Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਈਆਂ ਪਰ ਭਲਕੇ ਤੋਂ ਦਰਜਾਵਾਰ ਛੋਟਾਂ ਦੇ ਦਿੱਤੇ ਆਦੇਸ਼

ਦੁਕਾਨਾਂ ਸ਼ਾਮ ਛੇ ਵਜੇ ਤੱਕ ਖੋਲੀਆਂ ਜਾ ਸਕਦੀਆਂ, ਪ੍ਰਾਈਵੇਟ ਦਫਤਰ 50 ਫੀਸਦੀ ਸਟਾਫ ਨਾਲ ਕੰਮ ਕਰ ਸਕਦੇ, ਵਿਆਹ/ਸਸਕਾਰ ਸਮੇਤ ਇਕੱਠਾਂ ’ਤੇ 20 ਜਣਿਆਂ ਦੀ ਇਜਾਜ਼ਤ

Captain Amarinder Singh, Amarinder Singh, Punjab Fights Corona, Coronavirus, COVID 19, Novel Coronavirus, Covaxin, Covishield, Covid-19 Vaccine, Oxygen, Oxygen Cylinders, SARS-CoV-2, Sputnik V, Oxygen Plants, Pfizer, Astra Zeneca, Oxygen Concentrator, Remdesivir, Covifor, Oxygen supply, Liquid Medical Oxygen, Oximeter

Web Admin

Web Admin

5 Dariya News

ਚੰਡੀਗੜ੍ਹ , 07 Jun 2021

ਸੂਬੇ ਵਿੱਚ ਅਨਲੌਕ ਪ੍ਰਕਿਰਿਆ ਸਬੰਧੀ ਦਰਜਾਵਾਰ ਪਹੁੰਚ ਅਪਣਾਉਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੁਝ ਛੋਟਾਂ ਦੇ ਨਾਲ ਕੋਵਿਡ ਬੰਦਿਸ਼ਾਂ 15 ਜੂਨ ਤੱਕ ਵਧਾਉਣ ਦੇ ਆਦੇਸ਼ ਦਿੱਤੇ। ਇਨਾਂ ਛੋਟਾਂ ਵਿੱਚ ਸ਼ਾਮ ਛੇ ਵਜੇ ਤੱਕ ਦੁਕਾਨਾਂ ਖੋਲਣ ਅਤੇ ਪ੍ਰਾਈਵੇਟ ਦਫਤਰ 50 ਫੀਸਦੀ ਸਮਰੱਥਾ ਨਾਲ ਖੋਲਣੇ ਸ਼ਾਮਲ ਹਨ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਰਾਤ ਦਾ ਕਰਫਿਊ ਸ਼ਨਿਚਰਵਾਰ ਸਮੇਤ ਹਫਤੇ ਦੇ ਦਿਨਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ ਪਰ ਐਤਵਾਰ ਨੂੰ ਰੈਗੂਲਰ ਵੀਕੈਂਡ ਕਰਫਿਊ ਜਾਰੀ ਰਹੇਗਾ।ਪਾਜ਼ੇਟਿਵ ਦਰ 3.2 ਫੀਸਦੀ ਤੱਕ ਡਿੱਗਣ ਅਤੇ ਐਕਟਿਵ ਕੇਸਾਂ ਦੇ ਘਟਣ ਦੇ ਚੱਲਦਿਆਂ ਮੁੱਖ ਮੰਤਰੀ ਨੇ ਵਿਆਹ ਅਤੇ ਸਸਕਾਰ ਸਮੇਤ ਇਕੱਠਾਂ ਵਿੱਚ 20 ਵਿਅਕਤੀਆਂ ਦੀ ਆਗਿਆ ਦੇ ਦਿੱਤੀ। ਸੂਬੇ ਵਿੱਚ ਆਉਣ ਵਾਲਿਆਂ ਲਈ ਦਾਖਲੇ ਦੀਆਂ ਰੋਕਾਂ (ਨੈਗੇਟਿਵ ਕੋਵਿਡ ਟੈਸਟ/ਟੀਕਾਕਰਨ) ਨੂੰ ਖਤਮ ਕਰ ਦਿੱਤਾ ਗਿਆ ਹੈ।ਸਮਾਜਿਕ ਵਿੱਥ ਅਤੇ ਕੋਵਿਡ ਨਿਯਮਾਂ ਦੀ ਪਾਲਣਾ ਨਾਲ ਭਰਤੀ ਪ੍ਰੀਖਿਆਵਾਂ ਦੀ ਪ੍ਰਵਾਨਗੀ ਦੇ ਦਿੱਤੀ ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਆਨਲਾਈਨ ਤਰੀਕੇ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਖੇਡ ਸਿਖਲਾਈ ਨੂੰ ਵੀ ਆਗਿਆ ਦੇ ਦਿੱਤੀ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੂੰ ਆਖਿਆ ਗਿਆ ਕਿ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣ ਜਿਨਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।ਮੰਤਰੀਆਂ, ਸੀਨੀਅਰ ਪੁਲਿਸ ਅਤੇ ਪ੍ਰਸ਼ਾਸਕੀ ਅਧਿਕਾਰੀਆਂ ਅਤੇ ਸਿਹਤ ਮਾਹਿਰਾਂ ਨਾਲ ਕੋਵਿਡ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਜ਼ਿਲਾ ਪ੍ਰਸ਼ਾਸਨ ਨੂੰ ਕਿਹਾ ਕਿ ਸਥਾਨਕ ਸਥਿਤੀ ਦੇ ਆਧਾਰ ਉਤੇ ਵੀਕੈਂਡ ਸਮੇਤ ਹੋਰਨਾਂ ਦਿਨਾਂ ਲਈ ਗੈਰ ਜ਼ਰੂਰੀ ਦੁਕਾਨਾਂ ਖੋਲਣੀਆਂ ਨਿਰਧਾਰਤ ਕੀਤੀਆਂ ਜਾ ਸਕਦੀਆਂ ਪਰ ਇਹ ਯਕੀਨੀ ਬਣਾਇਆ ਜਾਵੇ ਕਿ ਕੋਵਿਡ ਤੋਂ ਬਚਣ ਲਈ ਭੀੜ ਨੂੰ ਟਾਲਿਆ ਜਾਵੇ। ਸਰਕਾਰੀ ਦਫਤਰਾਂ ਬਾਰੇ ਉਨਾਂ ਕਿਹਾ ਕਿ ਸਬੰਧਤ ਦਫਤਰ ਦਾ ਮੁਖੀ ਹਾਜ਼ਰੀ ਬਾਰੇ ਫੈਸਲਾ ਲੈ ਸਕਦਾ ਹੈ ਪਰ ਜੋਖਮ ਕਾਰਨ ਸਹਿ ਬਿਮਾਰੀ/ਦਿਵਿਆਂਗ ਕਰਮਚਾਰੀਆਂ ਨੂੰ ਛੋਟ ਦਿੱਤੀ ਜਾਵੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਜੀਤਿਆਂ ਦੇ ਆਧਾਰ ਉਤੇ ਜੇ ਕੋਸਾਂ ਵਿੱਚ ਗਿਰਾਵਟ ਜਾਰੀ ਰਹੀ ਤਾਂ ਹੋਰ ਛੋਟਾਂ ਆਉਣ ਵਾਲੇ ਹਫਤਿਆਂ ਵਿੱਚ ਦਿੱਤੀਆਂ ਜਾਣਗੀਆਂ। ਮਾਹਿਰਾਂ ਦੀ ਸਲਾਹ ਅਨੁਸਾਰ ਹੋਰ ਸਥਿਤੀਆਂ ਨੂੰ ਦੇਖਦਿਆਂ ਜੇ ਹੋਰ ਸੁਧਾਰ ਹੋਇਆ ਤਾਂ ਇਕ ਹਫਤੇ ਬਾਅਦ ਜਿੰਮ ਅਤੇ ਰੈਸਟੋਰੈਂਟ 50 ਫੀਸਦੀ ਸਮਰੱਥਾ ਨਾਲ ਖੋਲੇ ਜਾ ਸਕਣਗੇ। 

ਉਨਾਂ ਕਿਹਾ ਕਿ ਜਿੰਮ ਅਤੇ ਰੈਸਟੋਰੈਂਟ ਦੇ ਮਾਲਕਾਂ ਤੇ ਕਾਮਿਆਂ ਨੂੰ ਖੋਲਣ ਤੋਂ ਪਹਿਲਾਂ ਟੀਕਾਕਰਨ ਲਗਾ ਲੈਣ।ਮੁੱਖ ਮੰਤਰੀ ਨੇ ਕਿਹਾ ਕਿ ਕੇਸਾਂ ਵਿੱਚ ਗਿਰਾਵਟ ਅਤੇ ਟੈਸਟਾਂ ਵਿੱਚ ਵਾਧੇ ਦੇ ਬਾਵਜੂਦ ਪੰਜਾਬ ਅਵੇਸਲੇ ਹੋਣ ਦਾ ਖਤਰਾ ਮੁੱਲ ਨਹੀਂ ਲੈ ਸਕਦਾ। ਉਨਾਂ ਕਿਹਾ ਕਿ ਵਾਇਰਸ ਦਾ ਬਦਲਦਾ ਸਰੂਪ ਚਿੰਤਾ ਦਾ ਵਿਸ਼ਾ ਹੈ ਹਾਲਾਂਕਿ ਕੋਵਿਡ ਮੌਤ ਦਰ (ਸੀ.ਐਫ.ਆਰ.) ਪਹਿਲੀ ਲਹਿਰ ਨਾਲੋਂ ਘੱਟ ਹੈ।ਮੁੱਖ ਮੰਤਰੀ ਨੇ ਪਿੰਡਾਂ ਵਿੱਚ ਕਰੋਨਾ ਮੁਕਤ ਪੇਂਡੂ ਅਭਿਆਨ ਦੀ ਰਫ਼ਤਾਰ ’ਤੇ ਤਸੱਲੀ ਪ੍ਰਗਟ ਕੀਤੀ ਜਿੱਥੇ ਕਿ 1.5 ਕਰੋੜ ਵਿਅਕਤੀਆਂ (37 ਲੱਖ ਘਰਾਂ) ਨੂੰ ਪਹਿਲਾਂ ਹੀ ਸਕਰੀਨ ਕੀਤਾ ਜਾ ਚੁੱਕਾ ਹੈ। ਉਨਾਂ ਕਿਹਾ ਕਿ ਇਨਾਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ 5889 ਪਾਜ਼ੇਟਿਵ ਮਰੀਜ਼ਾਂ ਦੀ ਪਛਾਣ ਹੋਈ ਹੈ ਜਿਨਾਂ ਨੂੰ ਪ੍ਰੋਟੋਕਾਲ ਅਨੁਸਾਰ ਮਦਦ ਮੁਹੱਈਆ ਕਰਵਾਈ ਗਈ ਹੈ। ਹਫ਼ਤੇ ਦਰ ਹਫ਼ਤੇ ਦੀ ਪਾਜ਼ੇਟਿਵਿਟੀ ਦਰ 9 ਫੀਸਦੀ ਤੋਂ ਘੱਟ ਕੇ ਮਹਿਜ 3 ਫੀਸਦੀ ਰਹਿ ਗਈ ਹੈ। ਉਨਾਂ ਹਾਲਾਂਕਿ ਇਹ ਵੀ ਕਿਹਾ ਕਿ ਸਕਰੀਨਿੰਗ ਅਤੇ ਟੈਸਟਿੰਗ ਪ੍ਰਕਿਰਿਆਵਾਂ ਨੂੰ ਮਜ਼ਬੂਤ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਸੂਬੇ ਦੇ ਪੇਂਡੂ ਖੇਤਰਾਂ ਨੂੰ ਮਹਾਂਮਾਰੀ ਤੋਂ ਨਿਜਾਤ ਮਿਲ ਸਕੇ। ਬਲੈਕ ਫੰਗਸ (ਮਿਊਕੋਰਮਾਈਕੌਸਿਸ) ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਸੂਬੇ ਵਿੱਚ ਮਿਊਕੋਰਮਾਈਕੌਸਿਸ ਦੇ 381 ਮਾਮਲੇ ਹਨ ਜਿਨਾਂ ਵਿਚੋਂ 38 ਠੀਕ ਹੋ ਚੁੱਕੇ ਹਨ ਜਦੋਂ ਕਿ 265 ਇਲਾਜ ਅਧੀਨ ਹਨ। ਉਨਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਲਾਜ ਲਈ ਦਵਾਈਆਂ ਭਰਪੂਰ ਮਾਤਰਾ ਵਿੱਚ ਮੌਜੂਦ ਹਨ ਅਤੇ ਉਨਾਂ ਦੀ ਸਰਕਾਰ ਵੱਲੋਂ ਇਨਾਂ ਦੀ ਸਪਲਾਈ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋੜੀਂਦੀਆਂ ਦਵਾਈਆਂ ਦੀ ਸੂਬੇ ਵਿੱਚ ਕੋਈ ਘਾਟ ਨਹੀਂ ਹੈ। ਮਾਮਲਿਆਂ ਨੂੰ ਚੰਗੀ ਤਰਾਂ ਸਾਂਭਣ ਲਈ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਟੈਸਟਿੰਗ ਦਾ ਸਮਾਂ ਘਟਾਉਣ ਲਈ ਕਿਹਾ। ਉਨਾਂ ਅੱਗੇ ਕਿਹਾ ਕਿ ਕੋਵਿਡ ਤੋਂ ਬਾਅਦ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਡੂੰਘਾਈ ਨਾਲ ਅਧਿਐਨ ਕਰਨਾ ਚਾਹੀਦਾ ਹੈ ਤਾਂ ਜੋ ਇਨਾਂ ਦੇ ਬਿਹਤਰ ਢੰਗ ਨਾਲ ਇਲਾਜ ਨੂੰ ਲੱਭਿਆ ਜਾ ਸਕੇ। ਇਸ ਸਬੰਧ ਵਿੱਚ ਉਨਾਂ ਉਡਣਾ ਸਿੱਖ ਮਿਲਖਾ ਸਿੰਘ ਦੀ ਮਿਸਾਲ ਦਿੱਤੀ ਜਿਨਾਂ ਨੂੰ ਕੋਵਿਡ ਤੋਂ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਸੀ ਪਰ ਫਿਰ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਇਹ ਦੱਸਿਆ ਗਿਆ ਹੈ ਕਿ ਪਟਿਆਲਾ ਦੇ ਹਸਪਤਾਲਾਂ ਦੇ 20 ਫੀਸਦੀ ਮਰੀਜ਼ ਉਹ ਹਨ ਜਿਨਾਂ ਨੂੰ ਠੀਕ ਹੋਣ ਮਗਰੋਂ ਦੁਬਾਰਾ ਭਰਤੀ ਕਰਵਾਉਣਾ ਪਿਆ।ਪੰਜਾਬ ਦੇ ਕੋਵਿਡ ਮਾਹਿਰ ਸਮੂਹ ਦੇ ਮੁਖੀ ਡਾ. ਕੇ.ਕੇ.ਤਲਵਾੜ ਨੇ ਮੀਟਿੰਗ ਮੌਕੇ ਦੱਸਿਆ ਕਿ 30 ਫੀਸਦੀ ਕੋਵਿਡ ਮਰੀਜ਼ ਕੋਵਿਡ ਤੋਂ ਠੀਕ ਹੋਣ ਤੋਂ ਬਾਅਦ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਉਨਾਂ ਵਿੱਚ ਲੱਛਣ ਆ ਰਹੇ ਹਨ। ਉਨਾਂ ਕਿਹਾ ਕਿ ਮਰੀਜ਼ਾਂ ਨੂੰ ਠੀਕ ਹੋਣ ਲਈ ਤਕਰੀਬਨ ਤਿੰਨ ਮਹੀਨੇ ਦਾ ਸਮਾਂ ਲੱਗ ਰਿਹਾ ਹੈ ਇਸ ਲਈ ਉਨਾਂ ਦੀ ਸਖਤ ਨਿਗਰਾਨੀ ਕਰਨ ਦੀ ਲੋੜ ਹੈ।

 

Tags: Captain Amarinder Singh , Amarinder Singh , Punjab Fights Corona , Coronavirus , COVID 19 , Novel Coronavirus , Covaxin , Covishield , Covid-19 Vaccine , Oxygen , Oxygen Cylinders , SARS-CoV-2 , Sputnik V , Oxygen Plants , Pfizer , Astra Zeneca , Oxygen Concentrator , Remdesivir , Covifor , Oxygen supply , Liquid Medical Oxygen , Oximeter

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD