Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਨੇ ਬਰਸਾਤਾਂ ਦੇ ਮੌਸਮ ਸਮੇਂ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਕੀਤੀ ਸਮੀਖਿਆ ਮੀਟਿੰਗ

ਵਿਭਾਗ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਪਣਾ ਕਮਿਊਨੀਕੇਸ਼ਨ ਪਲਾਨ ਤਿਆਰ ਕਰਕੇ ਡੀ.ਸੀ. ਦਫ਼ਤਰ ਜਮਾਂ ਕਰਵਾਉਣ : ਡਿਪਟੀ ਕਮਿਸ਼ਨਰ

Patiala, DC Patiala, Deputy Commissioner Patiala, Kumar Amit

Web Admin

Web Admin

5 Dariya News

ਪਟਿਆਲਾ , 04 Jun 2021

Last updated on: Jun 04, 2021, 00:00 IST

ਡਿਪਟੀ ਕਮਿਸ਼ਨਰ  ਕੁਮਾਰ ਅਮਿਤ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆ ਕਿਹਾ ਕਿ ਸਬੰਧਤ ਵਿਭਾਗ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਆਪਣਾ ਕਮਿਊਨੀਕੇਸ਼ਨ ਪਲਾਨ ਤਿਆਰ ਕਰਕੇ ਡੀ.ਸੀ. ਦਫ਼ਤਰ ਵਿਖੇ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ ਕਮਿਊਨੀਕੇਸ਼ਨ ਪਲਾਨ ਅਨੁਸਾਰ ਹੀ ਵਿਭਾਗ ਸਟਾਫ਼ ਦੀਆਂ ਡਿਊਟੀਆਂ ਲਗਾਉਣ ਅਤੇ ਜੇਕਰ ਕਿਸੇ ਵੱਲੋਂ ਪਲਾਨ ਅਨੁਸਾਰ ਕੰਮ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਬੰਧਤ ਮੁਖੀ ਦੀ ਹੋਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਖਿਲਾਫ ਡਿਜਾਸਟਰ ਮੈਨੇਜਮੈਂਟ ਐਕਟ ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਕਾਰਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਜਿਸ ਨਾਲ ਫਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਦਰਤੀ ਵਹਾਅ ਰੋਕਣ ਵਾਲਿਆ ਖਿਲਾਫ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ  ਦੇਣ ਜਾ ਲੈਣ ਲਈ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਐਸ.ਡੀ.ਐਮਜ਼  ਆਪਣੇ ਅਧੀਨ ਆਉਂਦੇ ਉਨ੍ਹਾਂ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਜਿਥੇ ਹੜ੍ਹਾਂ ਦਾ ਖਤਰਾ ਹੈ ਅਤੇ ਪਿੰਡ ਪੱਧਰ 'ਤੇ ਕਮੇਟੀਆਂ ਦਾ ਗਠਨ ਕਰਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਪਲਾਨ ਨੂੰ ਲਾਗੂ ਕਰਨ 'ਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਫ਼ਾਈ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢੀਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਮੁੱਖ ਖੇਤੀਬਾੜੀ ਅਫ਼ਸਰ ਨੂੰ ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ।ਸ੍ਰੀ ਕੁਮਾਰ ਅਮਿਤ ਨੇ ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ। ਉਨ੍ਹਾਂ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ 'ਚ ਰਿਜ਼ਰਵ ਪਏ ਖਾਣ-ਪੀਣ ਦੇ ਸਮਾਨ ਦੀ ਲਿਸਟ ਜਮਾਂ ਕਰਵਾਉਣ ਲਈ ਕਿਹਾ।  ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੇ ਮੌਸਮ ਦੌਰਾਨ ਕੋਈ ਵੀ ਅਧਿਕਾਰੀ ਜਾ ਕਰਮਚਾਰੀ  ਆਪਣਾ ਸਟੇਸ਼ਨ ਛੱਡਕੇ ਨਹੀਂ ਜਾਵੇਗਾ।ਇਸ ਮੌਕੇ ਐਸ.ਡੀ.ਐਮ ਦੁਧਨਸਾਧਾਂ ਅੰਕੁਰਦੀਪ ਸਿੰਘ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਸਮਾਣਾ ਨਮਨ ਮੜਕਣ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

 

Tags: Patiala , DC Patiala , Deputy Commissioner Patiala , Kumar Amit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD