Wednesday, 15 May 2024

 

 

ਖ਼ਾਸ ਖਬਰਾਂ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 

ਮਿਊਕਰਮਾਈਕੋਸਿਸ ਦੇ ਮਾਮਲਿਆਂ ਵਿੱਚ ਸ਼ੂਗਰ ਰੋਗ ਜੋਖਮ ਦਾ ਵੱਡਾ ਕਾਰਕ : ਬਲਬੀਰ ਸਿੰਘ ਸਿੱਧੂ

Balbir Singh Sidhu, Black Fungus, Black Fungus Infection, Black Fungus Virus, Health, Mucormycosis, Mucormycosis Black Fungus, ROCM, Black Fungus Medicine,  Amphotericin-B, Black Fungus Symptoms, Black Fungus Treatment , Black Fungus Epidemic,Fungal Infection

Web Admin

Web Admin

5 Dariya News

ਚੰਡੀਗੜ੍ਹ , 02 Jun 2021

ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਊਕਰਮਾਈਕੋਸਿਸ (ਬਲੈਕ ਫੰਗਸ) ਤੋਂ ਪੀੜਤ ਮਰੀਜਾਂ ਦੀਆਂ ਜਾਨਾਂ ਬਚਾਉਣ ਲਈ ਉਸੇ ਭਾਵਨਾ ਨਾਲ ਵਚਨਬੱਧ ਹੈ ਜਿਸ ਤਰਾਂ ਸੂਬਾ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਲੜਾਈ ਲੜੀ ਜਾ ਰਹੀ ਹੈ। ਉਨਾਂ ਕਿਹਾ ਕਿ ਸਿਹਤ ਮਾਹਿਰਾਂ ਦੇ ਵਿਸਲੇਸਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਮਿਊਕਰਮਾਈਕੋਸਿਸ ਦੇ ਕੇਸਾਂ ਵਿਚ ਸੂਗਰ ਰੋਗ ਜੋਖਮ ਦਾ ਇੱਕ ਵੱਡਾ ਕਾਰਕ ਹੈ।ਸ. ਸਿੱਧੂ ਨੇ ਦੱਸਿਆ ਕਿ ਰਾਜ ਵਿੱਚ ਹੁਣ ਤੱਕ ਮਿਊਕਰਮਾਈਕੋਸਿਸ ਦੇ 300 ਕੇਸ ਸਾਹਮਣੇ ਆਏ ਹਨ ਅਤੇ ਇਨਾਂ ਵਿੱਚੋਂ 259 ਕੇਸ ਪੰਜਾਬ ਅਤੇ 41 ਕੇਸ ਦੂਜੇ ਰਾਜਾਂ ਨਾਲ ਸਬੰਧਤ ਹਨ। ਉਨਾਂ ਅੱਗੇ ਦੱਸਿਆ ਕਿ ਰਾਜ ਦੇ ਵੱਖ-ਵੱਖ ਹਸਪਤਾਲਾਂ ਵਿੱਚ 23 ਮਰੀਜ਼ ਠੀਕ ਹੋ ਗਏ ਹਨ ਅਤੇ 234 ਮਰੀਜ ਇਲਾਜ ਅਧੀਨ ਹਨ, ਹਾਲਾਂਕਿ ਬਿਮਾਰੀ ਦੇ ਦੌਰਾਨ ਮਿਊਕਰਮਾਈਕੋਸਿਸ ਦੇ 43 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਮਿਊਕਰਮਾਈਕੋਸਿਸ ਦੇ 25 ਫੀਸਦੀ ਕੇਸ 18-45 ਉਮਰ ਵਰਗ, 38 ਫੀਸਦੀ ਕੇਸ 45-60 ਉਮਰ ਵਰਗ ਅਤੇ 36 ਫੀਸਦੀ ਕੇਸ 60 ਸਾਲ ਤੋਂ ਜ਼ਿਆਦਾ ਦੀ ਉਮਰ ਵਾਲੇ ਵਿਅਕਤੀਆਂ ਵਿੱਚ ਰਿਪੋਰਟ ਕੀਤੇ ਗਏ ਹਨ। 

ਉਨਾਂ ਕਿਹਾ ਕਿ ਮਿਊਕਰਮਾਈਕੋਸਿਸ ਦੇ ਤਕਰੀਬਨ 80 ਫੀਸਦੀ ਕੇਸ ਕੋਵਿਡ ਦੇ ਹਨ ਅਤੇ ਮਿਊਕਰਮਾਈਕੋਸਿਸ ਦੇ 87 ਫੀਸਦੀ ਕੇਸਾਂ ਵਿੱਚ ਸੂਗਰ ਦੀ ਬਿਮਾਰੀ ਜੋਖਮ ਦੇ ਵੱਡੇ ਕਾਰਕ ਵਜੋਂ ਸਾਹਮਣੇ ਆਈ ਹੈ। ਉਨਾਂ ਦੱਸਿਆ ਕਿ 32 ਫੀਸਦੀ ਕੇਸਾਂ ਵਿੱਚ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਘੱਟ ਪਾਈ ਗਈ ਹੈ। ਉਨਾਂ ਕਿਹਾ ਕਿ ਮਰਨ ਵਾਲੇ 43 ਮਰੀਜਾਂ ਵਿਚੋਂ 88 ਫ਼ੀਸਦ ਕੋਵਿਡ ਤੋਂ ਪੀੜਤ ਸਨ, 86 ਫ਼ੀਸਦ ਮਰੀਜਾਂ ਨੇ ਪਹਿਰਾਂ ਸਟਿਰੌਆਇਡ ਦੀ ਵਰਤੋਂ ਕੀਤੀ ਸੀ, 80 ਫ਼ੀਸਦ ਮਰੀਜ ਸੂਗਰ ਦੇ ਮਰੀਜ ਸਨ।ਸ. ਸਿੱਧੂ ਨੇ ਉਨਾਂ ਮਰੀਜਾਂ ਨੂੰ ਅਪੀਲ ਕੀਤੀ ਜਿਨਾਂ ਦਾ ਟੈਸਟ ਕੋਵਿਡ ਪਾਜ਼ੇਟਿਵ ਆਇਆ ਹੈ ਜਾਂ ਜਿਹੜੇ ਹਾਲ ਹੀ ਵਿੱਚ ਕੋਵਿਡ ਤੋਂ ਪੀੜਤ ਰਹੇ ਹਨ ਅਤੇ ਜਿਨਾਂ ਨੂੰ ਸੂਗਰ ਵੀ ਹੈ, ਉਨਾਂ ਨੂੰ ਸਟਿਰੌਆਇਡ ਦੀ ਵਰਤੋਂ ਕਰਨ ਤੋਂ ਪਰਹੇਜ ਕਰਨਾ ਚਾਹੀਦਾ ਹੈ ਅਤੇ ਡਾਕਟਰਾਂ ਨਾਲ ਸਲਾਹ ਕਰਨੀ ਚਾਹੀਦੀ ਹੈ ਜੇਕਰ ਉਨਾਂ ਨੂੰ ਨੱਕ ਬੰਦ, ਨੱਕ ਵਿੱਚੋਂ ਕਾਲੇ ਰੰਗ ਦਾ ਡਿਸਚਾਰਜ ਜਾਂ ਮੂੰਹ ਦੇ ਅੰਦਰ ਰੰਗ ਬਦਲਦਾ ਮਹਿਸੂਸ ਹੁੰਦਾ ਹੈ ਤਾਂ ਜੋ ਉਨਾਂ ਦਾ ਇਲਾਜ ਜਲਦੀ ਤੋਂ ਜਲਦੀ ਸੁਰੂ ਕੀਤਾ ਜਾ ਸਕੇ।ਸਿਹਤ ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਪੰਜਾਬ ਸਰਕਾਰ ਵੱਲੋਂ ਉਠਾਈ ਮੰਗ ਦੇ ਵਿਰੁੱਧ ਇੰਜੈਕਸਨ ਐਮਫੋਟੇਟਰਿਸਨ ਦੀ ਬਹੁਤ ਘੱਟ ਮਾਤਰਾ ਵਿੱਚ ਸਪਲਾਈ ਕੀਤੀ ਹੈ। ਉਨਾਂ ਕਿਹਾ ਕਿ ਮਾਹਰ ਕਮੇਟੀ ਨੇ ਵਿਕਲਪਕ ਦਵਾਈਆਂ ਪੋਸਾਕੋਨਾਜੋਲ ਅਤੇ ਇਟਰਾਕੋਨਜੋਲ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ ਜੋ ਸੂਬਾ ਸਰਕਾਰ ਵੱਲੋਂ ਖਰੀਦ ਕੇ ਮਿਊਕੋਰਮਾਇਕੋਸਿਸ ਕੇਸਾਂ ਦੇ ਪ੍ਰਬੰਧਨ ਲਈ ਹਸਪਤਾਲਾਂ ਨੂੰ ਦਿੱਤੀ ਗਈ ਹੈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮਹਾਂਮਾਰੀ ਰੋਗ ਐਕਟ ਤਹਿਤ ਮਿਊਕਰਮਾਈਕੋਸਿਸ ਨੂੰ ਨੋਟੀਫਾਈ ਕੀਤਾ ਜਾ ਚੁੱਕਾ ਹੈ।    

 

Tags: Balbir Singh Sidhu , Black Fungus , Black Fungus Infection , Black Fungus Virus , Health , Mucormycosis , Mucormycosis Black Fungus , ROCM , Black Fungus Medicine , Amphotericin-B , Black Fungus Symptoms , Black Fungus Treatment , Black Fungus Epidemic , Fungal Infection

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD