Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਆਤਮਾ ਕਿਸਾਨ ਬਾਜ਼ਾਰ ਫਰੀਦਕੋਟ ਦਾ ਦੌਰਾ

ਸਹਾਇਕ ਧੰਦੇ ਕਰਨ ਵਾਲੇ ਕਿਸਾਨਾਂ ਦੀ ਸਰਾਹਨਾ ਕੀਤੀ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 03 Jun 2021

Last updated on: Jun 03, 2021, 00:00 IST

ਕਿਸਾਨਾਂ ਦੀ ਉਪਜ ਨੂੰ ਖੇਤ ਤੋਂ ਸਿੱਧਾ ਖਪਤਕਾਰਾਂ ਤੱਕ ਪਹੁੰਚਾਉਣ ਲਈ ਐਗਰੀਕਲਚਰ ਤਕਨਾਲੋਜੀ ਮੈਨੇਜਮੈਂਟ ਏਜੰਸੀ ਆਤਮਾ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋਂ ਖੇਤੀਬਾੜੀ ਫਾਰਮ ਦੇ ਬਾਹਰ ਆਤਮਾ ਕਿਸਾਨ ਹੱਟ ਉਪਰ ਹਰ ਸੋਮਵਾਰ ਅਤੇ ਵੀਰਵਾਰ ਚੱਲ ਰਹੇ ਆਤਮਾ ਕਿਸਾਨ ਬਾਜ਼ਾਰ ਦਾ ਦੌਰਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕੀਤਾ।  ਉਨ੍ਹਾਂ ਇਸ ਮੋਕੇ ਖੇਤੀਬਾੜੀ ਨਾਲ ਸਹਾਇਕ ਧੰਦਾ ਕਰਨ ਵਾਲੇ ਕਿਸਾਨਾਂ ਦੇ ਕੰਮ ਲਈ ਉਨ੍ਹਾਂ ਦੀ ਸਰਾਹਨਾ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਸਵੈ ਮੰਡੀਕਰਨ ਦੇ ਮੌਕੇ ਪ੍ਰਦਾਨ ਕਰਕੇ ਖਪਤਕਾਰਾਂ ਨੂੰ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਉਤਪਾਦਾਂ ਜੋ ਆਤਮਾ ਸਕੀਮ ਅਧੀਨ ਸਿੱਧੇ ਖੇਤਾਂ ਤੋਂ ਖਪਤਕਾਰ ਤੱਕ ਪਹੁੰਚਾਉਣ ਦੇ ਉਪਰਾਲੇ ਰਾਹੀਂ ਕੀਤਾ ਜਾ ਰਿਹਾ ਹੈ ਨੂੰ ਵੱਧ ਤੋਂ ਵੱਧ ਖਰੀਦ ਕੇ ਕਿਸਾਨਾਂ ਦਾ ਹੌਸਲਾ ਵਧਾਉਣ ਅਤੇ ਆਪਣੇ ਅਤੇ ਆਪਣੇ ਪਰਿਵਾਰ ਨੂੰ ਵਧੀਆ ਖਾਣ ਵਾਲੇ ਪਦਾਰਥ ਮੁਹੱਈਆ ਕਰਵਾਉਣ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰੋਜੈਕਟ ਡਾਇਰੈਕਟਰ ਡਾ. ਅਮਨਦੀਪ ਕੇਸ਼ਵ ਨੇ ਦੱਸਿਆ ਕਿ ਇਹ ਕਿਸਾਨ ਬਾਜ਼ਾਰ 28 ਫਰਵਰੀ 2021 ਤੋਂ ਸ਼ੁਰੂ ਕੀਤਾ ਗਿਆ ਹੈ ਅਤੇ ਇਹ ਹਰ ਸੋਮਵਾਰ ਅਤੇ ਵੀਰਵਾਰ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਲਗਾਇਆ ਜਾ ਰਿਹਾ ਹੈ ।ਉਨ੍ਹਾਂ ਦੱਸਆ ਕਿ ਇਸ ਕਿਸਾਨ ਬਾਜ਼ਾਰ ਵਿੱਚ ਕਿਸਾਨਾਂ ਦੀ ਉਪਜ ਫਲ, ਸ਼ਹਿਦ ਅਤੇ ਬੀ-ਪੋਲਨ, ਸਬਜ਼ੀਆਂ, ਆਟਾ (ਬਾਸਮਤੀ ਚਾਵਲ, ਸਰੋਂ ਦਾ ਤੇਲ), ਗੁੜ ਅਤੇ ਸ਼ੱਕਰ, ਖੁੰਬਾ, ਡੇਅਰੀ, ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਕਿ ਪੂਰੀ ਤਰ੍ਹਾਂ ਕੁਦਰਤੀ ਤਰੀਕੇ ਨਾਲ ਉਗਾਈਆਂ ਗਈਆਂ ਹਨ ਅਤੇ ਕਿਸਾਨਾਂ ਵੱਲੋਂ ਖੁੱਦ ਉਤਪਾਦਾਂ ਨੂੰ ਤਿਆਰ ਕੀਤਾ ਗਿਆ ਹੈ। ਉਨ੍ਹਾਂ  ਕਿਹਾ  ਕਿ ਕਿਸਾਨਾਂ ਨੂੰ ਮੰਡੀਕਰਨ ਵੱਲ ਉਤਸ਼ਾਹਤ ਕਰਨ ਲਈ ਅਜਿਹੇ ਕਿਸਾਨ ਬਾਜਾਰ ਬਹੁਤ ਹੀ ਕਾਰਗਰ ਸਾਬਤ ਹੋ ਰਹੇ ਹਨ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖਾਣੇ ਨੂੰ ਜ਼ਹਿਰ ਮੁਕਤ ਕਰਨ ਲਈ ਕਿਸਾਨਾਂ ਦੇ ਇਨ੍ਹਾਂ ਉਤਪਾਦਾਂ ਉਪਜਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਤਾਂ ਜੋ ਕਿਸਾਨਾਂ ਆਪਣੇ ਖੁਦ ਦੇ ਉਤਪਾਦ ਤਿਆਰ ਕਰਨ ਤੇ ਮੰਡੀਕਰਨ ਵੱਲ ਉਤਸ਼ਾਹਿਤ ਹੋਣ।ਇਸ ਮੌਕੇ ਡਾ. ਭੁਪੇਸ਼ ਜੋਸੀ, ਡਾ, ਖੁਸ਼ਵੰਤ ਸਿੰਘ, ਡਾ. ਆਰ.ਕੇ ਸਿੰਘ ਕ੍ਰਿਸ਼ੀ ਵਿਕਾਸ ਕੇਂਦਰ, ਡਾ. ਜਗਸੀਰ ਸਿੰਘ, ਡਾ. ਕਰਨਬੀਰ ਸਿੰਘ ਆਦਿ ਵੀ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD