Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਨ ਲਈ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਨੇ ਵਿਸ਼ੇਸ਼ ਜਾਗਰੂਕਤਾ ਬੱਸ ਚਲਾਈ

ਐੱਸ.ਐੱਸ.ਪੀ. ਬਟਾਲਾ ਨੇ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਬੱਸ ਨੂੰ ਰਵਾਨਾ ਕੀਤਾ

  Batala, Anti Drug Mission, SSP Batala

Web Admin

Web Admin

5 Dariya News

ਬਟਾਲਾ , 04 Jun 2021

Last updated on: Jun 04, 2021, 00:00 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਵਿੱਚ ਸਾਥ ਦਿੰਦਿਆਂ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਬਟਾਲਾ ਵੱਲੋਂ ਅੱਜ ਇੱਕ ਵਿਸ਼ੇਸ਼ ਜਾਗਰੂਕਤਾ ਬੱਸ ਚਲਾਈ ਗਈ। ਇਸ ਜਾਗਰੂਕਤਾ ਬੱਸ ਨੂੰ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਸ਼੍ਰੀ ਆਸ਼ੀਸ਼ ਪ੍ਰਭਾਕਰ, ਡੀ.ਅਐੱਸ.ਪੀ. ਪਰਵਿੰਦਰ ਕੌਰ, ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ ਡਾ. ਸੰਜੀਵ ਕੁਮਾਰ ਭੱਲਾ, ਸ੍ਰੀ ਵਰਿੰਦਰ ਪ੍ਰਭਾਕਰ, ਐੱਸ.ਐੱਚ.ਓ. ਸਿਵਲ ਲਾਈਨ ਅਮੋਲਕ ਸਿੰਘ, ਡਾ. ਕੇ.ਵੀ. ਭਾਸਕਰ, ਕੌਂਸਲਰ ਸੁਮਨ ਕੁਮਾਰੀ, ਗੁਰਸ਼ਿੰਦਰ ਸਿੰਘ, ਸੁਖਜੀਤ ਸਿੰਘ ਵੀ ਮੌਜੂਦ ਸਨ।ਜਾਗਰੂਕਤਾ ਬੱਸ ਨੂੰ ਰਵਾਨਾ ਕਰਨ ਮੌਕੇ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਕਿਹਾ ਕਿ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵੱੱਲੋਂ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ ਜਿਸ ਤਹਿਤ ਇਹ ਬੱਸ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਬਟਾਲਾ ਪੁਲਿਸ ਨਸ਼ਿਆਂ ਦੀ ਰੋਕਥਾਮ ਲਈ ਬਹੁਤ ਸਿਰੜ ਨਾਲ ਕੰਮ ਕਰ ਰਹੀ ਹੈ ਅਤੇ ਬੀਤੇ ਸਮੇਂ ਵਿੱਚ ਬਟਾਲਾ ਪੁਲਿਸ ਨੇ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਫੜ੍ਹ ਕੇ ਮਨੁੱਖਤਾ ਵਿਰੋਧੀ ਇਸ ਧੰਦੇ ਨੂੰ ਠੱਲ ਪਾਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਵਿਰੁਧ ਲਾਮਬੱਧ ਕਰਕੇ ਅਤੇ ਲੋਕ ਲਹਿਰ ਖੜ੍ਹੀ ਕਰਕੇ ਇਸ ਸਮਾਜਿਕ ਬੁਰਾਈ ਨੂੰ ਅਸਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਵੱੱਲੋਂ ਅਰੰਭੀ ਗਈ ਇਸ ਜਾਗਰੂਕਤਾ ਮੁਹਿੰਮ ਦੀ ਸਰਾਹਨਾ ਕੀਤੀ।ਇਸ ਮੌਕੇ ਸੰਜੀਵਨੀ ਨਸ਼ਾ ਛੁਡਾਊ ਕੇਂਦਰ ਦੇ ਡਾਇਰੈਕਟਰ ਸ਼੍ਰੀ ਆਸ਼ੀਸ਼ ਪ੍ਰਭਾਕਰ ਨੇ ਦੱਸਿਆ ਕਿ ਆਮ ਤੌਰ ਤੇ ਲੋਕਾਂ ਨੂੰ ਨਸ਼ੇ ਦੇ ਇਲਾਜ ਦੀ ਜਾਣਕਾਰੀ ਨਹੀਂ ਹੈ। ਲੋਕ ਸੋਚਦੇ ਹਨ ਕਿ ਨਸ਼ਾ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਬਿਨਾਂ ਨਹੀਂ ਛੱਡਿਆ ਜਾ ਸਕਦਾ, ਪਰ ਨਸ਼ਾ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਬਿਨਾਂ ਵੀ ਛੱਡਿਆ ਜਾ ਸਕਦਾ ਹੈ। ਜਰੂਰਤ ਸਿਰਫ ਮਾਹਿਰ ਡਾਕਟਰਾਂ ਤੇ ਕੌਂਸਲਰ ਦੀ ਸਲਾਹ ਦੀ ਹੁੰਦੀ ਹੈ। ਦ੍ਰਿੜ ਇੱਛਾ ਸ਼ਕਤੀ, ਸਹੀ ਸਲਾਹ ਅਤੇ ਡਾਕਟਰੀ ਇਲਾਜ ਨਾਲ ਨਸ਼ਾ ਅਸਾਨੀ ਨਾਲ ਛੱਡਿਆ ਜਾ ਸਕਦਾ ਹੈ।ਆਸ਼ੀਸ਼ ਪ੍ਰਭਾਕਰ ਨੇ ਦੱਸਿਆ ਕਿ ਇਹ ਜਾਗਰੂਕਤਾ ਬੱਸ ਪੁਲਿਸ ਜ਼ਿਲ੍ਹਾ ਬਟਾਲਾ ਦੇ ਹਰ ਪਿੰਡ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਮੌਕੇ ਨਸ਼ਾ ਛੁਡਾਊ ਕੇਂਦਰ ਦੀ ਟੀਮ ਵੱਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਵੀ ਜਾਗਰੂਕ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਮੁਫ਼ਤ ਮਾਸਕ ਅਤੇ ਇਮਊਨਿਟੀ ਬੂਸਟਰ ਦਵਾਈਆਂ ਵੀ ਵੰਡੀਆਂ ਜਾਣਗੀਆਂ।

 

Tags: Batala , Anti Drug Mission , SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD