Saturday, 11 May 2024

 

 

ਖ਼ਾਸ ਖਬਰਾਂ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ

 

ਡਿਪਟੀ ਕਮਿਸ਼ਨਰ ਨੇ ਆਈ.ਐਮ.ਸੀ. ਵੱਲੋਂ ਕੋਵਿਡ ਮਰੀਜ਼ਾਂ ਲਈ ਦਿੱਤੇ ਆਕਸੀਜਨ ਕੰਸਨਟਰੇਟਰ ਤੇ ਆਕਸੀਮੀਟਰ ਰੈਡ ਕਰਾਸ ਨੂੰ ਸੌਪੇ

ਡਿਪਟੀ ਕਮਿਸ਼ਨਰ ਵੱਲੋਂ ਫਾਊਂਡੇਸ਼ਨ ਦੇ ਉਪਰਾਲੇ ਦੀ ਕੀਤੀ ਸ਼ਲਾਘਾ

Varinder Kumar Sharma, Punjab Fights Corona, Coronavirus, COVID 19, Novel Coronavirus, Fight Against Corona, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਲੁਧਿਆਣਾ , 03 Jun 2021

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਇੰਟਰਨੈਸ਼ਨਲ ਮਾਰਕੀਟਿੰਗ ਕਾਰਪੋਰੇਸ਼ਨ (ਆਈ.ਐਮ.ਸੀ.) ਪ੍ਰਾਈਵੇਟ ਲਿਮਟਿਡ ਲੁਧਿਆਣਾ ਵੱਲੋਂ ਸਪੁਰਦ ਕੀਤੇ ਕੋਵਿਡ-19 ਮਰੀਜ਼ਾਂ ਲਈ 6 ਆਕਸੀਜਨ ਕੰਸਨਟਰੇਟਰ ਅਤੇ 600 ਆਕਸੀਮੀਟਰ ਜਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਸੌਪੇ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਆਈ.ਐਮ.ਸੀ. ਫਾਊਂਡੇਸ਼ਨ ਲੁਧਿਆਣਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਹੋਰ ਸੰਸਥਾਵਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਆਈ.ਐਮ.ਸੀ. ਵੱਲੋਂ ਦਿੱਤੇ ਗਏ 6 ਆਕਸੀਜਨ ਕੰਸਨਟਰੇਟਰ ਅਤੇ 600 ਆਕਸੀਮੀਟਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਲੁਧਿਆਣਾ ਨੂੰ ਸੌਪ ਦਿੱਤੇ ਤਾਂ ਜੋ ਇਨ੍ਹਾਂ ਉਪਕਰਣਾਂ ਦੀ ਸੁਚੱਜੇ ਢੰਗ ਨਾਲ ਵਰਤੋਂ ਕੋਵਿਡ ਮਰੀਜ਼ਾਂ ਲਈ ਕੀਤੀ ਜਾ ਸਕੇ।ਸ੍ਰੀ ਸ਼ਰਮਾ ਨੇ ਕਿਹਾ ਕਿ ਇਹ ਕੰਸਨਟਰੇਟਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਪਹਿਲਾਂ ਤੋਂ ਸਥਾਪਤ ਕੰਸਨਟਰੇਟਰ ਬੈਂਕ ਵਿੱਚ ਸ਼ਾਮਲ ਕਰ ਲਏ ਗਏ ਹਨ ਅਤੇ ਲੋੜ ਪੈਣ 'ਤੇ ਮੌਜੂਦਾ ਸਮੇਂ ਅਤੇ ਸੰਭਾਵਿਤ ਤੀਜੀ ਲਹਿਰ ਲਈ ਵੀ ਵਰਤੇ ਜਾ ਸਕਣਗੇ। ਇਸ ਤੋਂ ਇਲਾਵਾ 600 ਆਕਸੀਮੀਟਰ ਵੀ ਲੋੜ ਅਨੁਸਾਰ ਕੋਵਿਡ ਮਰੀਜ਼ਾਂ ਨੁੰ ਮੁਹੱਈਆ ਕਰਵਾਏ ਜਾਣਗੇ।ਡਿਪਟੀ ਕਮਿਸ਼਼ਨਰ ਵੱਲੋਂ ਇਸ ਉਪਰਾਲੇ ਲਈ ਆਈ.ਐਮ.ਸੀ. ਫਾਊਂਡੇਸ਼ਨ ਲੁਧਿਆਣਾ ਦੇ ਚੇਅਰਮੈਨ ਡਾ. ਅਸ਼ੋਕ ਭਾਟੀਆ ਅਤੇ ਉਹਨਾਂ ਦੀ ਟੀਮ ਦੀ ਵੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੀ ਇਸ ਲਹਿਰ ਦੌਰਾਨ ਸਾਨੂੰ ਸਾਰਿਆਂ ਨੂੰ ਜਰੂਰਤਮੰਦ ਮਰੀਜ਼ਾਂ ਦੇ ਸਹਿਯੋਗ ਲਈ ਅੱਗੇ ਆਉਣਾ ਚਾਹੀਦਾ ਹੈ।ਇਸ ਮੌਕੇ ਆਈ.ਐਮ.ਸੀ. ਫਾਊਂਡੇਸ਼ਨ ਲੁਧਿਆਣਾ ਦੇ ਚੇਅਰਮੈਨ ਡਾ. ਅਸ਼ੋਕ ਭਾਟੀਆ ਨੇ ਦੱਸਿਆ ਕਿ ਉਹਨਾਂ ਦੀ ਸੰਸਥਾ ਵੱਲੋਂ 01 ਮਈ, 2021 ਤੋਂ ਹੁਣ ਤੱਕ 10 ਹਜ਼ਾਰ ਲੋਕਾਂ ਨੂੰ ਮਾਸਕ ਵੰਡੇ ਜਾ ਚੁੱਕੇ ਹਨ ਅਤੇ 850 ਕੋਵਿਡ ਮਰੀਜ਼ਾਂ ਨੂੰ ਖਾਣਾ, ਸੁੱਕਾ ਰਾਸ਼ਣ ਅਤੇ ਫਰੂਟ ਵੀ ਦਿੱਤੇ ਗਏ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿੱਚ ਪੀ.ਪੀ.ਈ. ਕਿੱਟਾਂ, ਸੈਨੀਟਾਈਜ਼ਰ, ਦਸਤਾਨੇ ਆਦਿ ਵੀ ਦਿੱਤੇ ਜਾ ਚੁੱਕੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸੰਸਥਾਂ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਕੋਵਿਡ ਮਰੀਜ਼ਾਂ ਦੀ ਮੱਦਦ ਕਰਦੀ ਰਹੇਗੀ।ਇਸ ਮੌਕੇ ਜ਼ਿਲ੍ਹਾ ਰੈਡ ਕਰਾਸ ਲੁਧਿਆਣਾ ਦੇ ਸਕੱਤਰ ਸ੍ਰੀ ਬਲਬੀਰ ਚੰਦ ਐਰੀ, ਆਈ.ਐਮ.ਸੀ. ਫਾਊਂਡੇਸ਼ਨ ਲੁਧਿਆਣਾ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਸਤਿਯਮ ਭਾਟੀਆ, ਓਰਗਨਾਈਜਰ ਸਕੱਤਰ ਜਸਪ੍ਰੀਤ ਕੌਰ, ਏ.ਵੀ.ਪੀ. ਸ੍ਰੀ ਵਿਨੋਦ ਕੁਮਾਰ, ਡਾਇਰੈਕਟਰ ਫਾਇਨਾਂਸ ਸ੍ਰੀ ਰਾਕੇਸ਼ ਮਿਸ਼ਰਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Varinder Kumar Sharma , Punjab Fights Corona , Coronavirus , COVID 19 , Novel Coronavirus , Fight Against Corona , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD