Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਲਈ ਸਹਿਜ ਪਾਠਾਂ ਦੀ ਲੜੀ ਦੀ ਆਰੰਭਤਾ ਅੱਜ

ਮੋਦੀ ਸਰਕਾਰ ਕਿਸਾਨ ਆਗੂਆਂ ਨੂੰ ਤੁਰੰਤ ਗੱਲਬਾਤ ਦਾ ਸਦਾ ਦੇ ਕੇ ਕਾਲੇ ਕਾਨੂੰਨ ਰੱਦ ਕਰੇ : ਤੁੰਗ , ਪ੍ਰੋ. ਖਿਆਲਾ

  Protest, Agitation, Farm Laws, Farmer Bills, Farmers Protest

Web Admin

Web Admin

5 Dariya News

ਮਾਨਾਵਾਲਾ/ਅੰਮ੍ਰਿਤਸਰ , 07 Jun 2021

Last updated on: Jun 07, 2021, 00:00 IST

ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦੇ ਸਮਰਥਨ ’ਚ ਉੱਤਰਦਿਆਂ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਜਿਸ ਪ੍ਰਤੀ ਇਲਾਕੇ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਸ ਬਾਰੇ ਗਲ ਬਾਤ ਕਰਦਿਆਂ ਸਾਬਕਾ ਫੈਡਰੇਸ਼ਨ ਆਗੂ ਅਤੇ ਸਮਾਜ ਸੇਵਕ ਭਾਈ ਇਕਬਾਲ ਸਿੰਘ ਤੁੰਗ ਅਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ ਸਹਿਜ ਪਾਠਾਂ ਦੀ ਲੜੀ ਦੀ ਅਰੰਭਤਾ ਪਿੰਡ ਵਡਾਲੀ ਡੋਕਰਾਂ ਵਿਖੇ ਮਾਨਾਵਾਲਾ ਹਸਪਤਾਲ ਕੋਲ ਜੀ ਟੀ ਰੋਡ ’ਤੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਮਿਤੀ 8 ਜੂਨ 2021, ਦਿਨ ਮੰਗਲ ਵਾਰ ਨੂੰ ਸਵੇਰੇ 10 ਵਜੇ ਕੀਤੀ ਜਾ ਰਹੀ ਹੈ। ਜੋ ਕਿ ਕਿਸਾਨ ਸੰਘਰਸ਼ ਦੀ ਕਾਮਯਾਬੀ ਤਕ ਚੱਲੇਗੀ। ਆਗੂਆਂ ਨੇ ਦੱਸਿਆ ਕਿ ਸਹਿਜ ਪਾਠਾਂ ਦੀ ਲੜੀ ਚਲਾਉਣ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਜਿਸ ਨੂੰ ਸਿੱਖ ਜਥੇਬੰਦੀਆਂ ਸੰਪਰਦਾਵਾਂ, ਸਮੂਹ ਸੰਗਤਾਂ ਇਲਾਕਾ ਨਿਵਾਸੀਆਂ ਤੋਂ ਇਲਾਵਾ ਬ੍ਰਹਮ ਗਿਆਨੀ ਸੰਤ ਬਾਬਾ ਝੰਡਾ ਸਿੰਘ ਜੀ, ਸੰਤ ਬਾਬਾ ਬਿਸ਼ਨ ਸਿੰਘ ਜੀ ਬਾਬਾ ਚੰਨਣ ਸਿੰਘ ਜੀ ਮੰਜੀ ਸਾਹਿਬ ਕਾਰਸੇਵਾ ਵਾਲਿਆਂ ਦੇ ਸੇਵਕ ਸੰਤ ਬਾਬਾ ਜਸਪਾਲ ਸਿੰਘ ਜੀ ਗੁ: ਚਮਰੰਗ ਰੋਡ ਦੇ ਵਿਸ਼ੇਸ਼ ਸਹਿਯੋਗ ਨਾਲ ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਤਕ ਸਹਿਜ ਪਾਠਾਂ ਲੜੀ ਨਿਰੰਤਰ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਬੇਇੰਤਹਾ ਜਬਰ ਜ਼ੁਲਮ ਦੇ ਬਾਵਜੂਦ ਕਿਸਾਨ ਸੰਘਰਸ਼ ’ਚ ਪੰਜਾਬ ਅਤੇ ਸਿੱਖ ਭਾਈਚਾਰੇ ਵੱਲੋਂ ਨਿਭਾਈ ਜਾ ਰਹੀ ਠੋਸ ਭੂਮਿਕਾ ਨੇ ਸਿੱਖ ਕਿਰਦਾਰ ਦੀ ਦੇਸ਼ ਵਿਦੇਸ਼ ਦੇ ਲੋਕਾਂ ’ਚ ਪਛਾਣ ਕਰਾਈ ਹੈ। 

ਉਨ੍ਹਾਂ ਇਸ ਦੇ ਮਨੋਰਥ ਦੀ ਗਲ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਹਰ ਮੁਹਾਜ਼ ’ਤੇ ਲੜਾਈ ਲੜ ਰਹੇ ਕਿਸਾਨਾਂ ਦਾ ਮਨੋਬਲ ਨੂੰ ਚੜ੍ਹਦੀਕਲਾ ਵਿਚ ਬਣਾਈ ਰੱਖਣ ਲਈ ਗੁਰੂ ਅੱਗੇ ਅਰਦਾਸ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਸਵਾਲ ਕੀਤੀ ਕਿ ਇਹ ਕਿਹੋ ਜਿਹਾ ਲੋਕਤੰਤਰ ਹੈ ਜਿੱਥੇ ਪਿਛਲੇ 9 ਮਹੀਨਿਆਂ ਤੋਂ ਸੜਕਾਂ ’ਤੇ ਉਤਰ ਕੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਵਾਜ਼ ਤਕ ਨਹੀਂ ਸੁਣੀ ਜਾ ਰਹੀ। ਉਨ੍ਹਾਂ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਨਾਲ ਇਸ ਦਾ ਮਾੜਾ ਅਸਰ ਕਿਸਾਨ ’ਤੇ ਹੀ ਨਹੀਂ ਆੜ੍ਹਤੀਏ, ਖੇਤ ਮਜ਼ਦੂਰ ਅਤੇ ਕਾਰੋਬਾਰੀ ਲੋਕਾਂ ’ਤੇ ਵੀ ਪਵੇਗਾ। ਉਨ੍ਹਾਂ ਮੋਦੀ ਸਰਕਾਰ ਵੱਲੋਂ ਦੇਸ਼ ਦੇ ਕਿਸਾਨਾਂ ਦੇ ਹਿਤ ਵੱਡੇ ਕਾਰਪੋਰੇਟ ਘਰਾਨਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਐਮ ਐਸ ਪੀ ਅਤੇ ਸਥਾਪਿਤ ਮੰਡੀਕਰਣ ਪ੍ਰਣਾਲੀ ਦਾ ਅੰਤ ਹੋਣ ਨਾਲ ਕਿਸਾਨੀ ਤਬਾਹ ਹੋ ਜਾਵੇਗੀ।  ‌ਕਿਸਾਨੀ ਦੀ ਤਬਾਹੀ ਯਕੀਨਨ ਮੁਲਕ ਦੀ ਤਬਾਹੀ ਹੈ। ਉਨ੍ਹਾਂ ਰਾਜ ਸਰਕਾਰਾਂ ਦੀ ਭੂਮਿਕਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਖੇਤੀ ਰਾਜਾਂ ਦਾ ਵਿਸ਼ਾ ਹੈ, ਪਰ ਰਾਜ ਸਰਕਾਰਾਂ ਵੱਲੋਂ ਸਿਆਸੀ ਇੱਛਾ ਸ਼ਕਤੀ ਦੀ ਕਮੀ ਕਾਰਨ ਕੇਂਦਰ ਵੱਲੋਂ ਰਾਜਾਂ ਦੇ ਸੰਘੀ ਅਤੇ ਸੰਵਿਧਾਨਕ ਅਧਿਕਾਰਾਂ ਦੇ ਕੀਤੇ ਜਾ ਰਹੇ ਜਾ ਰਹੇ ਹਨਨ ਪ੍ਰਤੀ ਮੂਕ ਦਰਸ਼ਕ ਬਣੇ ਰਹਿਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਮੌਕੇ ਸੰਤ ਬਾਬਾ ਜਸਪਾਲ ਸਿੰਘ ਮੰਜੀ ਸਾਹਿਬ ਕਾਰਸੇਵਾ, ਬਾਬਾ ਸਤਨਾਮ ਸਿੰਘ ਅਕਾਲੀ, ਲੰਗਰ ਸਾਹਿਬ ਸੁਸਾਇਟੀ ਦੇ ਪ੍ਰਧਾਨ ਸ: ਨਰਿੰਦਰ ਸਿੰਘ ਵਡਾਲੀ ਡੋਗਰਾਂ, ਬਾਬਾ ਸੁਲੱਖਣ ਸਿੰਘ ਗੁਰੂ ਵਾਲੀ, ਗਿਆਨੀ ਸੁਰਜਣ ਸਿੰਘ , ਬਲਦੇਵ ਸਿੰਘ ਚਾਟੀਵਿੰਡ, ਗੁਰਵਿੰਦਰ ਸਿੰਘ ਚਾਟੀਵਿੰਡ, ਸੰਤੋਖ ਸਿੰਘ ਵਡਾਲੀ, ਬਲਬੀਰ ਸਿੰਘ ਵਡਾਲੀ ਤੇ ਹੋਰ ਮੁਹਤਬਰ ਮੌਜੂਦ ਸਨ।

 

Tags: Protest , Agitation , Farm Laws , Farmer Bills , Farmers Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD