਿਆ ਗਿਆ ਹੈ ਜਿਨ੍ਹਾਂ ਰੋਜ਼ਗਾਰ ਲਈ ਅਪਲਾਈ ਕੀਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਲੰਟੀਅਰਾਂ ਨੂੰ ਸਿਹਤ ਵਿਭਾਗ ਵਲੋਂ ਬਕਾਇਦਾ ਟਰੇਨਿੰਗ ਦਿੱਤੀ ਗਈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੀ ਦਾ ਲਾਰਵਾ ਖੜ੍ਹੇ ਪਾਣੀ ਵਿੱਚ ਫੈਲਦਾ ਹੈ। ਇਸ ਲਈ ਘਰਾਂ ਅਤੇ ਆਸ ਪਾਸ ਜ਼ਿਆਦਾ ਦੇਰ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਡੇਂਗੀ ਜਾਂਚ ਟੀਮ ਵਲੋਂ ਘਰਾਂ ਦੇ ਸਰਵੇ ਦੌਰਾਨ ਜਿਥੇ ਡੇਂਗੀ ਦਾ ਲਾਰਵਾ ਸਾਹਮਣੇ ਆਉਣ ’ਤੇ ਤੁਰੰਤ ਇਸ ਨੂੰ ਨਸ਼ਟ ਕੀਤਾ ਜਾਵੇਗਾ ਉਥੇ ਲੋੜ ਪੈਣ ’ਤੇ ਚਲਾਨ ਵੀ ਕੀਤੇ ਜਾਣਗੇ।

 

Tags: DC Hoshiarpur , Deputy Commissioner Hoshiarpur , Apneet Riyait , Hoshiarpur , Dengue Surveillance Teams , Dengue , Dr Ranjeet Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD