Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਨੇ ਤੀਜੀ ਲਹਿਰ ਲਈ ਤਿਆਰੀ ਖਿੱਚੀ, ਮੁੱਖ ਮੰਤਰੀ ਵੱਲੋਂ ਬੱਚਿਆਂ ਦੇ ਇਲਾਜ ਲਈ ਕਾਰਜ ਵਿਧੀ ਤਿਆਰ ਕਰਨ ਵਾਸਤੇ ਮਾਹਿਰਾਂ ਦੇ ਗਰੁੱਪ ਦਾ ਐਲਾਨ

ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਦੀ ਸਪਲਾਈ ਅਤੇ ਪਾਈਪਾਂ ਰਾਹੀਂ ਆਕਸੀਜਨ ਯਕੀਨੀ ਬਣਾਉਣ ਦੇ ਨਿਰਦੇਸ਼

Captain Amarinder Singh, Amarinder Singh, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਚੰਡੀਗੜ੍ਹ , 07 Jun 2021

Last updated on: Jun 07, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬੱਚਿਆਂ ਦੇ ਮਾਹਿਰਾਂ ਦੇ ਗਰੁੱਪ ਦਾ ਐਲਾਨ ਕੀਤਾ ਹੈ ਜੋ ਬੱਚਿਆਂ ਦੇ ਇਲਾਜ ਲਈ ਪ੍ਰੋਟੋਕਾਲ ਤਿਆਰ ਕਰਨ ਅਤੇ ਬੱਚਿਆਂ ਦੇ ਬੈੱਡ ਵਧਾਉਣ ਤੇ ਇਲਾਜ ਸਬੰਧੀ ਕਾਰਜ ਵਿਧੀ ਲਈ ਪ੍ਰਾਈਵੇਟ ਹਸਪਤਾਲਾਂ ਨੂੰ ਸਹਿਯੋਗ ਕਰਨ ਵਾਸਤੇ ਰੂਪ-ਰੇਖਾ ਨੂੰ ਅਮਲੀਜਾਮਾ ਪਹਿਨਾਏਗਾ। ਇਸ ਦੇ ਨਾਲ ਹੀ ਸੂਬੇ ਵਿਚ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੀਆਂ ਤਿਆਰੀਆਂ ਸਬੰਧੀ ਵਿਸਥਾਰਤ ਕਾਰਜ ਯੋਜਨਾ ਨੂੰ ਅਮਲੀ ਰੂਪ ਦਿੱਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਇਹ ਗਰੁੱਪ ਸਰਕਾਰੀ ਮੈਡੀਕਲ ਕਾਲਜਾਂ, ਸਿਹਤ ਵਿਭਾਗ, ਪੀ,ਜੀ.ਆਈ. ਅਤੇ ਆਈ.ਏ.ਪੀ. ਦੇ ਪੰਜਾਬ ਚੈਪਟਰ ਉਤੇ ਅਧਾਰਿਤ ਹੋਵੇਗਾ ਜਦਕਿ ਮੁੱਖ ਮੰਤਰੀ ਨੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਤੀਜੀ ਲਹਿਰ ਦੇ ਜਦੋਂ ਅਤੇ ਕਦੇ ਵੀ ਆਉਣ ਉਤੇ ਇਸ ਨਾਲ ਨਜਿੱਠਣ ਲਈ ਵਿਆਪਕ ਯੋਜਨਾ ਤਿਆਰ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ।ਕੋਵਿਡ ਸਬੰਧੀ ਸਮੀਖਿਆ ਮੀਟਿੰਗ ਦੀ ਵਰਚੂਅਲ ਤੌਰ ਉਤੇ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਤੀਜੀ ਲਹਿਰ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ ਅਤੇ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਘੱਟੋ-ਘੱਟ ਤਿੰਨ ਦਿਨ ਲਈ ਆਕਸੀਜਨ ਲਈ ਭੰਡਾਰ ਸਮਰੱਥਾ ਪੈਦਾ ਕਰਨ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਪਾਈਪਡ ਆਕਸੀਜਨ ਉਪਲਬਧ ਕਰਵਾਉਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਕਿਸੇ ਵੀ ਸਮੇਂ ਸੂਬੇ ਕੋਲ ਘੱਟੋ-ਘੱਟ 375 ਮੀਟਰਕ ਟਨ ਆਕਸੀਜਨ ਉਪਲਬਧ ਹੋਣੀ ਚਾਹੀਦੀ ਹੈ। ਉਨਾਂ ਨੇ ਲਹਿਰ ਦੇ ਸਿਖਰ ਮੌਕੇ ਸਪਲਾਈ ਕੀਤੇ ਜਾਣ ਦਾ ਢਾਂਚਾ ਤਿਆਰ ਕਰਨ ਦੀ ਲੋੜ ਉਤੇ ਜੋਰ ਦਿੱਤਾ।ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਸੂਬੇ ਨੂੰ ਨਹਿਰੀ ਪਾਣੀ ਉਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਲਈ ਵਿਸ਼ਵ ਬੈਂਕ ਦੇ ਕਰਜੇ ਦੇ ਇਵਜ ਵਿਚ ਅੱਜ 500 ਆਕਸੀਜਨ ਕੰਨਸੈਂਟਰੇਟਰਜ ਪ੍ਰਾਪਤ ਹੋ ਚੁੱਕੇ ਹੋ ਚੁੱਕੇ ਹਨ ਜਦਕਿ 2500 ਹੋਰ ਆ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਾਈਵੇਟ ਸੈਕਟਰ ਵਿਚ ਬੱਚਿਆਂ ਲਈ ਕੋਵਿਡ ਐਲ-2 ਅਤੇ ਐਲ-3 ਬੈੱਡ (ਘੱਟੋ-ਘੱਟ 1000) ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਅਤੇ ਮਾਹਿਰਾਂ ਵੱਲੋਂ ਬੱਚਿਆਂ ਦੇ ਇਲਾਜ ਲਈ ਪ੍ਰੋਟੋਕਾਲ ਅਤੇ ਦਵਾਈਆਂ ਬਾਰੇ ਜਿਲਾ ਪ੍ਰਸ਼ਾਸਨ ਨੂੰ ਸਲਾਹ ਦਿੱਤੀ ਜਾਵੇਗੀ। ਉਨਾਂ ਨੇ ਅਧਿਕਾਰੀਆਂ ਨੂੰ ਬੱਚਿਆਂ ਦੀ ਕੋਵਿਡ ਟੈਸਟਿੰਗ ਲਈ ਆਰ.ਟੀ.ਪੀ.ਸੀ.ਆਰ. ਮਸ਼ੀਨਾਂ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਆਈ.ਸੀ.ਯੂ. ਅਤੇ ਆਕਸੀਜਨ ਦੀ ਸਮਰੱਥਾ ਵਿਚ ਵਾਧਾ ਕਰਨ, ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਵਧਾਉਣ ਅਤੇ ਸੂਬਾ ਭਰ ਵਿਚ ਨਿਗਰਾਨੀ ਕਰਨ ਅਤੇ ਟੈਸਟਿੰਗ ਲਈ ਵਾਸਤੇ ਆਖਿਆ। ਕੁਝ ਮੁਲਕਾਂ ਵਿਚ ਤੀਜੀ ਲਹਿਰ ਵੱਲੋਂ ਦੂਜੀ ਲਹਿਰ ਨਾਲੋਂ 25 ਫੀਸਦੀ ਵੱਧ ਨੁਕਸਾਨ ਕਰਨ ਦੇ ਸੰਕੇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਜੇਕਰ ਕੋਈ ਕਮੀ-ਪੇਸ਼ੀ ਹੈ ਤਾਂ ਉਸ ਨੂੰ ਦੂਰ ਕਰਦੇ ਹੋਏ ਡਾਕਟਰਾਂ, ਮਾਹਿਰਾਂ, ਨਰਸਾਂ, ਤਕਨੀਸ਼ੀਅਨਾਂ ਆਦਿ ਨਾਲ ਲੈਸ ਵਾਧੂ ਸਮਰੱਥਾ ਪੈਦਾ ਕਰਨ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਪੈਡੀਐਟਰਿਕ ਐਸੋਸੀਏਸ਼ਨ ਆਫ ਇੰਡੀਆ ਪਾਸੋਂ ਪ੍ਰਾਪਤ ਹੋਈ ਨਿਰਧਾਰਤ ਸੰਚਾਲਨ ਵਿਧੀ (ਐਸ.ਪੀ.ਓਜ) ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨਾਂ ਨੇ ਸਿਹਤ ਮਾਹਿਰਾਂ ਨੂੰ ਮਹਾਮਾਰੀ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਵਿਆਪਕ ਕਾਰਜ ਯੋਜਨਾ ਅਮਲ ਵਿਚ ਲਿਆਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਹਦਾਇਤ ਕੀਤੀ ਕਿ ਵਰਤੋਂ ਵਿਚ ਆਉਣ ਵਾਲੀਆਂ ਵਸਤਾਂ ਅਤੇ ਦਵਾਈਆਂ ਦਾ ਸਟਾਕ ਬਰਕਰਾਰ ਰੱਖਣ ਅਤੇ ਮੌਜੂਦਾ ਸਟਾਫ ਦੀ ਸਮਰੱਥਾ ਨਿਰਮਾਣ ਵਧਾਈ ਜਾਣੀ ਚਾਹੀਦੀ ਹੈ ਤਾਂ ਕਿ ਅਗਲੀ ਲਹਿਰ ਵਿਚ ਪੀੜਤ ਬੱਚਿਆਂ ਦੀ ਦੇਖਭਾਲ ਯਕੀਨੀ ਬਣਾਈ ਜਾ ਸਕੇ। ਉਨਾਂ ਨੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਨਿਗਰਾਨੀ ਜਾਰੀ ਰੱਖਣ ਦੇ ਹੁਕਮ ਦਿੱਤੇ। ਉਨਾਂ ਕਿਹਾ ਕਿ ਵਾਇਰਸ ਦੇ ਬਦਲਦੇ ਸਰੂਪ ਦੀ ਟੈਸਟਿੰਗ ਵੀ ਜਾਰੀ ਰਹਿਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੀਰੋ-ਸਰਵੇ ਵੀ ਸਮੇਂ ਸਮੇਂ ਉਤੇ ਕੀਤਾ ਜਾਂਦਾ ਰਹਿਣਾ ਚਾਹੀਦਾ ਹੈ।

 

Tags: Captain Amarinder Singh , Amarinder Singh , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD