Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਅਪਣੇ ਉੱਪਰ ਭਰੋਸਾ ਕਰਨ ਦੇ ਨਾਲ-ਨਾਲ ਮਨ ਵਿੱਚ ਸਕਾਰਾਤਮਕ ਸੋਚ ਦਾ ਹੋਣਾ ਬਹੁਤ ਜ਼ਰੂਰੀ: ਸਿੱਖਿਆ ਕਾਊਂਸਲਰ ਨੈਨਾ ਜੈਨ

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੋਹਾਣਾ ਵਿੱਖੇ ਚਲ ਰਹੇ ਵਿਸ਼ੇਸ਼ ਆਨਲਾਈਨ ਸਮਰ ਕੈਂਪ ਦੇ ਛੇਵੇਂ ਦਿਨ ਦੀ ਗਤੀ-ਵਿਧੀਆਂ

Web Admin

Web Admin

5 Dariya News

ਐਸ.ਏ.ਐਸ ਨਗਰ , 02 Jun 2021

ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਗਰਮੀਆਂ ਦੀਆਂ ਛੁੱਟੀਆਂ ਨੂੰ ਵੀ ਸਿੱਖਣ ਪੱਖੋਂ ਉਪਯੋਗੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਵੱਲੋਂ ਸਵੈ-ਇੱਛਾ ਨਾਲ ਵਿਦਿਆਰਥੀਆਂ ਲਈ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹਨਾਂ ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦੇ ਮਨੋਰਥ ਨਾਲ ਵੱਖ ਵੱਖ ਆਨਲਾਈਨ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ ਵਿਖੇ  ਚਲ ਰਹੇ ਵਿਸ਼ੇਸ਼ ਆਨਲਾਈਨ ਸਮਰ ਕੈਂਪ ਦੇ ਛੇਵੇਂ ਦਿਨ ਸਿੱਖਿਆ ਕਾਊਂਸਲਰ  ਨੈਨਾ ਜੈਨ ਨੇ ਕੈਂਪਰ ਬੱਚਿਆਂ ਨਾਲ ਆਪਣੇ ਅੰਦਰ ਸਵੈ-ਵਿਸ਼ਵਾਸ ਢੰਗ ਸਾਂਝੇ ਕੀਤੇ।ਨੈਨਾ ਜੈਨ ਨੇ ਕਿਹਾ ਜੀਵਨ ਵਿੱਚ ਅਪਣੇ ਉੱਪਰ ਭਰੋਸਾ ਕਰਨ ਦੇ ਨਾਲ-ਨਾਲ ਆਪਣੇ ਮਨ ਵਿੱਚ ਸਕਾਰਾਤਮਕ ਸੋਚ ਦਾ ਹੋਣਾ ਬਹੁਤ ਜ਼ਰੂਰੀ ਹੈ। ਕਾਊਂਸਲਰ ਮੈਡਮ ਨੇ ਸਵੈ-ਵਿਸ਼ਵਾਸ ਨੂੰ ਜੀਵਨ ਵਿੱਚ ਕਾਮਯਾਬੀ ਦਾ ਮੂਲ਼ ਮੰਤਰ ਦਸਿਆ । ਉਨ੍ਹਾਂ ਦੁਆਰਾ ਕਰਵਾਈਆਂ ਗਈਆਂ ਗਤੀਵਿਧੀਆਂ ਨੇ ਤਾਂ ਬੱਚਿਆਂ ਨੂੰ ਕੀਲ ਕੇ ਰੱਖ ਦਿੱਤਾ। ਇੱਕਲੇ ਸਵੈ-ਵਿਸ਼ਵਾਸ ਦਾ ਸੈਸ਼ਨ ਇੱਕ ਘੰਟਾ 40 ਮਿੰਟ ਤੱਕ ਚੱਲਦਾ ਰਿਹਾ। ਬੱਚਿਆਂ ਨੇ ਬੜੇ ਹੀ ਚਾਅ- ਉਤਸ਼ਾਹ ਨਾਲ ਵੇਖਿਆ, ਆਨੰਦ ਮਾਣਿਆ ਅਤੇ ਮੈਡਮ ਕੌਂਸਲਰ ਨਾਲ ਚਰਚਾ ਵਿੱਚ ਸ਼ਾਮਲ ਹੋਏ।ਸਟੇਟ ਅਵਾਰਡੀ ਹਿੰਦੀ ਅਧਿਆਪਕਾ ਸ੍ਰੀਮਤੀ ਸੁਧਾ ਜੈਨ ਸੁਦੀਪ ਨੇ ਦੱਸਿਆ ਕਿ ਅੱਜ ਦਾ ਸੈਸ਼ਨ ਕਾਮਯਾਬ ਰਿਹਾ ਹੈ। ਇਸ ਗੱਲ ਦਾ ਪਰਤੱਖ ਪ੍ਰਮਾਨ ਇਹ ਹੈ ਕਿ ਕੈਂਪਰ ਵਿਦਿਆਰਥਣਾਂ ਨੇ ਮੈਡਮ ਕੌਂਸਲਰ ਨੂੰ ਇਕ ਹੋਰ ਸੈਸ਼ਨ ਲਗਾਉਣ ਦੀ ਮੰਗ ਕੀਤੀ ਅਤੇ ਬੱਚਿਆਂ ਨੇ ਸਮਰ ਕੈਂਪ ਦਾ ਸਮਾਂ  ਵੀ 11 ਦਿਨਾਂ ਤੋਂ ਵਧਾਉਣ ਦੀ ਮੰਗ ਕੀਤੀ।ਇਹਨੇ ਵਧੀਆ ਟਿੱਪਸ ਦੇਣ ਲਈ ਕਾਉਂਸਲਰ ਮੈਡਮ ਦਾ ਕੈਂਪਰ ਵਿਦਿਆਰਥਣਾਂ ਦੇ ਨਾਲ-ਨਾਲ ਆਯੋਜਕ ਮੈਡਮ ਸੁਧਾ ਜੈਨ ਨੇ ਵਿਸ਼ੇਸ਼ਤੌਰ ਤੇ ਧੰਨਵਾਦ ਕੀਤਾ। ਆਯੋਜਕ ਮੈਡਮ ਸੁਧਾ ਜੈਨ ਸੁਦੀਪ ਨੇ ਇਹ ਆਸ ਜਤਾਈ ਕਿ ਕਰੋਨਾਕਾਲ ਦੇ ਖ਼ਤਮ ਹੋਣ ਉਪਰੰਤ ਸਕੂਲ ਦੇ ਵਿੱਚ ਵੀ ਸਾਰੇ ਵਿਦਿਆਰਥੀਆਂ ਨਾਲ਼ ਸਵੈ ਵਿਸ਼ਵਾਸ਼ ਵਾਲਾ ਸੈਸ਼ਨ ਸਾਂਝਾ ਕੀਤਾ ਜਾਵੇਗਾ ਤਾਂ ਜੋ ਸਭ ਵਿਦਿਆਰਥੀ ਸਫ਼ਲਤਾ ਦੇ ਮੂਲ ਮੰਤਰ ਨਾਲ ਜਾਣੂੰ ਹੋ ਸਕਣ।ਮੈਡਮ ਸੁਦੀਪ ਨੇ ਵਿਸਥਾਰ ਨਾਲ ਦੱਸਦੇ ਹੋਏ ਕਿਹਾ ਕਿ ਸਮਰ ਕੈਂਪ ਦੀ ਰਜਿਸਟਰੇਸ਼ਨ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਮੁਫ਼ਤ ਹੈ। ਇਸ ਵਿਸ਼ੇਸ਼ ਆਨਲਾਈਨ ਸਮਰ ਕੈਂਪ ਸਲੋਗਨ ਲੇਖਣ ਪ੍ਰਤੀਯੋਗਤਾ, ਸੁੰਦਰ ਲਿਖਾਈ ਪ੍ਰਤੀਯੋਗਤਾ, ਚਿੱਤਰਕਲਾ ਪ੍ਰਤੀਯੋਗਤਾ ਗੀਤ ਗਾਇਨ ਪ੍ਰਤੀਯੋਗਤਾ ਵੀ ਕਰਵਾਈਆਂ ਜਾਣਗੀਆਂ। ਸਮਰ ਕੈਂਪ ਆਖ਼ਿਰੀ ਦਿਨ ਬੈਸਟ ਆਊਟ ਆਫ ਵੇਸਟ ਆਦਿ ਪ੍ਰਤੀਯੋਗਤਾਵਾਂ ਅਰੰਭੀਆਂ ਗਈਆਂ ਹਨ। ਇਹਨਾਂ ਸਭਨਾਂ ਦਾ ਨਤੀਜਾ ਕੈਂਪ ਦੇ ਅੰਤਿਮ ਦਿਨ ਹੋਵੇਗਾ । ਉਨ੍ਹਾਂ ਨੇ ਦੱਸਿਆ ਕਿ ਇਹਨਾਂ ਆਨਲਾਈਨ ਕ੍ਰਿਆਵਾਂ ਦਾ ਮਨੋਰਥ ਛੁੱਟੀਆਂ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਤਾਲਮੇਲ ਬਣਾਈ ਰੱਖਣਾ ਹੈ।

 

Tags: Education

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD