Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨਗਰ ਕੌਂਸਲ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਹਾਊਸ ਵੱਲੋਂ ਪ੍ਰਵਾਨ

ਨਗਰ ਕੌਂਸਲ ਦੀ ਮੀਟਿੰਗ ਵਿੱਚ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਰੱਖੀ ਸੀ ਮੰਗ

 Kuljit Singh Nagra, Punjab Pradesh Congress Committee, Congress, Punjab Congress, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 07 Jun 2021

Last updated on: Jun 07, 2021, 00:00 IST

ਇੱਥੇ ਬੱਚਤ ਭਵਨ ਵਿਖੇ ਹੋਈ ਨਗਰ ਕੌਸਲ ਦੀ ਮੀਟਿੰਗ ਦੌਰਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਗਰ ਕੌਂਸਲ ਦੇ ਕੱਚੇ ਮੁਲਜਾਮਾਂ ਨੂੰ ਪੱਕੇ ਕਰਨ ਦੀ ਮੰਗ ਰੱਖੀ ਜੋ ਕਿ ਹਾਊਸ ਵੱਲੋਂ ਪ੍ਰਵਾਨ ਕੀਤੀ ਗਈ ਤੇ ਸਰਕਾਰ ਤੋਂ ਇਹ ਮੰਗਾਂ ਮੰਨੇ ਜਾਣ ਦੀ ਮੰਗ ਕੀਤੀ ਗਈ।ਮੀਟਿੰਗ ਦੌਰਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਸ਼ਹਿਰ ਵਿੱਚ ਸੀਵਰੇਜ ਪਾਉਣ ਅਤੇ ਉਸ ਉਪਰੰਤ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸੀਵਰੇਜ ਬੋਰਡ ਕੋਲ ਹੈ। ਇਹ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਅਤੇ ਜਿਵੇਂ ਜਿਵੇਂ ਜਿਹੜੀ ਜਿਹੜੀ ਥਾਂ ਸੀਵਰੇਜ ਪੈਂਦਾ ਜਾ  ਰਿਹਾ ਹੈ, ਉਸ ਦੇ ਨਾਲ ਨਾਲ ਹੀ ਇੰਟਰਲਾਕ ਟਾਈਲਾਂ ਵੀ ਲਾਈਆਂ ਜਾ ਰਹੀਆਂ ਹਨ।ਵਿਧਾਇਕ ਨਾਗਰਾ ਨੇ ਕਿਹਾ ਕਿ ਅਣਅਧਿਕਾਰਤ ਕਲੋਨੀਆਂ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾਂ ਕਰਨਾ ਪੈਦਾ ਹੈ ਇਸ ਲਈ ਜਿੱਥੇ ਵੀ ਕੋਈ ਅਣਅਧਿਕਾਰਤ ਕਲੋਨੀ ਕੱਟਦਾ ਹੈ ਤਾਂ ਉਸਦੀ ਸ਼ਿਕਾਇਤ ਫੌਰੀ ਕਮੇਟੀ ਨੂੰ ਕੀਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਾਰਜ ਸਾਧਕ ਅਫਸਰ ਨੂੰ ਕਿਹਾ ਕਿ 15 ਦਿਨਾਂ ਦੇ ਵਿੱਚ ਸਰਵੇਖਣ ਕਰਕੇ ਅਣਅਧਿਕਾਰਤ ਕਲੋਨੀਆਂ ਸਬੰਧੀ ਰਿਪੋਰਟ ਨਗਰ ਕੌਂਸਲ ਪ੍ਰਧਾਨ ਨੂੰ ਭੇਜੀ ਜਾਵੇ ਅਤੇ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।  ਉਨ੍ਹਾਂ ਨੇ ਨਾਲ ਹੀ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਪੂਰਨ ਇਮਾਨਦਾਰੀ, ਪਾਰਦਰਸ਼ਤਾ ਅਤੇ ਸਮਰਪਨ ਭਾਵਨਾ ਨਾਲ ਕੰਮ ਕਰਨਾ ਯਕੀਨੀ ਬਣਾਉਣ। ਸ. ਨਾਗਰਾ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਟੀਮਾਂ ਇਸ ਗੱਲ ਉੱਤੇ ਲਗਾਤਾਰ ਨਜਰ ਰੱਖਣ ਕਿ ਨਗਰ ਕੌਂਸਲ ਦੀ ਜਮੀਨ ਉਤੇ ਨਜਾਇਜ ਕਬਜਾ ਨਾ ਕਰੇ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ 04 ਨੰਬਰ ਚੁੰਗੀ ਤੋਂ ਲੈ ਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸੜਕ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਸੜਕ ਦੇ ਦੋਵੇਂ ਪਾਸੇ ਇੰਟਰਲਾਕ ਟਾਈਲਾ ਲੱਗ ਰਹੀਆਂ ਹਨ। ਇਨ੍ਹਾਂ ਇਤਿਹਾਸਕ ਸਥਾਨਾਂ ਵਿਖੇ ਨਤਮਸਤਕ ਹੋਣ ਲਈ ਦੁਨੀਆਂ ਦੇ ਵੱਖ ਵੱਖ ਹਿੱਸਿਆ ਵਿੱਚੋਂ  ਲੋਕ ਇੱਥੇ ਪੁੱਜਦੇ ਹਨ। ਇਸ ਲਈ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਇਨ੍ਹਾਂ ਸਥਾਨਾਂ ਨੂੰ ਜਾਂਦੀਆਂ ਸੜਕਾਂ ਉੱਤੇ ਦੁਕਾਨਾਂ ਤੋ ਬਾਹਰ ਦੁਕਾਨਦਾਰਾਂ ਵੱਲੋਂ ਸਮਾਨ ਰੱਖ ਕੇ ਨਜਾਇਜ ਕਬਜੇ ਨਾ ਕੀਤੇ ਜਾਣ। ਸ. ਨਾਗਰਾ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਦੇ ਵਿਚ ਸਾਫ ਸਫਾਈ ਬਿਨ੍ਹਾਂ ਕਿਸੇ ਵਿਤਕਰੇ ਤੋਂ ਯਕੀਨੀ ਬਣਾਈ ਜਾਵੇ, ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੁੱਚੇ ਸ਼ਹਿਰ ਦਾ ਬਹੁਪੱਖੀ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਕਰਵਾਇਆ ਜਾ ਰਿਹਾ ਹੈ।ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਅਸ਼ੋਕ ਸੂਦ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਰੀਆਂ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਜਿੰਮੇਵਾਰੀ ਨਗਰ ਕੌਂਸਲ ਦੀ ਹੈ ਤੇ ਇਸ ਸਬੰਧੀ ਨਗਰ ਕੌਂਸਲ ਵੱਲੋਂ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਬਰਸਾਤਾਂ ਦੌਰਾਨ ਸ਼ਹਿਰ  ਵਾਸੀਆਂ ਨੂੰ ਪਾਣੀ ਦੀ ਨਿਕਾਸੀ ਸਬੰਧੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ, ਮੀਤ ਪ੍ਰਧਾਨ ਅਮਰਜੀਤ ਕੌਰ, ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਤੇ ਕੌਸਲਰ ਗੁਲਸ਼ਨ ਰਾਏ ਬੌਬੀ ਤੇ ਸਮੂਹ ਕੌਂਸਲਰ, ਕਾਰਜ ਸਾਧਕ ਅਫਸਰ ਗੁਰਪਾਲ ਸਿੰਘ ਸਮੇਤ ਵੱਖ ਵੱਖ ਅਧਿਕਾਰੀ ਹਾਜਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD