ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚੋ ਕੋਮੀ ਪੱਧਰ ਦੀਆਂ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਨਾਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਤਕੜਾ ਹੋਵੇਗਾ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਨਵੇਂ ਅਹੁਦੇਦਾਰਾਂ ਦਾ ਸਨਮਾਨ ਕਰਨ ਉਪਰੰਤ ਹਲਕਾ ਫਤਿਹਗਡ਼੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕੀਤਾ ਅੱਗੇ ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਕੌਮ ਜਾਂ ਪਾਰਟੀ ਨੂੰ ਚਲਾਉਣ ਲਈ ਯੂਥ ਦਾ ਅਹਿਮ ਰੋਲ ਹੁੰਦਾ ਹੈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਫਤਹਿਗੜ੍ਹ ਸਾਹਿਬ ਵਿੱਚ ਯੂਥ ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀਆਂ ਦੇ ਕੇ ਹਲਕੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਵੱਲ ਕੀਤਾ ਹੈ ਜਿੱਥੇ ੳਨ੍ਹਾਂ ਇਸ ਇਨ੍ਹਾਂ ਨਿਯੁਕਤੀਆਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ .ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦਾ ਧੰਨਵਾਦ ਕੀਤਾ ਉੱਥੇ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕਰਕੇ ਵਧਾਈ ਵੀ ਦਿੱਤੀ ਅੱਗੇ ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਹੁਣ ਪਿੰਡ ਪਿੰਡ ਜਾ ਕੇ ਜਿੱਥੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕੀਤਾ ਜਾਵੇ ਉਥੇ ਕਾਂਗਰਸ ਸਰਕਾਰ ਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਹੋਏ ਧੋਖਿਆਂ ਬਾਰੇ ਜਾਣੂ ਕਰਵਾ ਇੱਕ ਲੋਕ ਲਹਿਰ ਬਣਾਈ ਜਾਵੇ.ਅੱਜ ਜਿਹਡ਼ੇ ਨਵ ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ ਉਨ੍ਹਾਂ ਵਿੱਚ ਐਡਵੋਕੇਟ ਵਰਿੰਦਰ ਸਿੰਘ ਢਿੱਲੋਂ ਗੁਰਸ਼ਰਨ ਸਿੰਘ ਬਾਜਵਾ ਪਰਮਿੰਦਰ ਸਿੰਘ ਸੋਮਲ ਸਾਰੇ ਕੌਮੀ ਜਨਰਲ ਸਕੱਤਰ .ਅਵਤਾਰ ਸਿੰਘ ਤਾਰੀ. ਹਕਵਲ ਬਿਟੂ ਹਰਪ੍ਰੀਤ ਸਿੰਘ ਰਿਚੀ ਸਾਰੇ ਕੌਮੀ ਮੀਤ ਪ੍ਰਧਾਨ ਇਸ ਮੋਕੇ ਤੇ ਅਜਾਇਬ ਸਿੰਘ ਜਖਵਾਲੀ ਦਿਲਪ੍ਰੀਤ ਸਿੰਘ ਭੱਟੀ ਗੁਰਦੀਪ ਸਿੰਘ ਨੌਲਖਾ ਵੀ ਸ਼ਾਮਲ ਸਨ