Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਰੋਨਾ ਮੁਕਤ ਪਿੰਡ : ਜ਼ਿਲਾ ਬਰਨਾਲਾ ਦੇ ਪਿੰਡਾਂ ਵਿੱਚ ਸਥਾਪਿਤ ਕੀਤੇ ਜਾ ਰਹੇ ਹਨ ਇਕਾਂਤਵਾਸ ਕੇਂਦਰ

ਨਜ਼ਰਸਾਨੀ ਲਈ ਜ਼ਿਲੇ ਵਿੱਚ ਕਲੱਸਟਰ ਪੱਧਰ ’ਤੇ 25 ਕਮੇਟੀਆਂ ਸਥਾਪਿਤ

DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 02 Jun 2021

Last updated on: Jun 02, 2021, 00:00 IST

ਜ਼ਿਲਾ ਬਰਨਾਲਾ ਦੇ ਪਿੰਡਾਂ ਵਿੱਚ ਕਰੋਨਾ ਵਾਇਰਸ ਦਾ ਫੈਲਾਅ ਰੋਕਣ ਲਈ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ‘ਕਰੋਨਾ ਮੁਕਤ ਪਿੰਡ’ ਮੁੁਹਿੰਮ ਤਹਿਤ ਵਿਸ਼ੇਸ਼ ਉਪਰਾਲਾ ਕਰਦੇ ਹੋਏ ਪੇਂਡੂ/ਕਲੱਸਟਰ ਪੱਧਰ ’ਤੇ ਏਕਾਂਤਵਾਸ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ, ਜਿਨਾਂ ਦੀ ਨਿਗਰਾਨੀ ਲਈ ਜ਼ਿਲੇ ਵਿੱਚ 25 ਵਿਸ਼ੇਸ਼ ਕਮੇਟੀਆਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਕਰੋਨਾ ਕੇਸਾਂ ਦੀ ਨਜ਼ਰਸਾਨੀ ਦੌਰਾਨ ਇਹ ਪਾਇਆ ਗਿਆ ਕਿ ਕਈ ਕੇਸਾਂ ਵਿੱਚ ਪਿੰਡਾਂ ਵਿੱਚ ਘਰ ਦੇ ਮੈਂਬਰ ਜ਼ਿਆਦਾ ਹੋਣ ਕਰ ਕੇ ਇਕਾਂਤਵਾਸ ਹੋਣ ਵਿੱਚ ਅਤੇ ਸਹੂਲਤਾਂ ਤੇ ਜਾਗਰੂਕਤਾ ਦੀ ਘਾਟ ਕਰ ਕੇ ਸਿਹਤ ਸਲਾਹ ਲੈਣ ਵਿਚ ਮੁਸ਼ਕਲ ਪੇਸ਼ ਆਉਦੀ ਹੈ। ਇਸ ਲਈ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਨੇੜਲੇ ਪਿੰਡਾਂ ਨੂੰ ਕਲੱਸਟਰਾਂ ਵਿਚ ਵੰਡ ਕੇ ਜਾਂ ਪਿੰਡ ਪੱਧਰ ’ਤੇ ਇਕਾਂਤਵਾਸ ਕੇਂਦਰ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਨੇੜਲੇ ਪਿੰਡਾਂ  ਦੇ ਵਿਅਕਤੀ ਲੋੜ ਪੈਣ ’ਤੇ ਇਸ ਇਕਾਂਤਵਾਸ ਕੇਂਦਰ ਵਿਚ ਆ ਸਕਣ, ਜਿੱਥੇੇ ਉਨਾਂ ਨੂੰ ਹਰ ਤਰਾਂ ਦੀ ਲੋੜੀਂਦੀ ਸਹੂਲਤ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਇਸ ਵਾਸਤੇ ਕਲੱਸਟਰ ਪੱਧਰ ’ਤੇ ਜ਼ਿਲੇ ਵਿਚ 25 ਅਫਸਰਾਂ (ਸੁਪਰਵਾਈਜ਼ਰਾਂ ) ਦੀ ਨਿਗਰਾਨੀ ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ, ਜਿਨਾਂ ਵਿਚ ਅੱਗੇ ਪਿੰਡ ਪੱਧਰ ’ਤੇ ਸਰਪੰਚ ਜਾਂ ਹੋਰ ਪੰਚਾਇਤੀ ਮੈਂਬਰ, ਆਂਗਣਵਾੜੀ ਵਰਕਰ, ਜੀਓਜੀ, ਸਕੂਲ ਪਿ੍ਰੰਸੀਪਲ, ਆਰਐਮਪੀ ਡਾਕਟਰ, ਯੂਥ ਕਲੱਬਾਂ ਦੇ ਮੈਂਬਰ ਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਸ਼ਾਮਲ ਕੀਤੇ ਗਏ ਹਨ। ਇਹ 25 ਕਮੇਟੀਆਂ ਪਿੰਡ ਪੱਧਰ ’ਤੇ ਲੋਕਾਂ ਦੀ ਸਿਹਤ ਨਜ਼ਰਸਾਨੀ ਕਰਦੀਆਂ ਹਨ। ਇਨਾਂ ਕਮੇਟੀ ਮੈਂਬਰਾਂ ਨੂੰ ਥਰਮਾਮੀਟਰ, ਪੱਲਸ ਔਕਸੀਮੀਟਰ ਸਣੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਾਇਆ ਗਿਆ ਹੈ ਤਾਂ ਜੋ ਲੋੜ ਪੈਣ ’ਤੇ ਉਹ ਲੋਕਾਂ ਦਾ ਸਿਹਤ ਸਰਵੇਖਣ ਕਰ ਸਕਣ। ਇਨਾਂ ਕਮੇਟੀਆਂ ਵੱਲੋਂ ਪਿੰਡਾਂ ਵਿਚ ਕਰੋਨਾ ਪੀੜਤ ਜਾਂ ਕਰੋਨਾ ਲੱਛਣਾਂ ਵਾਲੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਹਲਕੇ ਲੱਛਣਾਂ ਵਾਲੇ ਮਰੀਜ਼ ਆਪਣੀ ਇੱਛਾਂ ਅਨੁਸਾਰ ਪੇਂਡੂ ਪੱਧਰ ’ਤੇ ਬਣੇ ਇਕਾਂਤਵਾਸ ਕੇਂਦਰਾਂ ਵਿਚ ਰਹਿ ਸਕਦੇ ਹਨ ਅਤੇ ਗੰਭੀਰ ਮਰੀਜ਼ਾਂ ਲਈ ਸੋਹਲ ਪੱਤੀ ਅਤੇ ਮਹਿਲ ਕਲਾਂ ਆਈਸੋਲੇਸ਼ਨ ਫੈਸਿਲਟੀ ਦਾ ਪ੍ਰਬੰਧ ਹੈ।  ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਪਿੰਡ ਬਡਬਰ ਅਤੇ ਹਰੀਗੜ ਵਿਖੇ ਸਥਾਪਿਤ ਇਕਾਂਤਵਾਸ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਇਕਾਂਤਵਾਸ ਕੇਂਦਰਾਂ ਲਈ ਥਾਵਾਂ ਨਿਰਧਾਰਿਤ ਕਰ ਲਈਆਂ ਗਈਆਂ ਹਨ ਅਤੇ ਅਗਲੀ ਪ੍ਰਕਿਰਿਆ ਜਾਰੀ ਹੈ। ਸੈਕਟਰੀ ਜ਼ਿਲਾ ਪ੍ਰੀਸ਼ਦ ਅਤੇ ਬੀਡੀਪੀਓ ਬਰਨਾਲਾ ਸਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਬਰਨਾਲਾ ਵਿਚ ਸੰਤ ਬਾਬਾ ਅਤਰ ਸਿੰਘ ਬਡਬਰ ਪੌਲੀਟੈਕਨਿਕ ਕਾਲਜ ਵਿਖੇ 15 ਬਿਸਤਰਿਆਂ ਅਤੇ ਪੰਚਾਇਤ ਘਰ ਹਰੀਗੜ ਵਿਖੇ 10 ਬਿਸਤਰਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਬਲਾਕ ਦੇ ਬਾਕੀ ਕਲੱਸਟਰਾਂ ਵਿਚ ਇਹ ਕੰਮ ਪ੍ਰਕਿਰਿਆ ਅਧੀਨ ਹੈ। ਉਨਾਂ ਦੱਸਿਆ ਕਿ ਰੋਜ਼ਾਨਾ ਪੱੱਧਰ ’ਤੇ ਪਿੰਡਾਂ ਵਿੱਚੋਂ ਜੀਓਜੀ, ਆਂਗਣਵਾੜੀ ਵਰਕਰਾਂ ਤੇ ਹੋਰ ਟੀਮ ਮੈਂਬਰਾਂ ਰਾਹੀਂ ਕਰੋਨਾ ਦਾ ਫੈਲਾਅ ਰੋਕਣ ਲਈ ਨਜ਼ਰਸਾਨੀ ਜਾਰੀ ਹੈ। ਬੀਡੀਪੀਓ ਸਹਿਣਾ ਗੁਰਮੇਲ ਸਿੰਘ ਨੇ ਦੱਸਿਆ ਕਿ ਬਲਾਕ ਸਹਿਣਾ ਦੇ ਪਿੰਡ ਜੋਧਪੁਰ ਚੀਮਾ ਵਿਖੇ ਆਰੀਆਭੱਟਾ ਕਾਲਜ ਵਿਖੇ 22 ਬਿਸਤਰਿਆਂ ਵਾਲਾ ਇਕਾਂਤਵਾਸ ਕੇਂਦਰ ਤਿਆਰ ਹੈ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD