Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪਿੰਡ ਕੰਡਾਲਾ ਦੇ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਲਈ 20 ਲੱਖ ਰੁਪਏ ਦੇਣ ਦਾ ਐਲਾਨ

ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਕੰਡਾਲਾ ਤੇ ਹੋਰਨਾਂ ਪਿੰਡਾਂ ਦੇ ਜਾਰੀ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਹਦਾਇਤਾਂ

Web Admin

Web Admin

5 Dariya News

ਐਸ.ਏ.ਐਸ.ਨਗਰ , 03 Jun 2021

Last updated on: Jun 03, 2021, 00:00 IST

ਪਿੰਡ ਕੰਡਾਲਾ ਸਮੇਤ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ ਅਤੇ ਲੋਕਾਂ ਨੂੰ ਦਰੇਪਸ਼ ਮੁਸ਼ਕਲਾਂ ਫੌਰੀ ਹੱਲ ਕੀਤੀਆ ਜਾਣ। ਇਹ ਹਦਾਇਤਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਪਿੰਡ ਕੰਡਾਲਾ ਵਿਖੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਕੀਤਾ।ਸ. ਸਿੱਧੂ ਨੇ ਇਸ ਮੌਕੇ ਪਿੰਡ ਦੇ ਜਾਰੀ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਲਈ 20 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ. ਸਿੱਧੂ ਵੱਲੋਂ ਇਸ ਪ੍ਰੋਜੈਕਟ ਲਈ 24 ਲੱਖ ਰੁਪਏ ਦਿੱਤੇ ਗਏ ਸਨ ਤੇ ਬਾਕੀ ਖਰਚਾ ਪੰਚਾਇਤ ਵੱਲੋਂ ਕੀਤਾ ਜਾ ਰਿਹਾ ਹੈ। ਸ. ਸਿੱਧੂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਜੰਗੀ ਪੱਧਰ ਉੱਤੇ ਜਾਰੀ ਵੀ ਹਨ। ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਲਿੰਕ ਸੜਕਾਂ ਦੀ ਵਿਸੇਸ਼ ਮੁਰੰਮਤ ਅਤੇ ਨਵਨਿਰਮਾਣ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਆਵਾਜਾਈ ਵਿੱਚ ਆ ਰਹੀਆਂ ਦਿੱਕਤਾਂ ਤੋਂ ਛੁਟਕਾਰਾ ਮਿਲਿਆ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਸੀਵਰੇਜ ਸਿਸਟਮ, ਟੋਭਿਆਂ ਦੀ ਕਾਇਆ ਕਲਪ, ਗਲੀਆਂ, ਨਾਲੀਆਂ ਪੱਕੀਆਂ ਕਰਨਾ, ਪਾਰਕਾਂ ਦਾ ਨਿਰਮਾਣ, ਖੇਡ ਮੈਦਾਨ, ਸਟੇਡੀਅਮ, ਜਿਮਨੇਜ਼ੀਅਮ, ਕਮਿਊਨਿਟੀ ਹਾਲ, ਗ੍ਰਾਮ ਸਭਾ ਹਾਲ, ਧਰਮਸ਼ਾਲਾ, ਸਟਰੀਟ ਲਾਈਟਾਂ, ਪਿੰਡਾਂ ਦੀਆਂ ਪ੍ਰਮੁੱਖ ਥਾਵਾਂ 'ਤੇ ਸੀ.ਸੀ.ਟੀ.ਵੀ ਕੈਮਰੇ ਲਗਾਉਣੇ, ਬੱਸ ਸ਼ੈਲਟਰਾਂ ਦੀ ਉਸਾਰੀ, ਸਮਸ਼ਾਨਘਾਟ/ਕਬਰਸਤਾਨ, ਪੀਣ ਵਾਲੇ ਪਾਣੀ ਦੀ ਸਪਲਾਈ, ਕਮਿਊਨਿਟੀ ਲਾਇਬਰੇਰੀ, ਕੂੜਾ ਕਰਕਟ ਦੀ ਸੁਚੱਜੀ ਸੰਭਾਲ, ਕਮਿਊਨਿਟੀ ਇਮਾਰਤਾਂ ਨੂੰ ਵਿਲੱਖਣ ਸਮਰੱਥਾ ਵਾਲੇ ਵਿਅਕਤੀਆਂ ਦੇ ਜਾਣ ਲਈ ਯੋਗ ਬਣਾਉਣਾ, ਸਕੂਲ, ਆਦਿ ਦਾ ਵਿਕਾਸ ਸ਼ਾਮਲ ਹਨ।ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਸ਼ਖ਼ਤ ਹਦਾਇਤ ਕੀਤੀ ਕਿ ਵਿਕਾਸ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਵਾਏ ਜਾਣ। ਇਸ ਮੌਕੇ ਪਿੰਡ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਸ. ਸਿੱਧੂ ਦੇ ਧਿਆਨ ਵਿੱਚ ਲਿਆਂਦੀਆਂ, ਜਿਨ੍ਹਾਂ ਦੇ ਫੌਰੀ ਹੱਲ ਲਈ ਸ. ਸਿੱਧੂ ਨੇ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਕਈ ਮੁਸ਼ਕਲਾਂ ਮੌਕੇ ਉੱਤੇ ਹੀ ਦੂਰ ਕਰਵਾਈਆਂ।ਇਸ ਮੌਕੇ ਸਿਹਤ ਮੰਤਰੀ ਸ. ਸਿੱਧੂ ਦੇ ਸਿਆਸੀ ਸਕੱਤਰ ਤੇ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਬੀ ਡੀ ਪੀ ਓ ਸੁਖਚੈਨ ਸਿੰਘ, ਐਕਸੀਅਨ ਪੰਚਾਇਤੀ ਰਾਜ ਮਹੇਸ਼ਵਰ ਸ਼ਾਰਦਾ, ਕਰਨੈਲ ਸਿੰਘ ਐਸ ਡੀ ਓ, ਪੀ ਡਬਲਿਊ ਡੀ, ਸਿਮਰਨ ਕੌਰ ਐਸ ਡੀ ਓ ਪਬਲਿਕ ਹੈਲਥ, ਮਨਦੀਪ ਅੱਤਰੀ ਐਸ ਡੀ ਓ ਪਾਵਰਕੌਮ, ਜਸਪਾਲ ਮਸੀਹ, ਜੀ ਈ ਪੰਚਾਇਤੀ ਰਾਜ, ਰਾਜ ਕੁਮਾਰ ਜੇ.ਈ. ਪੀ ਡਬਲਿਊ ਡੀ, ਵਿਮਲਾ ਦੇਵੀ ਸਰਪੰਚ ਕੰਡਾਲਾ, ਮਲਕੀਤ ਸਿੰਘ ਸਾਬਕਾ ਸਰਪੰਚ ਕੰਡਾਲਾ, ਸੁਖਵਿੰਦਰ ਸਿੰਘ ਸੁੱਖਾ, ਸੁਖਪ੍ਰੀਤ ਸਿੰਘ ਗੋਲਡੀ, ਗੁਰਮੀਤ ਸਿੰਘ, ਬਲਬੀਤ ਸਿੰਘ, ਗੁਰਮੇਲ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD