Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਗਿਵਇੰਗ ਹੈਡਸ ਫਾਰ ਹਿਊਮਨਟੀ ਸੰਸਥਾਂ ਵੱਲੋਂ ਲਗਾਇਆ ਗਿਆ ਕੋਵਿਡ ਟੀਕਾਕਰਣ ਕੈਂਪ

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਸ਼ੇਸ਼ ਤੌਰ ਤੇ ਕੈਂਪ ਵਿਚ ਸ਼ਾਮਲ ਹੋ ਕੇ ਕੀਤੀ ਆਯੋਜਕਾਂ ਦੀ ਹੌਸਲਾ ਅਫਜ਼ਾਈ

 Amarjit Singh Jiti Sidhu, Mohali Municipal Corporation, Amarjit Singh Jiti Sidhu, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਐਸ.ਏ ਐਸ ਨਗਰ , 08 Jun 2021

Last updated on: Jun 08, 2021, 00:00 IST

ਕਰੋਨਾਂ ਮਹਾਮਾਰੀ ਨਾਲ ਨਜਿੱਠਣ ਲਈ ਜਿੱਥੇ ਸੂਬਾ ਸਰਕਾਰ ਵੱਖ- ਵੱਖ ਉਪਰਾਲੇ ਕਰ ਰਹੀ ਹੈ । ਉਥੇ ਵੱਖ -ਵੱਖ ਸੰਸਥਾਵਾਂ ਅਤੇ ਐਨ.ਜੀ.ਓ ਵੀ ਆਪਣਾ ਭਰਪੂਰ ਯੋਗਦਾਨ ਪਾ ਰਹੀਆਂ ਹਨ । ਸਥਾਨਕ ਗਿਵਇੰਗ ਹੈਡਸ ਫਾਰ ਹਿਊਮਨਟੀ ਸੰਸਥਾ ਵੱਲੋਂ  ਵੇਵ ਅਸਟੇਟ ਸੈਕਟਰ 85 ਮੁਹਾਲੀ ਵਿਖੇ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ। ਇਹ ਵੈਕਸੀਨ ਕੈਂਪ ਲੋਕਾਂ ਲਈ ਬਿਲਕੁਲ ਮੁਫਤ ’ਚ ਲੱਗਿਆ ।  ਟੀਕਾਕਰਨ ਕੈਂਪ ਵਿੱਚ 200 ਤੋਂ ਵੱਧ ਲੋਕਾਂ ਨੇ ਕੋਵਿਡ ਮਹਾਂਮਾਰੀ ਤੋਂ ਬਚਣ ਲਈ ਵੈਕਸੀਨ ਲਗਵਾਈ ।  ਕੈਂਪ ਵਿੱਚ ਕੋਵੈਕਸੀਨ ਅਤੇ ਕੋਵਿਸ਼ੀਲਡ ਦੋਹਾਂ ਤਰ੍ਹਾਂ ਦੀ ਵੈਕਸੀਨ ਦਾ ਪ੍ਰਬੰਧ ਕੀਤਾ ਗਿਆ।  ਲੋਕਾਂ  ਨੂੰ ਮੁਫਤ ਦਵਾਈਆਂ  ਵੀ ਪ੍ਰਦਾਨ ਕੀਤੀਆ ਗਈਆ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਅਤੇ ਨਰਪਿੰਦਰ ਸਿੰਘ ਰੰਗੀ (ਐਮਸੀ) ਨਾਲ ਕੈਂਪ ਵਿਚ ਸ਼ਾਮਲ ਹੋ ਕੇ ਆਯੋਜਕਾਂ ਦੇ ਨੇਕ ਕੰਮ ਦੀ ਪ੍ਰਸੰਸਾ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਸਾਈ ਕੀਤੀ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਂਪ ਦੇ ਅਯੋਜਨ ਲਈ ਡਾਕਟਰਾਂ ਦੀ ਟੀਮ ਮੁਹਈਆ ਕਰਵਾਈ ਗਈ। ਗਿਵਇੰਗ ਹੈਡਸ ਫਾਰ ਹਿਊਮਨਟੀ ਦੇ ਮੈਬਰਾਂ  ਅਤੇ ਜ਼ਿਲਾ ਪ੍ਰਸ਼ਾਸਨ  ਦੇ ਸਾਝੇ ਯਤਨਾ ਸਦਕਾ ਇਹ ਕੋਵਿਡ ਰੋਕੋ ਟੀਕਾਕਨ ਕੈਂਪ  ਸਫਲਤਾਪੂਰਵਕ ਨੇਪਰੇ ਚੜ੍ਹਿਆ। ਜ਼ਿਕਰਯੋਗ ਹੈ ਕਿ ਇਹ ਸੰਸਥਾਂ ਪਿਛਲੇ 8 ਸਾਲਾਂ ਤੋਂ ਹਫ਼ਤੇ ਵਿਚ ਇਕ ਦਿਨ ਲੋੜਵੰਦਾ ਲਈ ਲੰਗਰ ਦਾ ਅਯੋਜਨ ਕਰ ਰਹੀ ਹੈ ਨਾਲ ਹੀ ਇਸ ਸੰਸਥਾ ਵੱਲੋਂ ਗਰੀਬ ਬੱਚਿਆਂ ਦੀ  ਸਿੱਖਿਆ ਲਈ ਸਹੂਲਤਾਂ ਅਤੇ ਲੋੜਵੰਦ ਪਰਿਵਾਰਾਂ  ਲਈ ਡਾਕਟਰੀ ਸਹਾਇਤਾ  ਮੁਹੱਈਆ ਕਰਵਾ ਕੇ ਮਦਦ ਕੀਤੀ ਜਾਂਦੀ ਹੈ।

 

Tags: Amarjit Singh Jiti Sidhu , Mohali Municipal Corporation , Amarjit Singh Jiti Sidhu , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD