Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੋਵਿਡ ਮਹਾਂਮਾਰੀ ਕਾਰਨ ਮਾਰਚ 2020 ਤੋਂ ਮਈ 2021 ਤੱਕ ਬੇਸਹਾਰਾ ਹੋਏ ਕੁੱਲ 23 ਬੱਚਿਆਂ ਨੂੰ ਢੁਕਵੀਆਂ ਸਰਕਾਰੀ ਸਕੀਮਾਂ ਦੇ ਲਾਭ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ: ਅਰੁਨਾ ਚੌਧਰੀ

1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ,ਗਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ, ਆਸ਼ੀਰਵਾਦ ਸਕੀਮ ਤਹਿਤ 51,000 ਰੁਪਏ, ਮੁਫ਼ਤ ਰਾਸ਼ਨ ਅਤੇ ਸਿਹਤ ਬੀਮਾ ਕਰਵਾਇਆ ਜਾਵੇਗਾ ਮੁਹੱਈਆ

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Punjab Social Security,  Women and Child Development

5 Dariya News

ਚੰਡੀਗੜ੍ਹ , 04 Jun 2021

Last updated on: Jun 04, 2021, 00:00 IST

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਨੇ ਰਾਜ ਦੇ ਅਜਿਹੇ ਕੁੱਲ 23 ਬੱਚੇ ਲੱਭ ਲਏ ਹਨ, ਜਿਨ੍ਹਾਂ ਦੇ ਦੋਵੇਂ ਮਾਪਿਆਂ ਦੀ 31 ਮਾਰਚ, 2020 ਤੋਂ 31 ਮਈ, 2021 ਦੌਰਾਨ ਕੋਵਿਡ -19 ਮਹਾਂਮਾਰੀ ਕਾਰਨ ਮੌਤ ਹੋ ਗਈ ਸੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜੋ ਕਿ ਇਕ ਨੋਡਲ ਵਿਭਾਗ ਹੈ, ਨੇ ਦੋ ਹਫ਼ਤਿਆਂ ਦੇ ਅੰਦਰ-ਅੰਦਰ 23 ਅਜਿਹੇ ਬੱਚਿਆਂ ਦਾ ਪਤਾ ਲਾਇਆ। ਇਹਨਾਂ ਵਿੱਚ ਉਹ ਬੱਚੇ ਸ਼ਾਮਲ ਹਨ, ਜਿਹਨਾਂ ਦੇ ਦੋਵੇਂ ਮਾਪਿਆਂ (ਮਾਂ-ਪਿਓ) ਦੀ ਮੌਤ ਕੋਵਿਡ ਨਾਲ ਹੋਈ ਹੈ ਜਾਂ ਉਹ ਬੱਚੇ ਜੋ ਪਹਿਲਾਂ ਇੱਕ ਮਾਪਾ (ਮਾਂ ਜਾਂ ਪਿਓ) ਗਵਾ ਚੁੱਕੇ ਸਨ ਅਤੇ ਕੋਵਿਡ ਕਾਰਨ ਦੂਜੇ ਮਾਪੇ ਦੀ ਵੀ ਮੌਤ ਹੋ ਗਈ, ਜਿਸ ਕਾਰਨ ਇਹ ਬੱਚੇ ਬੇਸਹਾਰਾ ਹੋ ਗਏ ਹਨ। ਉਹਨਾਂ ਕਿਹਾ ਕਿ ਕੋਵਿਡ ਕਾਰਨ ਬੇਸਹਾਰਾ ਹੋਏ ਬੱਚਿਆਂ ਦੇ ਸਬੰਧ ਵਿੱਚ ਸੁਚੱਜੀ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ, ਸਮਾਜਿਕ ਜਾਂਚ ਕੀਤੀ ਗਈ ਅਤੇ ਉਸਦੇ ਨਜ਼ਦੀਕੀ ਰਿਸ਼ਤੇਦਾਰਾਂ ਦੀ ਇੰਟਰਵਿਊ ਲਈ ਗਈ ਅਤੇ ਉਨ੍ਹਾਂ ਦੇ ਵਿਚਾਰ ਪੁੱਛੇ ਗਏ। ਸ਼ੁਰੂਆਤੀ ਤੌਰ `ਤੇ ਅਜਿਹੇ ਬੱਚਿਆਂ ਨੂੰ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਵਲੋਂ ਸੰਭਾਲ ਲਿਆ ਗਿਆ ਹੈ। ਪਰ ਕੁਝ ਬੱਚੇ ਅਜਿਹੇ ਹਨ ਜਿਨ੍ਹਾਂ ਨੂੰ ਰਿਸ਼ਤੇਦਾਰਾਂ ਨੇ ਸਵੀਕਾਰ ਨਹੀਂ ਕੀਤਾ ਜਾਂ ਉਹ ਜਿਨ੍ਹਾਂ ਦੇ ਰਿਸ਼ਤੇਦਾਰ ਨਹੀਂ ਹਨ, ਅਜਿਹੇ ਬੱਚਿਆਂ ਨੂੰ ਚਿਲਡਰਨ ਹੋਮਜ਼ ਵਿੱਚ ਲਿਜਾਇਆ ਜਾਵੇਗਾ।ਉਹਨਾਂ ਬੱਚਿਆਂ ਜਿਨ੍ਹਾਂ ਨੇ ਕੋਵਿਡ ਕਾਰਨ ਆਪਣੇ ਮਾਂ-ਪਿਓ  ਦੋਵਾਂ ਨੂੰ ਗੁਆ ਦਿੱਤਾ ਹੈ ਅਤੇ ਉਹ ਪਰਿਵਾਰ ਜੋ ਇਸ ਮਹਾਂਮਾਰੀ ਕਾਰਨ ਆਪਣੇ ਰੋਜ਼ੀ-ਰੋਟੀ ਕਮਾਉਣ ਵਾਲੇ ਜੀਅ ਨੂੰ ਗਵਾ ਚੁੱਕੇ ਹਨ, ਦੀ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਚੁੱਕੇ ਗਏ ਫੌਰੀ ਉਪਾਵਾਂ  ਬਾਰੇ ਦੱਸਦਿਆਂ, ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਬੱਚਿਆਂ ਅਤੇ ਪਰਿਵਾਰਾਂ ਲਈ ਵੱਖ ਵੱਖ ਸਬੰਧਤ ਭਲਾਈ ਸਕੀਮਾਂ ਤਹਿਤ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਕਿਹਾ ਗਿਆ ਹੈ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਇਨ੍ਹਾਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਵਿਸਥਾਰਪੂਰਵਕ ਕਾਰਜ ਯੋਜਨਾ ਨੂੰ ਸਾਂਝੀ ਕਰਨ ਸਮੇਤ ਨੀਤੀ ਵਿੱਚ ਕੀਤੀਆਂ ਤਰਮੀਮਾਂ ਦੀ ਸੂਚੀ ਬਣਾਉਣ / ਦਿਸ਼ਾ ਨਿਰਦੇਸ਼ਾਂ ਦੀਆਂ ਤਿਆਰੀਆਂ / ਵੱਖ-ਵੱਖ ਨਿਰਧਾਰਤ ਕਾਰਜਾਂ ਸਬੰਧੀ ਐਸਓਪੀ , ਨੋਡਲ ਅਧਿਕਾਰੀ ਨਿਯੁਕਤ ਕਰਨ (ਜੋ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਘੱਟ ਨਾ ਹੋਵੇ)ਰਾਹਤ ਉਪਾਵਾਂ ਦੇ ਨਿਰਵਿਘਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨਗੀ ਵਿੱਚ ਇਕ ਨਿਗਰਾਨ ਕਮੇਟੀ ਵੀ ਸਥਾਪਤ ਕੀਤੀ ਗਈ ਹੈ ਜਿਸ ਵਿਚ ਪ੍ਰਮੁੱਖ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਮੈਂਬਰ ਹੋਣਗੇ। ਕਮੇਟੀ ਮਹੀਨੇ ਵਿਚ ਘੱਟੋ-ਘੱਟ ਇੱਕ ਵਾਰ ਮੀਟਿੰਗ ਕਰੇਗੀ ਅਤੇ ਹਰੇਕ ਕੇਸ ਵਿਚ ਦਿੱਤੇ ਜਾ ਰਹੇ ਰਾਹਤ ਉਪਾਅ ਦੀ ਵਿਸਥਾਰ ਨਾਲ ਸਮੀਖਿਆ ਕਰੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਾਵਿਤ ਵਿਅਕਤੀਆਂ ਤੱਕ ਰਾਹਤ ਉਪਾਵਾਂ ਦੀ ਸੁਖਾਲੀ ਪਹੁੰਚ ਲਈ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਜਿਹੇ ਸਾਰੇ ਵਿਅਕਤੀਆਂ ਦਾ ਰਿਕਾਰਡ ਬਰਕਰਾਰ ਰੱਖੇਗਾ ਅਤੇ ਭਲਾਈ ਸਕੀਮਾਂ ਤਹਿਤ ਦਿੱਤੀ ਜਾਂਦੀ ਰਾਹਤ ਬਾਰੇ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾਇਆ ਜਾਵੇਗਾ। ਉਹਨਾਂ ਸਪੱਸ਼ਟ ਕੀਤਾ ਕਿ ਜਦੋਂ ਪ੍ਰਭਾਵਤ ਵਿਅਕਤੀ ਕੋਈ ਰਾਹਤ ਲੈਣ ਲਈ ਵਿਭਾਗ ਨੂੰ ਦਰਖਾਸਤ ਦਿੰਦਾ ਹੈ ਤਾਂ ਵਿਭਾਗ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰੇਗਾ ਅਤੇ ਲੋੜੀਂਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਬਲਾਕ ਦੇ ਸੀ.ਡੀ.ਪੀ.ਓ ਨੂੰ ਅਜਿਹੇ ਬੱਚਿਆਂ ਲਈ ਵਿਸ਼ੇਸ਼ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਬੱਚੇ ਲਈ ਸਲਾਹਕਾਰ-ਕਮ-ਮੋਟੀਵੇਟਰ ਵਜੋਂ ਕੰਮ ਕਰਨਗੇ।ਇਸ ਦੇ ਨਾਲ ਹੀ ਬੱਚਿਆਂ ਨੂੰ ਸਬੰਧਤ ਜਿ਼ਲ੍ਹੇ ਦੀ ਬਾਲ ਭਲਾਈ ਕਮੇਟੀ ਦੇ ਸਾਹਮਣੇ ਵੀ ਪੇਸ਼ ਕੀਤਾ ਜਾਵੇਗਾ।ਸ੍ਰੀਮਤੀ ਚੌਧਰੀ ਨੇ ਕਿਹਾ ਕਿ ਜੁਲਾਈ 2021 ਤੋਂ ਕੋਵਿਡ ਕਾਰਨ ਬੇਸਹਾਰਾ ਹੋਏ ਬੱਚਿਆਂ ਅਤੇ ਰੋਜ਼ੀ ਰੋਟੀ ਕਮਾਉਣ ਵਾਲਾ ਮੈਂਬਰ ਗਵਾ ਚੁੱਕੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਸੂਬਾ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਪੈਨਸ਼ਨ ਦੇ ਰੂਪ ਵਿੱਚ ਪ੍ਰਤੀ ਮਹੀਨਾ 1500 ਰੁਪਏ , ਗ੍ਰੈਜੂਏਸ਼ਨ ਤੱਕ ਮੁਫਤ ਸਿੱਖਿਆ ਦਿੱਤੀ ਜਾਵੇਗੀ। ਕੋਵਿਡ ਪ੍ਰਭਾਵਿਤ ਵਿਅਕਤੀ ਅਸ਼ੀਰਵਾਦ ਯੋਜਨਾ ਤਹਿਤ 51000 ਰੁਪਏ ਦੀ ਗ੍ਰਾਂਟ ਲਈ ਵੀ ਯੋਗ ਹੋਣਗੇ ਅਤੇ ਰਾਜ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਮੁਫਤ ਰਾਸ਼ਨ ਅਤੇ ਸਰਬੱਤ ਸਹਿਤ ਬੀਮਾ ਯੋਜਨਾ ਦੇ ਲਾਭ ਲੈਣ ਦੇ ਵੀ  ਹੱਕਦਾਰ ਹੋਣਗੇ। ਰਾਜ ਸਰਕਾਰ ਪ੍ਰਭਾਵਤ ਪਰਿਵਾਰਕ ਮੈਂਬਰਾਂ ਨੂੰ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਢੁਕਵੀਂ ਨੌਕਰੀ ਲੱਭਣ ਵਿੱਚ ਵੀ ਸਹਾਇਤਾ ਕਰੇਗੀ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD