Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਸੁਰਭੀ ਮਲਿਕ ਨੇ ਫਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲਿਆ

2012 ਬੈਚ ਦੇ ਆਈ ਏ ਐਸ ਅਧਿਕਾਰੀ ਨੇ ਐਸ ਡੀ ਐਮ ਨੰਗਲ, ਏ ਡੀ ਸੀ ਰੂਪਨਗਰ, ਏ ਡੀ ਸੀ (ਡੀ) ਲੁਧਿਆਣਾ ਤੇ ਵਧੀਕ ਕਮਿਸ਼ਨਰ ਐਮ ਸੀ ਲੁਧਿਆਣਾ 'ਚ ਨਿਭਾਈ ਸੇਵਾ

DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 03 Jun 2021

Last updated on: Jun 03, 2021, 00:00 IST

2012 ਬੈਚ ਦੀ ਆਈ ਏ ਐਸ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਨੇ ਅੱਜ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਸ ਤੋਂ ਪਹਿਲਾ ਉਹ ਐਸ ਡੀ ਐਮ ਨੰਗਲ, ਏ ਡੀ ਸੀ ਰੂਪਨਗਰ, ਏ ਡੀ ਸੀ (ਡੀ) ਲੁਧਿਆਣਾ ਅਤੇ ਵਧੀਕ ਕਮਿਸ਼ਨਰ ਮਿਊਸੀਪਲ ਕਾਰਪੋਰੇਸ਼ਨ ਲੁਧਿਆਣਾ ਰਹਿ ਚੁੱਕੇ ਹਨ। ਸੁਰਭੀ ਮਲਿਕ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਆਹੁਦਾ ਸੰਭਾਲਣ ਤੋਂ ਪਹਿਲਾ ਰਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਕੇਅਰ ਸੈਂਟਰ ਦੇ ਇੰਚਾਰਜ ਵਜੋਂ ਲਗਾਤਾਰ 11 ਮਹਿਨਿਆਂ ਤੋਂ ਬਾਖੂਬੀ ਆਪਣੀ ਸੇਵਾ ਨਿਭਾ ਰਹੇ ਸਨ। ਇਸਦੇ ਨਾਲ ਹੀ ਉਹਨਾਂ ਨੇ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਵਜੋਂ ਵੀ ਕਾਰਜਭਾਰ ਰਹੇ ਸਨ।  ਇਸਦੇ ਨਾਲ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਰਜਿਸਟਰਾਰ ਵਜੋ ਵੀ ਉਨ੍ਹਾਂ ਨੇ ਸ਼ਾਨਦਾਰ ਕੰਮ ਕੀਤਾ ਹੈ।ਸ੍ਰੀਮਤੀ ਸੁਰਭੀ ਮਲਿਕ ਨੇ ਲੇਡੀ ਸ੍ਰੀਰਾਮ ਕਾਲਜ ਦਿੱਲੀ  ਤੋਂ ਆਪਣੀ ਕਾਲਜ ਦੀ ਸਿੱਖਿਆ ਲੈਣ ਤੋਂ ਬਾਅਦ ਲੰਡਨ ਸਕੂਲ ਆਫ ਇਕਨਾਮਿਕਸ ਤੋਂ ਬੀ ਏ ਆਨਰਸ ਦੀ ਡਿਗਰੀ ਹਾਸਿਲ ਕੀਤੀ ਅਤੇ ਉਨ੍ਹਾਂ ਨੇ ਕਾਮਨਵੈਲਥ ਸਕਾਲਰ ਦੇ ਰੂਪ ਵਿੱਚ  ਇਕਨੋਮਿਕਸ ਚ ਐਮ ਐਸ ਸੀ ਦੀ ਡਿਗਰੀ ਵੀ ਪ੍ਰਾਪਤ ਕੀਤੀ। ਸ੍ਰੀਮਤੀ ਸੁਰਭੀ ਮਲਿਕ ਨੂੰ ਲਾਲ ਬਹਾਦਰ ਸਾਸਤਰੀ ਨੈਸਨਲ ਅਕੈਡਮੀ ਆਫ ਐਡਮਿਨਸਟੇਰਸ਼ਨ ਮੰਸੂਰੀ ਤੋਂ ਮਨੈਜਮੈਂਟ ਵਿਸ਼ੇ ਚ ਡਾਇਰੈਕਟਰ ਗੋਲਡ ਮੈਡਲ ਵੀ ਪ੍ਰਾਪਤ ਹੈ।

ਜਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਆਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਐਸ.ਐਸ.ਪੀ, ਪਟਿਆਲਾ ਡਾ ਸੰਦੀਪ ਗਰਗ ਵੀ ਮੌਜੂਦ ਸਨ।ਇਸ ਮੌਕੇ  ਉਹਨ੍ਹਾਂ ਜਿਲ੍ਹਾ ਪ੍ਰਸ਼ਾਸਨ ਦੇ ਵੱਖ ਵੱਖ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ ਅਤੇ ਕਿਹਾ ਕਿ ਉਹ ਜਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ ਅਤੇ ਜਿਲ੍ਹੇ ਦੇ ਵਿਕਾਸ ਪ੍ਰਤੀ ਤਨਦੇਹੀ ਨਾਲ ਕੰਮ ਕਰਦੇ ਹੋਏ ਇਸਨੂੰ ਨਵੀਂ ਬੁਲੰਦੀਆਂ 'ਤੇ ਲੈ ਕੇ ਜਾਣ ਦੀ ਕੋਸ਼ਿਸ ਕਰਨਗੇ। ਉਨ੍ਹਾਂ ਕਿਹਾ ਕਿ  ਉਹ ਆਪਣੇ ਆਪ ਨੂੰ ਬੜੇ ਭਾਗਸ਼ਾਲੀ ਸਮਝਦੇ ਹਨ ਕਿ ਉਹਨ੍ਹਾਂ ਨੂੰ ਸ਼ਹੀਦਾਂ ਦੀ ਇਸ ਇਤਿਹਾਸਕ ਧਰਤੀ 'ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਸ੍ਰੀਮਤੀ ਸੁਰਭੀ ਮਲਿਕ ਵੱਲੋਂ ਆਹੁਦਾ ਸੰਭਾਲਣ ਸਮੇਂ ਜਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ ਡੀ ਐਮ  ਫਤਹਿਗੜ੍ਹ ਸਾਹਿਬ ਡਾ ਸੰਜੀਵ ਕੁਮਾਰ, ਐਸ ਡੀ ਐਮ ਬਸੀ ਪਠਾਣਾ ਸ਼੍ਰੀ ਜਸਪ੍ਰੀਤ ਸਿੰਘ,ਐਸ ਡੀ ਐਮ ਖਮਾਣੋ ਸ਼੍ਰੀ ਅਰਵਿੰਦ ਕੁਮਾਰ ਗੁਪਤਾ, ਐਸ ਡੀ ਐਮ ਅਮਲੋਹ ਸ੍ਰੀ ਆਨੰਦ ਸਾਗਰ ਸ਼ਰਮਾਂ, ਐਸ ਪੀ ਹਰਪਾਲ ਸਿੰਘ, ਡੀ ਐਸ ਪੀ ਹਰਦੀਪ ਸਿੰਘ ਬਡੂੰਗਰ, ਡੀ ਐਸ ਪੀ ਪ੍ਰਿਥਵੀ ਸਿੰਘ ਚਾਹਲ, ਸਮੂਹ ਤਹਿਸੀਲਦਾਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ

 

Tags: DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD