Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼

ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਕੀਤੀਆਂ ਬਹਾਲ

Web Admin

Web Admin

5 Dariya News

ਚੰਡੀਗੜ੍ਹ , 02 Jun 2021

ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ ’ਤੇ ਰੋਕ ਲਗਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਬੋਰਡ ’ਤੇ ਦਰਸਾਏ ਜਾਣ ਵਾਲੇ ਇਲਾਜ ਖ਼ਰਚੇ ਪੰਜਾਬ ਸਰਕਾਰ ਵੱਲੋਂ ਤੈਅ ਖ਼ਰਚਿਆਂ ਤੋਂ ਜ਼ਿਆਦਾ ਨਹੀਂ ਹੋਣੇ ਚਾਹੀਦੇ।ਸ. ਸਿੱਧੂ ਨੇ ਸਪੱਸਟ ਕੀਤਾ ਕਿ ਕੋਈ ਵੀ ਪ੍ਰਾਈਵੇਟ ਹਸਪਤਾਲ ਨੋਟੀਫਾਈਡ ਇਲਾਜ ਖਰਚਿਆਂ ਤੋਂ ਵੱਧ ਪੈਸੇ ਨਹੀਂ ਵਸੂਲ ਸਕਦਾ ਅਤੇ ਜੇਕਰ ਕਿਸੇ ਵਿਅਕਤੀ ਤੋਂ ਸਰਕਾਰ ਵੱਲੋਂ ਨੋਟੀਫਾਈ ਕੀਤੇ ਗਏ ਇਲਾਜ ਖ਼ਰਚਿਆਂ ਤੋਂ ਵੱਧ ਪੈਸੇ ਵਸੂਲੇ ਜਾਂਦੇ ਹਨ ਤਾਂ ਅਜਿਹਾ ਵਿਅਕਤੀ ਸਬੰਧਤ ਡਿਪਟੀ ਕਮਿਸਨਰ ਜਾਂ ਸਿਵਲ ਸਰਜਨ ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਪੰਜਾਬ ਸਰਕਾਰ ਇਸ ਸਬੰਧੀ ਜ਼ਿਲਾ ਪ੍ਰਸ਼ਾਸਨ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਚੁੱਕੀ ਹੈ।ਸਿਹਤ ਮੰਤਰੀ ਨੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨਿਰਦੇਸਾਂ ਤੋਂ ਬਾਅਦ ਵੀ ਕੁਝ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲੇ ਗਏ ਹਨ। ਉਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਅਤੇ ਉਨਾਂ ਦੇ ਨਿਰਦੇਸਾਂ ‘ਤੇ ਵੱਧ ਪੈਸੇ ਵਸੂਲਣ ਵਾਲੇ ਸੂਬੇ ਭਰ ਦੇ ਨਿੱਜੀ ਹਸਪਤਾਲਾਂ ਖ਼ਿਲਾਫ਼ ਮਹਾਮਾਰੀ ਰੋਗ ਐਕਟ ਅਤੇ ਆਫ਼ਤ ਪ੍ਰਬੰਧਨ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਉਹਨਾਂ ਸਿਵਲ ਸਰਜਨਾਂ ਦੀ ਸਲਾਘਾ ਵੀ ਕੀਤੀ ਜਿਨਾਂ ਨੇ ਸਿਕਾਇਤਾਂ ’ਤੇ ਤੁਰੰਤ ਕਾਰਵਾਈ ਕੀਤੀ ਅਤੇ  ਇਸ ਤੋਂ ਬਾਅਦ ਕੋਵਿਡ ਦੇ ਇਲਾਜ ਲਈ ਵੱਧ ਪੈਸੇ ਵਸੂਲਣ ਵਾਲੇ ਬਹੁਤ ਸਾਰੇ ਨਿੱਜੀ ਹਸਪਤਾਲ ਮਰੀਜਾਂ ਦੇ ਪਰਿਵਾਰਾਂ ਨੂੰ ਪੈਸੇ ਵਾਪਸ ਕੀਤੇ ਹਨ।ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸਟ ਕਰ ਦਿੱਤਾ ਹੈ ਕਿ ਅਜਿਹੀਆਂ ਭਿ੍ਰਸਟ ਗਤੀਵਿਧੀਆਂ ਵਿਚ ਸਾਮਲ ਕਿਸੇ  ਵੀ ਵਿਅਕਤੀ ਨੂੰ ਬਖਸਅਿ ਨਹੀਂ ਜਾਵੇਗਾ ਅਤੇ ਉਨਾਂ ਨੇ ਨਿਜੀ ਹਸਪਤਾਲਾਂ ਵਿਚ ਵਿੱਤੀ ਜੋਖਮ ਝੱਲ ਰਹੇ ਕੋਵਿਡ ਮਰੀਜਾਂ ਦੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਇਕ ਮਹੀਨੇ ਦੇ ਅੰਦਰ-ਅੰਦਰ ਅਜਿਹੇ ਸਾਰੇ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਕੋਵਿਡ ਦੇ ਨਵੇਂ ਮਾਮਲਿਆਂ ਦੇ ਘਟ ਰਹੇ ਰੁਝਾਨ ਵੱਲ ਇਸਾਰਾ ਕਰਦਿਆਂ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ  ਕੈਪਟਨ ਅਮਰਿੰਦਰ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਹਾਲ ਹੀ ਵਿੱਚ ਹੋਈ ਕੋਵਿਡ ਸਮੀਖਿਆ ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਚੋਣਵੀਆਂ ਸਰਜਰੀਆਂ ਦੀ ਆਗਿਆ ਦਿੱਤੀ ਹੈ।ਹਸਪਤਾਲਾਂ ਵਿੱਚ ਕੋਵਿਡ ਕੇਸਾਂ ਦੇ ਘਟੇ ਬੋਝ ਦੇ ਮੱਦੇਨਜਰ ਸ੍ਰੀ ਸਿੱਧੂ ਨੇ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਸਿਹਤ ਵਿਭਾਗ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਨੂੰ ਪੂਰੀ ਤਰਾਂ ਬਹਾਲ ਕਰਨ ਦਾ ਫੈਸਲਾ ਲਿਆ ਹੈ ਅਤੇ ਨਿੱਜੀ ਅਤੇ ਸਰਕਾਰੀ ਦੋਵੇਂ ਸਿਹਤ ਸੰਸਥਾਵਾਂ ਵਿੱਚ ਚੋਣਵੀਂ ਸਰਜਰੀ ਦੀ ਆਗਿਆ ਦਿੱਤੀ ਹੈ। ਪਰ ਕੋਵਿਡ- 19 ਸਬੰਧੀ  ਦੇਖਭਾਲ ਪ੍ਰਦਾਨ ਕਰਨ ਵਾਲੇ ਨਿਜੀ ਹਸਪਤਾਲਾਂ ਨੂੰ ਨਿਰਦੇਸ ਦਿੱਤੇ ਗਏ ਹਨ ਕਿ ਕੋਵਿਡ ਦੇ ਮਾਮਲਿਆਂ ਵਿੱਚ ਲੈਵਲ-3 ਹਸਪਤਾਲਾਂ ਦੀ ਸਮਰੱਥਾ ਨਾਲ ਕਿਸੇ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ।    

 

Tags: Balbir Singh Sidhu , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , #OxygenCylinders , #oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD