Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਲਈ ਤਰਜੀਹੀ ਟੀਕਾਕਰਨ ਦੇ ਆਦੇਸ਼

Web Admin

Web Admin

5 Dariya News

ਚੰਡੀਗੜ੍ਹ , 07 Jun 2021

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਤੋਂ ਪੜਾਈ ਲਈ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਨੂੰ ਹੁਣ 18-45 ਉਮਰ ਗਰੁੱਪ ਦੇ ਟੀਕਾਕਰਨ ਦੀ ਪ੍ਰਕਿਰਿਆ ਵਿਚ ਪਹਿਲ ਦਿੱਤੀ ਜਾਵੇਗੀ।ਇੱਕ ਉੱਚ ਪੱਧਰੀ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲਿਆਂ ਨੂੰ 10 ਫੀਸਦੀ ਖੁਰਾਕਾਂ ਦੀ ਵਰਤੋਂ 18-45 ਉਮਰ ਵਰਗ ਦੀਆਂ ਤਰਜੀਹੀ ਸ਼੍ਰੇਣੀਆਂ ਲਈ ਕਰਨ ਦੀ ਆਗਿਆ ਦੇਣ। ਉਨਾਂ ਕਿਹਾ ਕਿ ਇਸ ਸੂਚੀ ਵਿੱਚ ਵਿਦੇਸ਼ ਜਾਣ ਦੇ ਇਛੁੱਕ ਵਿਦਿਆਰਥੀਆਂ ਤੋਂ ਇਲਾਵਾ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਵਿਅਕਤੀਆਂ ਅਤੇ ਹੋਰ ਜ਼ਰੂਰੀ ਤਰਜੀਹੀ ਸਮੂਹਾਂ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗਾਂ ਨੂੰ ਵੀ ਕਿਹਾ ਕਿ ਉਹ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ’ਤੇ ਇਸ ਉਮਰ ਵਰਗ ਵਿੱਚ ਸੂਬਾ ਸਰਕਾਰ ਵੱਲੋਂ ਜਿੰਨਾ ਸ਼੍ਰੇਣੀਆਂ ਨੂੰ ਤਰਜੀਹ ਦਿੱਤੀ ਗਈ ਹੈ, ਨਾਲ ਸਬੰਧਤ ਸਾਰੇ ਵਿਅਕਤੀਆਂ ਦਾ ਸਰਗਰਮੀ ਨਾਲ ਟੀਕਾਕਰਨ ਕੀਤੇ ਜਾਣ ਨੂੰ ਯਕੀਨੀ ਬਣਾਉਣ। ਉਨਾਂ ਜ਼ੋਰ ਦਿੰਦਿਆ ਕਿਹਾ ਕਿ ਇਹ ਵਾਇਰਸ ਦੇ ਫੈਲਾਅ ਦੇ ਜੋਖਮ ਨੂੰ ਘੱਟ ਰੱਖਣ ਲਈ ਜ਼ਰੂਰੀ ਹੈ ਕਿਉਂਕਿ ਸੂਬੇ ਵਿੱਚ ਬੰਦਿਸ਼ਾਂ ’ਚ ਢਿੱਲ ਦਿੱਤੀ ਗਈ ਹੈ।ਸੂਬੇ ਵੱਲੋਂ ਸ਼ੁਰੂ ਵਿਚ 18-45 ਉਮਰ ਵਰਗ ’ਚ ਉਸਾਰੀ ਕਾਮਿਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਪਹਿਲ ਦਿੱਤੀ ਗਈ ਸੀ ਅਤੇ ਇਨਾਂ ਸ਼੍ਰੇਣੀਆਂ ਵਿਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਇਸ ਤੋਂ ਬਾਅਦ ਇਸ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨਾਂ ਦੇ ਸਟਾਫ, ਪ੍ਰਾਹੁਣਚਾਰੀ ਉਦਯੋਗ ਵਿੱਚ ਕੰਮ ਕਰਦੇ ਸਟਾਫ (ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸ, ਕੇਟਰਰਜ਼), ਰਸੋਈਏ, ਵੇਟਰ ਆਦਿ, ਉਦਯੋਗਿਕ ਕਾਮੇ, ਰੇਹੜੀ-ਫੜੀ ਵਾਲਿਆਂ, ਹੋਰ ਫੇਰੀ ਲਾਉਣ ਵਾਲੇ ਖ਼ਾਸਕਰ ਜਿਹੜੇ ਖਾਣ-ਪੀਣ ਵਾਲੀਆਂ ਚੀਜ਼ਾਂ-ਜੂਸ, ਚਾਟ, ਫਲ ਆਦਿ ਵੇਚਦੇ ਹਨ, ਡਿਲਿਵਰੀ ਏਜੰਟ, ਐਲ.ਪੀ.ਜੀ. ਵੰਡਣ ਵਾਲੇ ਵਿਅਕਤੀ, ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਅਤੇ ਸਥਾਨਕ ਸਰਕਾਰਾਂ ਦੇ ਆਗੂਆਂ (ਮੇਅਰ, ਕੌਂਸਲਰ, ਸਰਪੰਚ, ਪੰਚ) ਨੂੰ ਸ਼ਾਮਲ ਕੀਤਾ ਗਿਆ।

ਮੈਡੀਕਲ ਕਾਲਜ ਫੈਕਲਟੀ ਨੂੰ ਕੋਵਿਡ ਕਾਲ ਲਈ ਪੂਰੀ ਕਮਾਈ ਛੁੱਟੀ ਦਾ ਮਿਲੇਗਾ ਲਾਭ

ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਕੋਵਿਡ ਮਹਾਂਮਾਰੀ ਵਿਰੁੱਧ ਲੜ ਰਹੇ ਮੈਡੀਕਲ ਕਾਲਜ ਫੈਕਲਟੀ ਦੀ ਬੇਮਿਸਾਲ ਵਚਨਬੱਧਤਾ ਅਤੇ ਸਖਤ ਮਿਹਨਤ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨਾਂ ਦੀਆਂ ਰੱਦ ਕੀਤੀਆਂ ਛੁੱਟੀਆਂ ਦੇ ਬਦਲੇ ਕਮਾਈ ਛੁੱਟੀ ਦਾ ਪੂਰਾ ਲਾਭ ਦੇਣ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਮੈਡੀਕਲ ਕਾਲਜ ਫੈਕਲਟੀ ਮਹਾਂਮਾਰੀ ਦੌਰਾਨ ਗਰਮੀ ਅਤੇ ਸਰਦੀਆਂ ਦੀਆਂ ਛੁੱਟੀਆਂ ਦਾ ਲਾਭ ਨਹੀਂ ਲੈ ਸਕੈ ਅਤੇ ਉਹ ਇਸ ਸਹੂਲਤ ਤੋਂ ਵਾਂਝੇ ਰਹੇ। ਉਨਾਂ ਕਿਹਾ ਕਿ ਇਨਾਂ ਫੈਕਲਟੀ ਮੈਂਬਰਾਂ ਨੂੰ ਉਨਾਂ ਦੀ ਸੇਵਾਵਾਂ ਅਤੇ ਕੁਰਬਾਨੀ ਲਈ ਮੁਆਵਜ਼ਾ ਦੇਣ ਦੀ ਜ਼ਰੂਰਤ ਹੈ। ਉਨਾਂ ਅੱਗੇ ਕਿਹਾ ਕਿ ਸਰਕਾਰ ਨੇ ਉਨਾਂ ਦੀਆਂ ਰੱਦ ਕੀਤੀ ਛੁੱਟੀਆਂ ਦੀ ਮਿਆਦ ਦੇ ਮੁਕਾਬਲੇ ਉਨਾਂ ਦੀ ਸਾਲਾਨਾ ਕਮਾਈ ਛੁੱਟੀ ਦੀ ਮਿਆਦ ਦੇ 30 ਦਿਨਾਂ ਦਾ ਪੂਰਾ ਲਾਭ ਦੇਣ ਦਾ ਫੈਸਲਾ ਕੀਤਾ ਹੈ।ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਸਿਹਤ ਸੰਭਾਲ ਕਰਮਚਾਰੀਆਂ ਲਈ ਸੂਬਾ ਸਰਕਾਰਾ ਵੱਲੋਂ ਸ਼ਲਾਘਾ ਦੇ ਤੌਰ ’ਤੇ ਹੋਰ ਪ੍ਰੋਤਸਾਹਨਾਂ ਦਾ ਪਤਾ ਲਗਾਉਣ ਲਈ ਕਿਹਾ।

 

Tags: Captain Amarinder Singh , Amarinder Singh , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD