Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ

ਹੁਣ ਤਿੰਨ ਪਹੀਆ ਵਾਹਨਾਂ ’ਤੇ ਲਿਆ ਜਾਵੇਗਾ ਆਟੋ ਰਿਕਸ਼ਾ ਚਾਲਕਾਂ ਦਾ ਡਰਾਈਵਿੰਗ ਟੈਸਟ

Web Admin

Web Admin

5 Dariya News

ਚੰਡੀਗੜ੍ਹ , 02 Jun 2021

ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੰਗਲਵਾਰ ਨੂੰ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ  ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸਾ ਦੀ ਵਰਤੋਂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਥ੍ਰੀ-ਵੀਲਰ ਚਾਲਕਾਂ ਦਾ ਚਾਰ-ਪਹੀਆ ਵਾਹਨਾਂ ’ਤੇ ਟੈਸਟ ਲਿਆ ਜਾਂਦਾ ਸੀ।ਉਹਨਾਂ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜੇ ਕਿਸੇ ਥ੍ਰੀ-ਵੀਲਰ ਚਾਲਕ ਕੋਲ ਐੱਲ.ਐਮ.ਵੀ. (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਹੈ ਤਾਂ ਉਸਨੂੰ ਤੰਗ-ਪ੍ਰੇਸਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਉਂਕਿ ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਅਨੁਸਾਰ 3 ਪਹੀਆ ਵਾਹਨ ਆਟੋ ਰਿਕਸਾ ਨੂੰ ਲਾਈਟ ਮੋਟਰ ਵਾਹਨ ਵਿੱਚ ਸ੍ਰੇਣੀਬੱਧ ਕੀਤਾ ਗਿਆ ਹੈ।ਸਟੇਟ ਟ੍ਰਾਂਸਪੋਰਟ ਕਮਿਸਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਲਾਇਸੰਸਿੰਗ ਅਥਾਰਟੀਜ ਅਤੇ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਥ੍ਰੀ-ਵੀਲਰ ਚਾਲਕਾਂ ਨੂੰ ਲੋੜੀਂਦਾ ਡ੍ਰਾਇਵਿੰਗ ਲਾਇਸੈਂਸ ਬਨਵਾਉਣ ਜਾਂ ਰੀਨਿਊ ਕਰਵਾਉਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਵਾਹਨ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਜਾਵੇ।ਉਹਨਾਂ ਦੱਸਿਆ ਕਿ ਸਾਰੀਆਂ ਇਨਫੋਰਸਮੈਂਟ ਅਥਾਰਟੀਆਂ ਨੂੰ ਨਿਰਦੇਸ ਦਿੱਤੇ ਗਏ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਐਲਐਮਵੀ (ਲਾਈਟ ਮੋਟਰ ਵਹੀਕਲ) ਡਰਾਈਵਿੰਗ ਲਾਇਸੈਂਸ ਧਾਰਕ ਕਿਸੇ ਵੀ ਥ੍ਰੀ-ਵੀਲਰ ਵਾਹਨ ਚਾਲਕ ਨੂੰ ਪ੍ਰੇਸਾਨ ਨਾ ਕੀਤਾ ਜਾਵੇ। ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਤਹਿਤ ਆਟੋ ਰਿਕਸਾ ਨੂੰ ਲਾਈਟ ਮੋਟਰ ਵਹੀਕਲ ਵਿੱਚ ਸ੍ਰੇਣੀਬੱਧ ਕੀਤਾ ਗਿਆ ਹੈ ਕਿਉਂਕਿ ਵਾਹਨ ਦਾ ਕੁੱਲ ਵਜਨ 7500 ਕਿੱਲੋ ਤੋਂ ਵੱਧ ਨਹੀਂ ਬਣਦਾ। ਇਨਾਂ ਨਿਰਦੇਸਾਂ ਨਾਲ 1 ਲੱਖ ਤੋਂ ਵੱਧ ਆਟੋ ਰਿਕਸਾ ਚਾਲਕਾਂ ਨੂੰ ਲਾਭ ਹੋਵੇਗਾ।ਰਾਜ ਟਰਾਂਸਪੋਰਟ ਕਮਿਸਨਰ ਵਲੋਂ ਇਨਫੋਰਸਮੈਂਟ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇ ਕੋਈ ਵਿਅਕਤੀ ਭਾਰਤ ਸਰਕਾਰ ਦੀ ਐਮਪਰਿਵਾਹਨ ਐਪਲੀਕੇਸਨ ਜਾਂ ਭਾਰਤ ਸਰਕਾਰ ਦੀ ਡਿਜੀਲੋਕਰ ਐਪ ‘ਤੇ ਡਿਜੀਟਲ ਫਾਰਮੈਟ ਵਿੱਚ ਡਿਜੀਟਲ ਡਰਾਈਵਿੰਗ ਲਾਇਸੈਂਸ / ਵਾਹਨ ਦਾ ਰਜਿਸਟ੍ਰੇਸਨ ਸਰਟੀਫੀਕੇਟ ਅਤੇ ਹੋਰ ਦਸਤਾਵੇਜ ਪੇਸ ਕਰਦਾ ਹੈ ਤਾਂ ਉਸਨੂੰ ਪਿ੍ਰੰਟਿਡ ਦਸਤਾਵੇਜ ਪੇਸ ਕਰਨ ਦੀ ਜਰੂਰਤ ਨਹੀਂ ਹੈ। ਇਸ ਅਨੁਸਾਰ ਸਾਰੇ ਇਨਫੋਰਸਮੈਂਟ ਸਟਾਫ ਨੂੰ ਜਾਗਰੂਕ ਕੀਤਾ ਜਾ ਚੁੱਕਾ ਹੈ। ਡਾ. ਅਮਰਪਾਲ ਨੇ ਅੱਗੇ ਦੱਸਿਆ ਕਿ ਜੇ ਇਨਫੋਰਸਮੈਂਟ ਸਟਾਫ ਵਲੋਂ ਡਿਜੀਟਲ ਫਾਰਮੈਟ ਵਿਚ ਦਸਤਾਵੇਜ ਪ੍ਰਵਾਨ ਨਾ ਕਰਨ ਦੀ ਸਿਕਾਇਤ ਉਨਾਂ ਤੱਕ ਪਹੁੰਚਦੀ ਹੈ  ਤਾਂ ਅਜਿਹਾ ਕਰਨ ਵਾਲੇ ਸਟਾਫ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਡਿਜੀਟਲ ਦਸਤਾਵੇਜ ਹੋਣ ਨਾਲ  ਚਲਾਨ ਕੱਟੇ ਜਾਣ ਦੀ ਗੁੰਜਾਇਸ ਵਿੱਚ ਅਸਰਦਾਰ ਢੰਗ ਨਾਲ ਕਮੀ ਆਵੇਗੀ ਅਤੇ ਲੋਕਾਂ ਨੂੰ ਬੇਲੋੜੀ ਪਰੇਸਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।    

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD