Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਨਵਾਂਸ਼ਹਿਰ ਸਕੂਲ ਦੇ ਨਵੇਂ ਬਲਾਕ ਦੀ ਉਸਾਰੀ ਦੇ ਕੰਮ ਦਾ ਕੀਤਾ ਸ਼ੁੱਭ ਆਰੰਭ

ਕਰੋੜ ਦੀ ਲਾਗਤ ਨਾਲ ਬਣੇਗਾ 4 ਮੰਜ਼ਿਲਾ ਬਹੁਮੰਤਵੀ ਸਾਇੰਸ ਬਲਾਕ

 Angad Singh, Congress, Punjab Congress, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 07 Jun 2021

Last updated on: Jun 07, 2021, 00:00 IST

ਨਵਾਂਸ਼ਹਿਰ ਦੇ ਸਕੂਲੀ ਬੁਨਿਆਦੀ ਢਾਂਚੇ ਵਿਚ ਅੱਜ ਉਸ ਸਮੇਂ ਇਕ ਸੁਨਹਿਰੀ ਅਧਿਆਏ ਜੁੜ ਗਿਆ, ਜਦੋਂ ਵਿਧਾਇਕ ਅੰਗਦ ਸਿੰਘ ਅਤੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਨਵਾਂਸ਼ਹਿਰ ਵਿਖੇ 5 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਬਲਾਕ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਕੀਤਾ ਗਿਆ। ਇਹ ਚਾਰ ਮੰਜ਼ਿਲਾ ਬਹੁਮੰਤਵੀ ਸਾਇੰਸ ਬਲਾਕ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ। ਇਸ ਮੌਕੇ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਸੂਬੇ ਦੀ ਇਸ ਵੱਕਾਰੀ ਵਿੱਦਿਅਕ ਸੰਸਥਾ ਨੂੰ ਚੋਟੀ ’ਤੇ ਪਹੁੰਚਾਉਣਾ ਉਨਾਂ ਦਾ ਸ਼ੁਰੂ ਤੋਂ ਹੀ ਸੁਪਨਾ ਰਿਹਾ ਹੈ ਅਤੇ ਇਸ ਆਲੀਸ਼ਾਨ ਬਲਾਕ ਦੇ ਬਣਨ ਨਾਲ ਜਲਦ ਹੀ ਇਹ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਸਕੂਲ ਪੰਜਾਬ ਦਾ ਅਜਿਹਾ ਇਕਲੌਤਾ ਸਕੂਲ ਹੈ, ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਬੱਜਟ ਵਿਚ ਗ੍ਰਾਂਟ ਐਲਾਨੀ ਗਈ ਹੈ। ਉਨਾਂ ਦੱਸਿਆ ਕਿ ਇਹ ਸੰਸਥਾ ਸੂਬੇ ਦੇ ਚੋਟੀ ਦੇ 10 ਸਰਕਾਰੀ ਸਕੂਲਾਂ ਵਿਚ ਸ਼ੁਮਾਰ ਕਰਦੀ ਹੈ ਅਤੇ ਹੁਣ ਇਸ ਨੂੰ ਪੰਜਾਬ ਦਾ ਨੰਬਰ ਇਕ ਸਕੂਲ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਨਵੇਂ ਬਲਾਕ ਦੀ ਉਸਾਰੀ ਦਾ ਕੰਮ 6 ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ। ਉਨਾਂ ਦੱਸਿਆ ਕਿ ਇਸ ਚਾਰ ਮੰਜ਼ਿਲਾ ਬਲਾਕ ਵਿਚ 9 ਸਮਾਰਟ ਕਲਾਸ ਰੂਮਾਂ ਤੋਂ ਇਲਾਵਾ ਅਤਿ-ਆਧੁਨਿਕ ਸਾਇੰਸ ਲੈਬਾਂ, ਰੈਂਪ ਅਤੇ 1500 ਦੀ ਸਮਰੱਥਾ ਵਾਲਾ ਸਟੇਟ ਆਫ ਆਰਟ ਆਡੀਟੋਰੀਅਮ ਬਣਾਇਆ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਇਹ ਪਹਿਲਾ ਸਕੂਲ ਹੋਵੇਗਾ, ਜਿਥੇ ਲਿਫਟ ਦੀ ਵਿਵਸਥਾ ਵੀ ਹੋਵੇਗੀ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ 90 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿਚ ਇਕ ਬਲਾਕ ਤਿਆਰ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਕੂਲ ਦੀ ਗਰਾਊਂਡ ਵਿਚ ਟੈਨਿਸ ਅਤੇ ਬੈਡਮਿੰਟਨ ਕੋਰਟ ਵੀ ਤਿਆਰ ਕੀਤੇ ਜਾਣਗੇ। ਉਨਾਂ ਸਕੂਲ ਨੂੰ ਦਿੱਤੀ ਇਸ ਗ੍ਰਾਂਟ ਲਈ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਸਕੱਤਰ ਦਾ ਧੰਨਵਾਦ ਕੀਤਾ। 

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਸ ਮੌਕੇ ਕਿਹਾ ਕਿ ਪੰਜਾਬ ਇਸ ਵੇਲੇ ਸਿੱਖਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਅਦਾ ਕਰ ਰਿਹਾ ਹੈ, ਜਿਸ ਦਾ ਪ੍ਰਮਾਣ ਭਾਰਤ ਸਰਕਾਰ ਵੱਲੋਂ ਇਸ ਨੂੰ ਏ ਪਲੱਸ ਪਲੱਸ ਰੈਕਿੰਗ ਪ੍ਰਦਾਨ ਕਰਨਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਪੜਾਈ ਦਾ ਮਿਆਰ ਉੱਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਕ੍ਰਾਂਤੀਕਾਰੀ ਕਦਮ ਉਠਾਏ ਗਏ ਹਨ, ਜਿਸ ਕਾਰਨ ਹੁਣ ਸੂਬੇ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਇਨਾਂ ਵਿਚ ਦਾਖ਼ਲੇ ਵਿਚ ਭਾਰੀ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਇਸ ਸਕੂਲ ਵਿਚ ਹੀ ਜਿਥੇ ਪਹਿਲਾਂ 1400 ਵਿਦਿਆਰਥੀ ਸਨ, ਹੁਣ ਇਹ ਗਿਣਤੀ ਵੱਧ ਕੇ 2248 ਹੋ ਗਈ ਹੈ।ਜ਼ਿਲਾ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੇ ਇਸ ਮੌਕੇ ਦੱਸਿਆ ਕਿ ਨਵਾਂ ਬਲਾਕ ਬਣਨ ਨਾਲ ਸਕੂਲ ਵਿਚ ਵਿਦਿਆਰਥੀਆਂ ਦੀ ਗਿਣਤੀ ਵਿਚ ਹੋਰ ਵਾਧਾ ਹੋਵੇਗਾ ਅਤੇ ਖਾਸ ਕਰਕੇ ਸਾਇੰਸ ਦੇ ਵਿਦਿਆਰਥੀਆਂ ਨੂੰ ਕਿਧਰੇ ਹੋਰ ਜਾਣ ਦੀ ਲੋੜ ਨਹੀਂ ਪਵੇਗੀ। ਉਨਾਂ ਦੱਸਿਆ ਕਿ ਇਸ ਸਕੂਲ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਸਕੂਲ ਦੇ ਪਿ੍ਰੰਸੀਪਲ ਸਰਬਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਉਨਾਂ ਕਿਹਾ ਕਿ ਮਿਹਨਤੀ ਅਤੇ ਪ੍ਰਤੀਬੱਧ ਸਟਾਫ ਸਦਕਾ ਇਹ ਸਕੂਲ ਤਰੱਕੀ ਦੀਆਂ ਮੰਜ਼ਿਲਾਂ ਸਰ ਕਰ ਰਿਹਾ ਹੈ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾ ਕੇ ਸਮੇਂ ਦੇ ਹਾਣੀ ਬਣਾਉਣ ਵਿਚ ਮੋਹਰੀ ਭੂਮਿਕਾ ਅਦਾ ਕਰ ਰਿਹਾ ਹੈ। ਇਸ ਮੌਕੇ ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ, ਨਗਰ ਕੌਂਸਲ ਦੇ ਪ੍ਰਧਾਨ ਸਚਿਨ ਦੀਵਾਨ, ਜ਼ਿਲਾ ਸਿੱਖਿਆ ਅਫ਼ਸਰ ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ ਅਮਰੀਕ ਸਿੰਘ ਤੇ ਛੋਟੂ ਰਾਮ, ਕੌਂਸਲਰ ਪਿ੍ਰਥਵੀ ਚੰਦ, ਡਾ. ਕਮਲਜੀਤ, ਕੁਲਵੰਤ ਕੌਰ, ਜਸਵੀਰ ਕੌਰ, ਪ੍ਰਵੀਨ ਭਾਟੀਆ, ਗੁਰਦੇਵ ਕੌਰ  ਤੇ ਚੇਤ ਰਾਮ ਰਤਨ, ਮਾਸਟਰ ਲਲਿਤ ਸ਼ਰਮਾ, ਜੈਦੀਪ ਜਾਂਗੜਾ, ਰਚਨਾ ਛਾਬੜਾ, ਅਰੁਣ ਦੀਵਾਨ, ਜਤਿੰਦਰ ਬਾਲੀ, ਰਾਜੇਸ਼ ਗਾਬਾ, ਮਿੰਟੂ ਚਾਂਦਲਾ, ਗੁਰਮਿੰਦਰ ਬਡਵਾਲ, ਲੈਕਚਰਾਰ ਸੁਰਜੀਤ ਸਿੰਘ, ਜੇ. ਐਸ ਗਿੱਧਾ, ਨਵਪ੍ਰੀਤ ਸਿੰਘ ਤੋਂ ਇਲਾਵਾ ਸਮੁੱਚਾ ਸਕੂਲ ਸਟਾਫ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Angad Singh , Congress , Punjab Congress , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD