Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਵੈਕਸੀਨ ਘੁਟਾਲੇ' ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਨੇ ਘੇਰਿਆ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਨਿਵਾਸ

ਬਲਬੀਰ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਕੇ ਉਸ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ: ਸਰਬਜੀਤ ਕੌਰ ਮਾਣੂੰਕੇ

 Anmol Gagan Mann, AAP, Aam Aadmi Party, Aam Aadmi Party Punjab, AAP Punjab, Protest, Agitation, Demonstration, Saravjit Kaur Manuke, MLAs Jai Kishan Singh Rodi, Amarjit Singh Sandoa

Web Admin

Web Admin

5 Dariya News

ਮੋਹਾਲੀ , 06 Jun 2021

Last updated on: Jun 06, 2021, 00:00 IST

ਪੰਜਾਬ ਦੇ ਲੋਕਾਂ ਨੂੰ  ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਰਕਾਰੀ ਕੋਟੇ 'ਚ ਖ਼ਰੀਦੀ  ਗਈ ਵੈਕਸੀਨ ਦਵਾਈ ਕਾਂਗਰਸ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ  ਵੇਚਣ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੋਹਾਲੀ ਸਥਿਤ ਰਿਹਾਇਸ਼ ਦਾ ਘਿਰਾਓ ਅਤੇ ਰੋਸ ਪ੍ਰਦਰਸ਼ਨ ਕਰਦਿਅਾਂ ਮੰਤਰੀ ਦਾ ਪੁਤਲਾ ਸਾਡ਼ਿਆ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਪੰਜਾਬ ਵਿਧਾਨ ਵਿੱਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਯੂਥ ਵਿੰਗ ਦੇ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਅਤੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਅਤੇ ਉਨ੍ਹਾਂ ਮੰਗ ਕੀਤੀ ਕਿ ਬਲਬੀਰ ਸਿੰਘ ਸਿੱਧੂ ਨੂੰ  ਪੰਜਾਬ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਉਸ ਦੇ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ | ਇਸੇ ਦੌਰਾਨ ਪੰਜਾਬ ਪੁਲੀਸ ਰੋਸ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ  ਗਿ੍ਫ਼ਤਾਰ ਕਰਕੇ ਥਾਣੇ ਲੈ ਗਈ | ਆਪ ਵੱਲੋਂ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨਕਾਰੀਆਂ ਨੂੰ  ਸੰਬੋਧਨ ਕਰਦਿਆਂ ਆਪ ਆਗੂਆਂ ਨੇ ਕਿਹਾ ਕਿ ਸਿਹਤ ਮੰਤਰੀ ਕੋਰੋਨਾ ਮਹਾਮਾਰੀ ਤੋਂ ਪੰਜਾਬ ਦੇ ਲੋਕਾਂ ਦੀ ਸਰੱਖਿਆ ਅਤੇ ਇਲਾਜ ਕਰਨ ਵਿੱਚ ਨਿਕੰਮਾ ਸਿੱਧ ਹੋਇਆ ਹੈ ਅਤੇ ਹੁਣ ਸਿਹਤ ਮੰਤਰੀ ਨੇ ਆਮ ਲੋਕਾਂ ਦੇ ਇਲਾਜ ਲਈ ਜ਼ਰੂਰੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ  ਵੇਚ ਕੇ ਪੰਜਾਬ ਵਾਸੀਆਂ ਨਾਲ ਧੋਖ਼ਾ ਕੀਤਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਬਲਬੀਰ ਸਿੰਘ ਸਿੱਧੂ ਨੇ ਕੋਰੋਨਾ ਮਹਾਮਾਰੀ ਨੂੰ  ਵੀ ਪੰਜਾਬ ਦੇ ਲੋਕਾਂ ਦੀ ਆਰਥਿਕ ਲੁੱਟ ਕਰਨ ਲਈ ਵਰਤਿਆ ਹੈ | 

ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਨਾਂਅ 'ਤੇ 400 ਰੁਪਏ 'ਚ ਖ਼ਰੀਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ  1060 ਰੁਪਿਆਂ ਵਿੱਚ ਵੇਚ ਕੇ ਕਰੋੜਾਂ ਰੁਪਏ ਆਪਣੀਆਂ ਜੇਬਾਂ ਵਿੱਚ ਪਾ ਲਏ ਅਤੇ ਆਮ ਲੋਕਾਂ ਨੂੰ  ਵੈਕਸੀਨ ਦੇ ਟੀਕੇ ਲਾਉਣ ਵਾਲੇ ਟੀਕਾਕੇਂਦਰ ਇਹ ਕਹਿ ਕੇ ਬੰਦ ਕਰ ਦਿੱਤੇ ਕਿ ਵੈਕਸੀਨ ਦਵਾਈ ਖ਼ਤਮ ਹੋ ਗਈ ਹੈ |ਆਪ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚੋਂ ਮਾਫੀਆ ਰਾਜ ਖ਼ਤਮ ਕਰਨ ਅਤੇ ਬਾਦਲਾਂ ਵੱਲੋਂ ਕੀਤੇ ਘੁਟਾਲਿਆਂ ਖ਼ਿਲਾਫ਼ ਕਾਰਵਾਈ ਕਰਨ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ, ਪਰ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਨੇ ਮਾਫੀਆ ਰਾਜ ਸਥਾਪਤ ਕਰਨ ਦੇ ਨਾਲ ਨਾਲ ਵੈਕਸੀਨ ਘੁਟਾਲਾ ਅਤੇ ਵਜ਼ੀਫਾ ਘੁਟਾਲੇ ਸਮੇਤ ਦਰਜ਼ਨਾਂ ਘੁਟਾਲੇ ਕਰਕੇ ਸਿੱਧ ਕਰ ਦਿੱਤਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਇੱਕੋ ਸਿੱਕੇ ਦੇ ਦੋ ਪਾਸੇ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੀ ਘੁਟਾਲਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ | ਅੱਜ ਵੀ ਪੰਜਾਬਵਾਸੀਆਂ ਨੂੰ  ਰੇਤ ਮਾਫੀਆ, ਨਕਲੀ ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਫ਼ਸਲਾਂ ਦੀ ਨਕਲੀ ਦਵਾਈ ਮਾਫੀਆ ਵੱਲੋਂ ਲੁੱਟਿਆ ਜਾ ਰਿਹਾ ਹੈ |ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਕਰਤੂਤਾਂ ਤੋਂ ਜਾਣੂੰ ਹੋ ਗਏ ਹਨ | ਪੰਜਾਬ ਵਿਧਾਨ ਦੀਆਂ  2022 'ਚ ਹੋਣ ਵਾਲੀਆਂ ਚੋਣਾਂ ਵਿੱਚ ਸੂਬੇ ਦੇ ਲੋਕ ਕਾਂਗਰਸ ਪਾਰਟੀ ਕੋਲੋਂ ਵੈਕਸੀਨ ਘੁਟਾਲੇ ਦਾ ਵੀ ਹਿਸਾਬ ਲੈਣਗੇ ਅਤੇ ਸੂਬੇ ਦੀ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ | ਇਸ ਸਮੇਂ ਆਪ ਆਗੂ ਨੀਨਾ ਮਿੱਤਲ, ਦੇਵ ਮਾਨ, ਗੋਵਿੰਦਰ ਮਿੱਤਲ, ਤਜਿੰਦਰ ਮਹਿਤਾ, ਰਾਜ ਲਾਲੀ ਗਿੱਲ, ਪ੍ਰਭਜੋਤ ਕੌਰ, ਐਡਵੋਕੇਟ ਦਿਨੇਸ਼ ਚੱਢਾ, ਰਾਮ ਕੁਮਾਰ ਮੁਰਾਰੀ, ਬਲਤੇਜ ਪੰਨੂ, ਚੇਤਨ ਸਿੰਘ ਜੌਡ਼ੇਮਾਜਰਾ, ਅਨੂ ਗੋਗਨਾ, ਹਰਜੋਤ ਸਿੰਘ ਬੈਂਸ, ਅਜੇ ਸਿੰਘ ਲਿਬੜਾ, ਐਡਵੋਕੇਟ ਨਰਿੰਦਰ ਸਿੰਘ ਟਿਵਾਣਾ, ਜਗਮੀਤ ਸਿੰਘ ਬਾਵਾ ਸਹੋਤਾ, ਗੁਰਿੰਦਰ ਸਿੰਘ ਹਰੀਪੁਰ ਸਮੇਤ ਸੈਂਕੜੇ ਵਰਕਰ ਮੌਜੂਦ ਸਨ।

 

Tags: Anmol Gagan Mann , AAP , Aam Aadmi Party , Aam Aadmi Party Punjab , AAP Punjab , Protest , Agitation , Demonstration , Saravjit Kaur Manuke , MLAs Jai Kishan Singh Rodi , Amarjit Singh Sandoa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD