Sunday, 12 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ

 

ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਵੱਲੋਂ ਓਲਾ ਦੀ ਮੁਫਤ ਆਕਸੀਜਨ ਕੰਸਨਟਰੇਟਰ ਸਹੂਲਤ ਦੀ ਸੁਰੂਆਤ

DC Ludhiana, Varinder Kumar Sharma, Ludhiana, Ola Foundation, O2ForIndia, Gurjot Singh, Raman Bhardwaj, Coronavirus, COVID 19, Novel Coronavirus, Fight Against Corona, Oxygen, #OxygenCylinders, #oxygen, Oxygen Cylinders, Oxygen Plants, Oxygen Concentrator, Oxygen supply, Liquid Medical Oxygen, Oximeter

Web Admin

Web Admin

5 Dariya News

ਲੁਧਿਆਣਾ , 02 Jun 2021

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਓਲਾ ਫਾਊਂਡੇਸ਼ਨ ਵੱਲੋਂ ਮੁਫ਼ਤ ਆਕਸੀਜਨ ਕੰਸਨਟਰੇਟਰ ਸੁਵਿਧਾ ਦੀ ਸੁਰੂਆਤ ਕੀਤੀ। ਅੋਲਾ ਵੱਲੋਂ ਕੋਵਿਡ ਮਰੀਜ਼ਾ ਵੱਲ ਮੱਦਦ ਦਾ ਹੱਥ ਵਧਾਉਂਦੇ ਹੋਏ, ਆਪਣੀ ਪਹਿਲਕਦਮੀ ਓ2ਫਾਰਇੰਡੀਆ ਤਹਿਤ ਐਪ ਰਾਹੀਂ ਮੁਫ਼ਤ ਕੰਸਨਟਰੇਟਰ ਮੁਹੱਈਆ ਕਰਵਾਏ ਜਾਣਗੇ।ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਡਾ. ਹਰਜਿੰਦਰ ਸਿੰਘ, ਓਲਾ ਦੇ ਖੇਤਰੀ ਮੁਖੀ ਗੁਰਜੋਤ ਸਿੰਘ, ਪੰਜਾਬ ਮੁਖੀ ਰਮਨ ਭਾਰਦਵਾਜ ਦੇ ਨਾਲ ਡਿਪਟੀ ਕਮਿਸ਼ਨਰ ਨੇ ਕੰਪਨੀ ਵੱਲੋਂ ਦੁੱਖ ਦੀ ਇਸ ਘੜੀ ਵਿੱਚ ਮਰੀਜ਼ਾਂ ਦੀ ਸਹਾਇਤਾ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਾਨਵਤਾ ਦੀ ਸੱਚੀ ਸੇਵਾ ਹੈ।ਉਨ੍ਹਾਂ ਕਿਹਾ ਕਿ ਕੰਪਨੀ ਦੁਆਰਾ ਆਕਸੀਜਨ ਕੰਸਨਟਰੇਟਰ ਲੋਕਾਂ ਨੂੰ ਮੁਫਤ ਮੁਹੱਈਆ ਕਰਵਾਏ ਜਾਣਗੇ ਅਤੇ ਦੱਸਿਆ ਗਿਆ ਕਿ ਇਹ ਆਕਸੀਜਨ ਕੰਸਨਟਰੇਟਰ ਘਰ ਵਿੱਚ ਇਕਾਂਤਵਾਸ ਕੋਵਿਡ-19 ਮਰੀਜ਼ਾਂ ਜਾਂ ਕੋਵਿਡ ਤੋਂ ਤੰਦਰੁਸਤ ਹੋਏ ਮਰੀਜ਼ਾਂ ਨੂੰ ਆਕਸੀਜਨ ਸਿਲੰਡਰ 'ਤੇ ਨਿਰਭਰ ਕੀਤੇ ਬਿਨਾਂ ਮਰੀਜ਼ਾਂ ਨੂੰ ਜੀਵਨ ਬਚਾਉਣ ਵਾਲੀ ਗੈਸ ਮੁਹੱਈਆ ਕਰਵਾ ਕੇ ਵੱਡੀ ਸਹਾਇਤਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਉਪਕਰਣ ਵਾਤਾਵਰਣ ਦੀ ਹਵਾ ਤੋਂ ਆਕਸੀਜਨ ਨੂੰ ਕੇਂਦ੍ਰਿਤ ਕਰਦਾ ਹੈ ਅਤੇ ਓਲਾ ਐਪ ਰਾਹੀਂ ਬੁੱਕ ਕੀਤਾ ਜਾ ਸਕਦਾ ਹੈ।ਓਲਾ ਦੇ ਖੇਤਰੀ ਮੁਖੀ ਗੁਰਜੋਤ ਸਿੰਘ ਨੇ ਕਿਹਾ ਕਿ ਕੰਸਨਟਰੇਟਰ ਲਈ ਲੋੜਵੰਦ ਮਰੀਜਾਂ ਨੂੰ਼ ਪ੍ਰ੍ਰਤੀ ਮਸ਼ੀਨ 5 ਹਜ਼ਾਰ ਰੁਪਏ ਦੀ ਮੌੜਨਯੋਗ ਰਾਸ਼ੀ ਜਮ੍ਹਾਂ ਕਰਵਾਉਣੀ ਹੋਵੇਗੀ। ਉਨ੍ਹਾਂ ਕਿਹਾ ਕਿ ਕੰਪਨੀ ਮਰੀਜ਼ਾਂ ਤੋਂ ਆਕਸੀਜਨ ਕੰਸਨਟਰੇਟਰ ਦੀ ਡਿਲੀਵਰੀ ਅਤੇ ਵਾਪਸੀ ਦਾ ਕੋਈ ਖਰਚਾ ਨਹੀਂ ਲਵੇਗੀ।ਉਨ੍ਹਾਂ ਦੱਸਿਆ ਕਿ ਆਕਸੀਜਨ ਦੇ ਲੋੜਵੰਦ ਓਲਾ ਐਪ ਦੀ ਵਰਤੋਂ ਦਰਦਿਆਂ, ਐਪ ਵਿੱਚ ਕੁਝ ਮੁੱਢਲੇ ਵੇਰਵੇ ਪ੍ਰਦਾਨ ਕਰਕੇ ਕੰਸਨਟਰੇਟਰ ਲਈ ਬੇਨਤੀ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਬਿਨੈ ਪੱਤਰ ਜਮ੍ਹਾਂ ਹੋਣ ਤੋਂ ਬਾਅਦ, ਓਲਾ ਕੰਪਨੀ ਵੱਲੋਂ ਜਿੰਨਾਂ ਜਲਦ ਸੰਭਵ ਹੋ ਸਕੇ ਬਿਨੈਕਾਰ ਨੂੰ ਕੰਸਨਟਰੇਟਰ ਪ੍ਰਦਾਨ ਕੀਤਾ ਜਾਵੇਗ, ਜਿਨ੍ਹਾਂ ਵੱਲੋਂ ਹੈਬੋਵਾਲ ਦਫ਼ਤਰ ਤੋਂ ਐਪ ਰਾਹੀਂ ਬੇਨਤੀ ਕੀਤੀ ਹੈ।ਉਨ੍ਹਾਂ ਦੱਸਿਆ ਕਿ ਓਲਾ ਇੱਕ ਮਰੀਜ਼ ਦੁਆਰਾ ਵਰਤੋਂ ਤੋਂ ਬਾਅਦ ਉਪਕਰਣਾਂ ਦੇ ਕਿਟਾਣੂਰਹਿਤ ਨੂੰ ਯਕੀਨੀ ਬਣਾਏਗਾ।ਓਲਾ ਦੇ ਸੀ.ਓ.ਓ. ਗੌਰਵ ਪੋਰਵਾਲ ਨੇ ਕਿਹਾ ਕਿ ਓਲਾ ਇਸ ਮਹਾਂਮਾਰੀ ਦੌਰਾਨ ਸਮਾਜਿਕ ਯਤਨਾਂ ਵਿੱਚ ਯੋਗਦਾਨ ਪਾਉਣ ਲਈ ਵਚਨਬੱਧ ਹੈ ਜਿਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਲੜਨ ਦੀ ਲੋੜ ਹੈ।

 

Tags: DC Ludhiana , Varinder Kumar Sharma , Ludhiana , Ola Foundation , O2ForIndia , Gurjot Singh , Raman Bhardwaj , Coronavirus , COVID 19 , Novel Coronavirus , Fight Against Corona , Oxygen , #OxygenCylinders , #oxygen , Oxygen Cylinders , Oxygen Plants , Oxygen Concentrator , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD