Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਨਾਲ ਮੁਲਾਕਾਤ

ਜਖ਼ਮੀ ਕਿਸਾਨਾਂ/ਹੋਰਾਂ ਦੇ ਕੀਤੇ ਬਿਆਨ ਦਰਜ, ਅਗਲੀ ਸੁਣਵਾਈ ਬਠਿੰਡਾ ਵਿਖੇ 10 ਜੂਨ ਨੂੰ

Web Admin

Web Admin

5 Dariya News

ਮੋਗਾ , 03 Jun 2021

Last updated on: Jun 03, 2021, 00:00 IST

ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਅੱਜ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਸਬੰਧੀ ਉਨ੍ਹਾਂ ਪੀੜਤਾਂ ਨਾਲ ਮੁਲਾਕਾਤ ਕੀਤੀ, ਜਿਹੜੇ ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਜ਼ਖਮੀ ਹੋਏ ਸਨ ਜਾਂ ਪੁਲਿਸ ਦੁਆਰਾ ਕਥਿਤ ਤੌਰ 'ਤੇ ਉਨ੍ਹਾਂ ਨੂੰ ਤਸੀਹੇ ਦਿੱਤੇ ਗਏ ਸਨ।ਹਲਕਾ ਗਿੱਲ ਦੇ ਵਿਧਾਇਕ ਸ. ਕੁਲਦੀਪ ਸਿੰਘ ਵੈਦ ਦੀ ਅਗਵਾਈ ਵਾਲੀ ਕਮੇਟੀ, ਜਿਸ ਵਿੱਚ ਸ. ਫਤਹਿ ਜੰਗ ਸਿੰਘ ਬਾਜਵਾ, ਸ. ਕੁਲਬੀਰ ਸਿੰਘ ਜ਼ੀਰਾ ( ਦੋਵੇਂ ਅੱਜ ਦੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ), ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਵਿਧਾਨ ਸਭਾ ਦੇ ਹੋਰ ਮੈਂਬਰਾਂ ਨੇ ਜਖ਼ਮੀ ਕਿਸਾਨਾਂ ਜਾਂ ਕਥਿਤ ਤੌਰ 'ਤੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਹੋਰਾਂ ਦੇ ਬਿਆਨ ਦਰਜ ਕੀਤੇ।ਕਮੇਟੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ, ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕਰਕੇ ਇਹ ਕਮੇਟੀ ਬਣਾਈ ਹੈ।

ਕਮੇਟੀ ਨੇ ਕਿਹਾ ਕਿ ਕਮੇਟੀ ਵੱਲੋਂ ਲੁਧਿਆਣਾ ਅਤੇ ਮੋਗਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਇਸ ਉਪਰੰਤ ਉਹ ਪੰਜਾਬ ਦੇ ਹਰ ਖੇਤਰਾਂ ਦਾ ਵੀ ਦੌਰਾ ਕਰੇਗੀ ਅਤੇ ਦਿੱਲੀ ਤੇ ਹਰਿਆਣਾ ਪੁਲਿਸ ਫੋਰਸ ਵੱਲੋਂ ਕੀਤੇ ਅੱਤਿਆਚਾਰ ਤੋਂ ਪੀੜ੍ਹਤਾਂ ਨਾਲ ਮੁਲਾਕਾਤ ਕਰੇਗੀ। ਕਮੇਟੀ ਨੇ ਪੀੜਤਾਂ ਨੂੰ ਇਨਸਾਫ ਦਾ ਭਰੋਸਾ ਦਿਵਾਇਆ ਅਤੇ ਕਿਹਾ ਕਿ ਉਹ ਵਿਧਾਨ ਸਭਾ ਤੋ਼ ਪਹਿਲਾਂ ਰਿਪੋਰਟ ਵਿੱਚ ਹੋਏ ਹਰ ਤਸ਼ੱਦਦ ਨੂੰ ਉਜਾਗਰ ਕਰੇਗੀ।ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੁਲਿਸ ਹੱਥੋਂ ਹੋਏ ਜ਼ੁਲਮ ਬਾਰੇ ਆਪਣਾ ਬਿਆਨ ਦਰਜ ਕਰਾਉਣਾ ਚਾਹੁੰਦਾ ਹੈ ਉਹ 97791-11022 ਅਤੇ 80544-95901 'ਤੇ ਫੋਨ ਕਰ ਸਕਦਾ ਹੈ। ਇਸ ਤੋਂ ਅਗਲੀ ਮੀਟਿੰਗ ਮਿਤੀ 10 ਜੂਨ ਨੂੰ ਸਰਕਟ ਹਾਊਸ ਬਠਿੰਡਾ ਵਿਖੇ ਹੋਵੇਗੀ।ਇਸ ਦੌਰਾਨ ਪੀੜਤਾਂ ਨੇ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਸ਼ਲਾਘਾ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਵਧੀਕ ਸਕੱਤਰ ਗ੍ਰਹਿ ਵਿਭਾਗ ਬਲਦੀਪ ਕੌਰ, ਐੱਸ ਪੀ (ਡੀ) ਅਜੀਤਗੜ੍ਹ ਸ੍ਰ ਹਰਮਨਜੀਤ ਸਿੰਘ ਹਾਂਸ, ਪੰਜਾਬ ਐਗਰੀਕਲਚਰ ਐਕਸਪੋਰਟ ਨਿਗਮ ਦੇ ਡਾਇਰੈਕਟਰ ਸ਼੍ਰੀ ਗੌਰਵ ਬੱਬਾ ਅਤੇ ਹੋਰ ਹਾਜ਼ਰ ਸਨ।

 

Tags: Punjab Vidhan Sabha Committee , Kuldeep Singh Vaid , Saravjit Kaur Manuke , Harinderpal Singh Chandumajra , Fateh Jung Singh Bajwa , Kulbir Singh Zira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD