Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੋਰਨਾਂ ਕਿਸਾਨਾਂ ਲਈ ਮਿਸਾਲ ਬਣੇ ਫਤਿਹਗੜ ਛੰਨਾ ਦੇ ਕਿਸਾਨ

ਪਿੰਡ ਦਾ 60 ਫੀਸਦੀ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ

DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਤਪਾ/ਬਰਨਾਲਾ , 03 Jun 2021

Last updated on: Jun 03, 2021, 00:00 IST

ਜ਼ਿਲਾ ਬਰਨਾਲਾ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਹਾਂ-ਪੱਖੀ ਸਿੱਟੇ ਸਾਹਮਣੇ ਆ ਰਹੇ ਹਨ। ਕਿਸਾਨ ਰਵਾਂਿੲਤੀ ਪ੍ਰਣਾਲੀ ਨੂੰ ਛੱਡ ਕੇ ਸਿੱੱਧੀ ਬਿਜਾਈ ਅਪਣਾ ਰਹੇ ਹਨ, ਜਿਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਖਰਚੇ ਵੀ ਘਟਦੇ ਹਨ ਅਤੇ ਝਾੜ ਵੀ ਵੱਧ ਮਿਲਦਾ ਹੈ।ਜ਼ਿਲਾ ਬਰਨਾਲਾ ਦੇ ਪਿੰਡ ਫਤਿਹਗੜ ਛੰਨਾ ਦੇ ਕਿਸਾਨ ਕਰਨੈਲ ਸਿੰਘ ਨੇ ਦੱਸਿਆ ਕਿ ਉਨਾਂ ਨੇ ਪਿਛਲੇ ਸਾਲ ਵੀ ਕਰੋਨਾ ਕਾਲ ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕੀਤੀ ਤੇ ਫਸਲ ਦਾ ਝਾੜ 35 ਤੋਂ 36 ਕੁਇੰਟਲ ਰਿਹਾ। ਇਸ ਵਾਰ ਵੀ 17 ਏਕੜ ਵਿੱਚ ਸਿੱਧੀ ਬਿਜਾਈ ਕੀਤੀ ਹੈੈ, ਜਿਸ ਕਰਕੇ ਲੇਬਰ ਦੀ ਕੋਈ ਦਿੱਕਤ ਪੇਸ਼ ਨਹੀਂ ਆਈ।  ਕਿਸਾਨ ਲਾਲ ਸਿੰਘ ਨੇ ਦੱਸਿਆ ਕਿ ਪਿਛਲੀ ਵਾਰ 5 ਕਿੱਲੇ ਰਕਬੇ ’ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਜਦੋਂਕਿ ਚੰਗੇ ਝਾੜ ਤੇ ਘੱਟ ਖਰਚੇ ਨੂੰ ਦੇਖਦੇ ਹੋਏ ਇਸ ਵਾਰ 20 ਏਕੜ ਵਿਚ ਸਿੱਧੀ ਬਿਜਾਈ ਕੀਤੀ ਹੈ।ਇਸ ਮੌਕੇ ਸਰਪੰਚ ਸੁਖਪਾਲ ਸਿੰਘ ਫਤਿਹਗੜ ਛੰਨਾ ਨੇ ਦੱਸਿਆ ਕਿ ਫਤਿਹਗੜ ਛੰਨਾ ਝੋਨੇ ਦੀ ਸਿੱਧੀ ਬਿਜਾਈ ਦੇ ਵੱਡੇ ਰਕਬੇ ਵਾਲੇ ਮੋਹਰੀ ਪਿੰਡਾਂ ਵਿਚੋਂ ਇਕ ਹੈ, ਜਿੱਥੇ 60 ਫੀਸਦੀ ਤੋਂ ਵੱਧ ਰਕਬੇ ਵਿਚ ਝੋਨੇ ਦੀ ਸਿੱੱਧੀ ਬਿਜਾਈ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਤਕਨੀਕ ਨਾਲ ਜਿੱਥੇ ਝਾੜ ਚੋਖਾ ਹੁੰਦਾ ਹੈ, ਉਥੇ ਖਰਚਾ ਵੀ ਘੱਟ ਹੁੰਦਾ ਹੈ ਅਤੇ ਪਾਣੀ ਦੀ ਵੀ ਬੱਚਤ ਹੁੰਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲਾ ਬਰਨਾਲਾ ਵਿੱਚ ਕੁੱਲ 115294 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲਵਾਈ ਹੋਈ, ਜਿਸ ਵਿਚੋਂ 20050 ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ। ਇਸ ਵਾਰ ਲਗਭਗ 113000 ਹੈਕਟੇਅਰ ਰਕਬੇ ਵਿਚ ਝੋਨੇ ਦੀ ਲਵਾਈ ਦਾ ਅੰਦਾਜ਼ਾ ਹੈ, ਜਿਸ ਵਿਚੋਂ 63,400 ਹੈਕਟੇਅਰ ਰਕਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਅਨੁਮਾਨ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਖੇਤੀਬਾੜੀ ਟੀਮ ਨੇ ਖੇਤਾਂ ਦਾ ਦੌਰਾ ਕੀਤਾ। ਇਸ ਮੌਕੇ ਡਾ. ਸੁਖਪਾਲ ਸਿੰਘ, ਡਾ. ਗੁਰਮੀਤ ਸਿੰਘ, ਡਾ. ਗੁਰਬਿੰਦਰ ਸਿੰਘ (ਖੇਤੀਬਾੜੀ ਵਿਕਾਸ ਅਫਸਰ), ਕਿਸਾਨ ਗੁਰਨੈਬ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਬੂਟਾ ਸਿੰਘ, ਕਰਮ ਸਿੰਘ, ਸੁਖਜੀਤ ਸਿੰਘ, ਹਰਪ੍ਰੀਤ ਸਿੰਘ, ਬਿੰਦਰ ਸਿੰਘ ਤੇ ਹਰਮਨਦੀਪ ਸਿੰਘ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵੱਲੋਂ ਫਤਿਹਗੜ ਛੰਨਾ ਤੇ ਉਗੋਕੇ ਦਾ ਦੌਰਾ

ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਪਿੰਡ ਫਤਿਹਗੜ ਛੰਨਾ ਅਤੇ ਉਗੋਕੇ ਦਾ ਦੌਰਾ ਕੀਤਾ ਅਤੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕੀਤੀ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਜਿੱਥੇ ਵਾਤਾਵਰਨ ਪੱਖੀ ਹੈ, ਉਥੇ ਝਾੜ ਵੀ ਚੰਗਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਇਸ ਤਕਨੀਕ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਇਸ ਵਾਰ 20 ਫੀਸਦੀ ਤੋਂ ਵੱਧ ਹੋਰ ਰਕਬਾ ਵਧਣ ਦੀ ਉਮੀਦ ਹੈ। ਉਨਾਂ ਹੋਰਨਾਂ ਕਿਸਾਨਾਂ ਨੂੰ ਵੀ ਅਗਾਂਹਵਧੂ ਕਿਸਾਨਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।  

 

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD