Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸ਼ਹਿਰ ਵਿਚ ਸਫਾਈ ਵਿਵਸਥਾ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਆਪੋ ਆਪਣੇ ਖੇਤਰਾਂ ਮੂੰਹ ਸਾਫ਼ ਸੁਥਰਾ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਅਧਿਕਾਰੀ : ਜੀਤੀ ਸਿੱਧੂ

Web Admin

Web Admin

5 Dariya News

ਐਸ.ਏ.ਐਸ ਨਗਰ , 02 Jun 2021

Last updated on: Jun 02, 2021, 00:00 IST

ਮੋਹਾਲੀ ਵਿੱਚ ਸਫਾਈ ਵਿਵਸਥਾ ਨੂੰ ਪੂਰੀ ਤਰ੍ਹਾਂ ਚਾਕ ਚੌਬੰਦ ਕਰਨ ਲਈ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਅੱਜ  ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ ਵਿਸੇਸ਼ ਤੌਰ ਤੇ ਹਾਜ਼ਰ ਰਹੇ।ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਵਿਚ ਸਫਾਈ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਸੈਨੇਟਰੀ ਇੰਸਪੈਕਟਰ ਅਤੇ ਚੀਫ ਸੈਨਟਰੀ ਇੰਸਪੈਕਟਰ ਆਪੋ ਆਪਣੇ ਜ਼ੋਨਾਂ ਵਿੱਚ ਇਹ ਗੱਲ ਨੂੰ ਯਕੀਨੀ ਬਣਾਉਣਗੇ ਕਿ ਸ਼ਹਿਰ ਵਿਚ ਸਫਾਈ ਦਰੁਸਤ ਢੰਗ ਨਾਲ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਪੋ ਆਪਣੇ ਖੇਤਰਾਂ ਵਿਚ ਸਫਾਈ ਵਿਵਸਥਾ ਦੀ ਨਜ਼ਰਸਾਨੀ ਕਰਦੇ ਹੋਏ ਇਨ੍ਹਾਂ ਦੀਆਂ ਤਸਵੀਰਾਂ ਵੀ ਖਿੱਚ ਕੇ ਗਰੁੱਪਾਂ ਵਿੱਚ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿਚ ਗੰਦਗੀ ਪਾਈ ਜਾਂਦੀ ਹੈ ਤਾਂ ਉਸ ਇਲਾਕੇ ਦੇ ਚੀਫ਼ ਸੈਨਟਰੀ ਇੰਸਪੈਕਟਰ ਅਤੇ ਸੈਨਟਰੀ ਇੰਸਪੈਕਟਰ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕੋਰੋਨਾ ਦੀ ਇਸ ਮਹਾਂਮਾਰੀ ਦੇ ਦੌਰਾਨ ਸਾਫ਼ ਸਫ਼ਾਈ ਰੱਖਣੀ  ਬਹੁਤ ਜ਼ਰੂਰੀ ਹੈ ਅਤੇ ਇਸ ਵਾਸਤੇ ਅਧਿਕਾਰੀ ਇਸ ਪੱਖੋਂ ਕਿਸੇ ਵੀ ਤਰ੍ਹਾਂ ਨਾਲ ਲਾਪਰਵਾਹੀ ਨਾ ਵਰਤਣ।ਉਨ੍ਹਾਂ ਕਿਹਾ ਕਿ ਮੋਹਾਲੀ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਇੱਕ ਹੈ ਅਤੇ ਇੱਥੇ ਸਫ਼ਾਈ ਵਿਵਸਥਾ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ  ਆਪੋ ਆਪਣੇ ਜ਼ੋਨ ਵਿੱਚ ਵਧੀਆ ਸਫ਼ਾਈ ਵਿਵਸਥਾ ਲਾਗੂ ਕਰਵਾਉਣ ਵਾਲੇ ਅਧਿਕਾਰੀਆਂ ਨੂੰ ਨਗਰ ਨਿਗਮ ਵੱਲੋਂ  ਉਤਸ਼ਾਹਤ ਵੀ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਖੁਦ ਵੀ ਵੱਖ ਵੱਖ ਇਲਾਕਿਆਂ ਵਿੱਚ ਸਫ਼ਾਈ ਵਿਵਸਥਾ ਦੀ ਨਜ਼ਰਸਾਨੀ ਲਗਾਤਾਰਤਾ ਵਿੱਚ ਕਰਨਗੇ  ਅਤੇ ਜੇ ਘਰ ਸਫ਼ਾਈ ਵਿਵਸਥਾ ਵਿੱਚ ਕਿਤੇ ਵੀ ਕੋਈ ਕਮੀ ਰਹੀ ਤਾਂ ਇਸ ਸਬੰਧੀ ਉਕਤ ਇਲਾਕੇ ਦੇ ਅਧਿਕਾਰੀਆਂ ਖ਼ਿਲਾਫ਼   ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਵਿੱਚ ਮੁਹਾਲੀ ਨਗਰ ਨਿਗਮ ਦੇ ਚਾਰੇ ਚੀਫ ਸੈਨਟਰੀ ਇੰਸਪੈਕਟਰ ਸੈਨੇਟਰੀ ਇੰਸਪੈਕਟਰ ਆਦਿ ਹਾਜ਼ਰ ਸਨ। 

 

Tags: Amarjit Singh Jiti Sidhu , Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD